ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

ਚੰਡੀਗੜ੍ਹ, 4 ਸਤੰਬਰ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮ ਕਾਜ ਦੇ ਗਵਾਹ ਬਨਣ ਦਾ ਮੌਕਾ ਮਿਲਿਆ ਹੈ। ਇਸ ਪਹਿਲਕਦਮੀ ਨਾਲ ਪੰਜਾਬ ਵਿਧਾਨ ਸਭਾ, ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ ਗਈ ਹੈ।

ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਦੇ ਅੱਜ ਆਖਰੀ ਦਿਨ ਪੰਜਾਬ ਦੇ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕਾਂ ਨੇ ਸਦਨ ਦੀਆਂ ਵਿਧਾਨਕ ਕਾਰਵਾਈਆਂ ਨੂੰ ਵੇਖਿਆ। ਵਿਦਿਆਰਥੀਆਂ ਨੇ ਜਿੱਥੇ ਦਰਸ਼ਕ ਵਜੋਂ ਸੂਬੇ ਦੀ ਵਿਧਾਨਕ ਪ੍ਰਣਾਲੀ ਨੂੰ ਜਾਣਿਆ ਤੇ ਵੇਖਿਆ, ਉੱਥੇ ਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੇ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖੀ।

ਇਸ ਮੌਕੇ ਸ. ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਸਫਲ ਨੇਤਾ ਬਣਨਗੇ। ਉਨ੍ਹਾਂ ਕਿਹਾ ਕਿ ਕਿਹਾ ਕਿ ਵਿਦਿਆਰਥੀ ਮਿਹਨਤ ਕਰਕੇ, ਆਪੋ-ਆਪਣੇ ਟੀਚਿਆਂ ਨੂੰ ਪ੍ਰਾਪਤ ਕਰਕੇ, ਸਮਾਜ ਤੇ ਸੂਬੇ ਦੀ ਭਲਾਈ ਲਈ ਨਿੱਗਰ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਹ ਸਫਲ ਵਿਅਕਤੀ ਬਣ ਜਾਣਗੇ, ਉੱਥੇ ਹੀ ਆਪਣੇ ਮਾਤਾ-ਪਿਤਾ ਦਾ ਨਾਮ ਵੀ ਚਮਕਾਉਣਗੇ।

ਸ. ਸੰਧਵਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਦੇ ਮੌਕੇ ਭਵਿੱਖ ‘ਚ ਵੀ ਮਿਲਣਗੇ।

ਜ਼ਿਕਰਯੋਗ ਹੈ ਕਿ ਇਸ ਮੌਕੇ ਸੰਤ ਕਰਮ ਸਿੰਘ ਅਕੈਡਮੀ ਰੂਪਨਗਰ, ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਆਰ ਸੈਕੰਡਰੀ ਪਬਲਿਕ ਸਕੂਲ ਹੁਸ਼ਿਆਰਪੁਰ, ਜ਼ਿਲ੍ਹਾ ਫਰੀਦਕੋਟ ਦੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ, ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਅਤੇ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਆਦਿ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦੀ ਕਾਰਵਾਈ ਵੇਖੀ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼