ਸਪੀਕਰ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ

ਸਪੀਕਰ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ

ਫਰੀਦਕੋਟ 28 ਜੂਨ () ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਸਾਲ 2024 ਦੌਰਾਨ ਚਲਾਏ ਸੈਂਟਰਾਂ ਰਾਹੀਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਗੁਰਦੁਆਰਾ ਸਿੰਘ ਸਭਾ ਫਰੀਦਕੋਟ ਵਿਖ਼ੇ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਨਮਾਨ ਕੀਤਾ ਗਿਆ 

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ. ਹਰਪਾਲ ਸਿੰਘ ਮੈਨੇਜਿੰਗ ਟਰੱਸਟੀ ਅਤੇ ਡਾਕਟਰ ਬੀ ਐਨ ਐਸ ਵਾਲੀਆ ਦੀ ਅਗਵਾਈ ਵਿੱਚ ਸੇਵਾ ਕਾਰਜ ਕਰ ਰਹੀ ਸੰਸਥਾ ਭਾਈ ਜੈਤਾ ਜੀ ਫਾਊਂਡੇਸ਼ਨ ਚੰਡੀਗੜ੍ਹ ਵਿਦਿਆ ਦੇ ਖੇਤਰ ਵਿੱਚ ਬਹੁਤ ਵੱਡਮੁਲਾ ਯੋਗਦਾਨ ਪਾ ਰਹੀ ਹੈ ਉਨ੍ਹਾਂ  ਸੰਸਥਾ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ l

ਹਰਵਿੰਦਰ ਸਿੰਘ ਮਰਵਾਹ ਕੋਆਰਡੀਨੇਟਰ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਨਵੋਦਿਆ ਸਕੂਲ ਵਿੱਚ ਭੇਜਣ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ 12 ਕੋਚਿੰਗ ਸੈਂਟਰ ਮੁਫ਼ਤ ਚਲਾਏ ਗਏ ਸਨ ਨਵੋਦਿਆ ਦੀਆਂ 80 ਸੀਟਾਂ ਵਿੱਚੋਂ 54 ਵਿਦਿਆਰਥੀ ਭਾਈ ਜੈਤਾ ਜੀ ਫਾਊਂਡੇਸ਼ਨ ਵਲੋਂ ਚਲਾਏ ਕੋਚਿੰਗ ਸੈਂਟਰਾਂ ਵਿੱਚੋਂ ਸਫਲ ਹੋਏ ਹਨ ਉਨ੍ਹਾਂ ਦੱਸਿਆ ਕਿ ਸੰਸਥਵਾ ਵੱਲੋਂ ਹੁਣ ਤੱਕ 1250 ਤੋਂ ਵੱਧ ਵਿਦਿਆਰਥੀ ਨਵੋਦਿਆ ਭੇਜੇ ਜਾ ਚੁੱਕੇ ਹਨ l

ਜਸਵਿੰਦਰ ਸਿੰਘ ਪਸਰੀਚਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਨਵੋਦਿਆ ਤੋਂ ਇਲਾਵਾ ਨੀਟ ਅਤੇ ਜੇ ਈ ਈ ਲਈ ਦੋ ਸਾਲ ਚੰਡੀਗੜ੍ਹ ਸੈਂਟਰ ਵਿੱਚ ਰੱਖ ਕੇ ਫ੍ਰੀ ਤਿਆਰੀ ਕਰਵਾਈ ਜਾਂਦੀ ਹੈਹੁਣ ਤੱਕ 300 ਤੋਂ ਵੱਧ ਬੱਚੇ ਕਾਮਯਾਬੀ ਹਾਸਲ ਕਰ ਚੁੱਕੇ ਹਨ ਨੌਵੀਂ ਅਤੇ ਦਸਵੀਂ ਦੀਆਂ ਕਲਾਸਾਂ ਦੀ ਤਿਆਰੀ ਆਨਲਾਈਨ ਕਰਵਾਈ ਜਾਂਦੀ ਹੈ l

ਇਸ ਮੌਕੇ ਤੇ ਜਿਲ੍ਹਾ ਸਿਖਿਆ ਅਫ਼ਸਰ ਪ੍ਰਦੀਪ ਦਿਓੜਾ,ਡਾਕਟਰ ਗੁਰਸੇਵਕ ਸਿੰਘਪ੍ਰਿੰਸੀਪਲ ਦਲਬੀਰ ਸਿੰਘਉਜਲ ਸਿੰਘ ਪ੍ਰਧਾਨਮਨਦੀਪ ਸਿੰਘ ਸੁਪਰਵਾਈਜ਼ਰਨਵਦੀਪ ਸਿੰਘਨੈਬ ਸਿੰਘ ਹਾਜ਼ਰ ਸਨ l

Tags:

Advertisement

Latest News

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ
ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ...
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ
ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ