ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
By Azad Soch
On
ਚੰਡੀਗੜ੍ਹ, 21 ਦਸੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ 86 ਸਾਲਾ ਸ. ਹੰਸਪਾਲ ਨੇ ਸਾਲ 1980-1992 ਤੱਕ ਭਾਰਤ ਦੇ ਉੱਪਰਲੇ ਸਦਨ ਰਾਜ ਸਭਾ ‘ਚ ਪੰਜਾਬ ਦੀ ਨੁਮਾਇੰਦਗੀ ਕੀਤੀ। ਉਹ 1970 ਤੋਂ ਲਗਾਤਾਰ ਨਾਮਧਾਰੀ ਦਰਬਾਰ ਅੰਤਰ ਰਾਸ਼ਟਰੀ ਸੰਗਠਨ ਦੇ ਪ੍ਰਧਾਨ ਵੱਜੋਂ ਕਾਰਜਸ਼ੀਲ ਰਹੇ।
ਸਪੀਕਰ ਨੇ ਕਿਹਾ ਕਿ ਬਤੌਰ ਆਗੂ ਸਮਾਜ ਲਈ ਕੀਤੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Tags:
Related Posts
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...