ਸਪੀਕਰ ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਵੱਧ ਰਹੀ ਟੈ੍ਫਿਕ ਸਮੱਸਿਆ ਦਾ ਜਲਦ ਹੱਲ ਕਰਨ ਦੀ ਹਦਾਇਤ
ਕੋਟਕਪੂਰਾ, 3 ਜਨਵਰੀ ( ) :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਫਰੀਦਕੋਟ, ਖਾਸ ਕਰਕੇ ਕੋਟਕਪੂਰਾ ਵਿਚ ਵੱਧ ਰਹੀ ਟ੍ਰੈਫਿਕ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਇਹ ਹਦਾਇਤ ਉਹਨਾਂ ਨੇ ਅੱਜ ਗੁੱਡ ਮੌਰਨਿੰਗ ਕਲੱਬ ਦੇ ਕਾਰਜਕਾਰਨੀ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕੀਤੀ।
ਦੱਸਣਯੋਗ ਹੈ ਕਿ ਭਾਵੇਂ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ ਅਤੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸ਼ਹਿਰ ਦੀ ਸਾਫ-ਸਫਾਈ, ਸੁੰਦਰਤਾ ਵਿੱਚ ਵਾਧਾ ਕਰਨ ਦੇ ਨਾਲ ਨਾਲ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਕੱਢੀ ਗਈ ਜਾਗਰੂਕਤਾ ਰੈਲੀ ਦੀ ਹਰ ਵਰਗ ਨੇ ਪ੍ਰਸੰਸਾ ਕੀਤੀ ਹੈ ਪਰ ਹੁਣ ਗੁੱਡ ਮੌਰਨਿੰਗ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਪੱਪੂ ਲਹੌਰੀਆ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ਹੇਠ ਸ਼ਹਿਰ ਦੇ ਬਾਈਪਾਸ ਨੂੰ ਲੈ ਕੇ ਕਲੱਬ ਦੇ ਵਫਦ ਨੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨਾਲ ਮੁਲਾਕਾਤ ਕੀਤੀ। ਉਪ ਚੇਅਰਮੈਨ ਬਿੱਟਾ ਠੇਕੇਦਾਰ ਅਤੇ ਜਨਰਲ ਸਕੱਤਰ ਪ੍ਰੋ. ਐੱਚ.ਐੱਸ. ਪਦਮ ਨੇ ਦੱਸਿਆ ਕਿ ਵਫਦ ਵਲੋਂ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮੁਕਤਸਰ ਅਤੇ ਜੈਤੋ ਦੀਆਂ ਸੜਕਾਂ ਦੇ ਮਿਲਾਨ ਲਈ ਸੂਏ ਦੇ ਨਾਲ ਨਾਲ ਬਣ ਰਹੀ ਸੜਕ ਅਤੇ ਰਸਤੇ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ। ਵਿੱਤ ਸਕੱਤਰ ਜਸਕਰਨ ਸਿੰਘ ਭੱਟੀ, ਸਕੱਤਰ ਮੁਖਤਿਆਰ ਸਿੰਘ ਮੱਤਾ, ਮੀਤ ਪ੍ਰਧਾਨ ਡਾ. ਰਵਿੰਦਰਪਾਲ ਕੋਛੜ ਅਤੇ ਐਨ.ਆਰ.ਆਈ. ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ ਨੇ ਸ਼ਹਿਰ ਵਿੱਚ ਪਲ ਪਲ ਲੱਗਦੇ ਟੈ੍ਰਫਿਕ ਜਾਮ ਵਿੱਚ ਫਸਦੀਆਂ ਐਂਬੂਲੈਂਸ, ਫਾਇਰਬਿਗ੍ਰੇਡ ਗੱਡੀਆਂ ਅਤੇ ਸਕੂਲ ਵੈਨਾ ਨਾਲ ਪੈਦਾ ਹੁੰਦੀ ਸਮੱਸਿਆ ਤੋਂ ਜਾਣੂ ਕਰਵਾਇਆ। ਪੈ੍ਸ ਸਕੱਤਰ ਗੁਰਮੀਤ ਸਿੰਘ ਮੀਤਾ ਅਤੇ ਗੁਰਚਰਨ ਸਿੰਘ ਬੱਬੂ ਨੇ ਦੁਕਾਨਦਾਰਾਂ ਵਲੋਂ ਕੀਤੇ ਨਜਾਇਜ ਕਬਜਿਆਂ ਕਾਰਨ ਪਲ ਪਲ ਲੱਗਦੇ ਟੈ੍ਫਿਕ ਜਾਮ ਦੀ ਸਮੱਸਿਆ ਤੋਂ ਜਾਣੂ ਕਰਵਾਉਂਦਿਆਂ ਆਖਿਆ ਕਿ ਨਗਰ ਕੌਂਸਲ ਅਤੇ ਪੁਲਿਸ ਪ੍ਰਸ਼ਾਸ਼ਨ ਇਕ ਦੂਜੇ ਉੱਪਰ ਜਿੰਮੇਵਾਰੀ ਸੁੱਟ ਕੇ ਖੁਦ ਸੁਰਖਰੂ ਹੋਣ ਦਾ ਪੱਲਾ ਝਾੜ ਰਹੇ ਹਨ। ਸਪੀਕਰ ਸੰਧਵਾਂ ਨੇ ਟੈ੍ਫਿਕ ਜਾਮ ਦੀ ਸਮੱਸਿਆ ਸਬੰਧੀ ਤੁਰਤ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਐਸ.ਐਸ.ਪੀ. ਨੂੰ ਹਦਾਇਤ ਕਰਕੇ ਮੁਸ਼ਕਿਲ ਦਾ ਜਲਦ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ। ਇਸ ਮੌਕੇ ਉਪਰੋਕਤ ਤੋਂ ਇਲਾਵਾ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਸੁਖਵੰਤ ਸਿੰਘ ਪੱਕਾ ਜਿਲਾ ਯੂਥ ਪ੍ਰਧਾਨ, ਜਗਸੀਰ ਸਿੰਘ ਗਿੱਲ, ਅਮਨਦੀਪ ਸਿੰਘ ਸੰਧੂ ਸਮੇਤ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਹਾਇਕ ਪੈ੍ਸ ਸਕੱਤਰ ਸਰਨ ਕੁਮਾਰ ਆਦਿ ਵੀ ਹਾਜਰ ਸਨ।