ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਿਆ

ਸਪੀਕਰ ਸੰਧਵਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਿਆ

ਫਰੀਦਕੋਟ 17 ਜੁਲਾਈ,

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਮਰੀਜਾਂ ਦਾ ਹਾਲ ਚਾਲ ਜਾਣਨ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ਤੇ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲੈਣ ਅਚਨਚੇਤ ਪੁੱਜੇ।

ਮੈਡੀਕਲ ਕਾਲਜ ਵਿਖੇ ਉਨ੍ਹਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਇਲਾਵਾ ਐਮਰਜੈਂਸੀ ਅਤੇ ਆਈ.ਸੀ.ਯੂ ਦਾ ਵੀ ਦੌਰਾ ਕੀਤਾ। ਇਸ ਉਪਰੰਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇਣ ਵਿੱਚ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ। ਸੂਬੇ ਵਿੱਚ ਜਿੱਥੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਚੰਗੀ ਸਿਹਤ ਮੁਹੱਈਆ ਕਰਵਾਈ ਜਾ ਰਹੀ ਹੈ, ਉੱਥੇ ਨਾਲ ਹੀ ਵੱਡੇ ਮੈਡੀਕਲ ਇੰਸੀਚਿਊਟ ਅਤੇ ਟਰਸ਼ਰੀ ਕੇਅਰ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਦੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਪ੍ਰਬੰਧਕਾਂ ਨਾਲ ਜੋ ਥੋੜ੍ਹੀਆਂ ਬਹੁਤ ਕਮੀਆਂ ਲੋਕਾਂ ਵੱਲੋਂ ਦੱਸੀਆਂ ਗਈਆ ਹਨ, ਉਨ੍ਹਾਂ ਨੂੰ ਵੀ ਜਲਦ ਹੀ ਦੂਰ ਕਰ ਲਿਆ ਜਾਵੇਗਾ।

ਕਿਸਾਨ ਯੂਨੀਅਨ ਦੇ ਨੁਮਾਇੰਦੇ ਨਵਦੀਪ ਦੀ ਜਮਾਨਤ ਹੋਣ ਤੇ ਜੁਡੀਸ਼ਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੂੰਜੀਵਾਦ ਅਤੇ ਪੂੰਜੀਵਾਦੀਆਂ ਖਿਲਾਫ ਵਿੱਢੀ ਗਈ ਲੜਾਈ ਵਿੱਚ ਕਿਸਾਨਾਂ ਵੱਲੋਂ ਪਾਇਆਂ ਜਾ ਰਿਹਾ ਯੋਗਦਾਨ ਕਿਸਾਨਾਂ ਦੀ ਇੱਕ ਦਿਨ ਜਰੂਰ ਨੁਹਾਰ ਬਦਲੇਗਾ।

ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ ਵੀ ਹਾਜ਼ਰ ਸਨ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ