ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ

ਫਿਰੋਜ਼ਪੁਰ ( ) 19 ਸਤੰਬਰ, 2024— ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਮਿਤੀ 05.09.2024 ਤੋਂ 31.10.2024 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਅੱਜ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫਿਰੋਜਪੁਰ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਾ. ਸਤਿੰਦਰ ਸਿੰਘ, ਡਿਪਟੀ ਸਿੱਖਿਆ ਅਫਸਰ, ਫਿਰੋਜਪੁਰ, ਡਾ. ਰਚਨਾ ਮਿੱਤਲ, ਸਿਵਲ ਹਸਪਤਾਲ, ਫਿਰੋਜਪੁਰ, ਸ੍ਰੀ ਅਸ਼ੋਕ ਬਹਿਲ, ਸੈਕਟਰੀ, ਰੈੱਡ ਕਰਾਸ, ਫਿਰੋਜਪੁਰ ਬਤੌਰ ਰਿਸੋਰਸ ਪਰਸਨ ਹਾਜ਼ਰ ਸਨ। ਸਕੂਲ ਦੇ ਪ੍ਰਿੰਸੀਪਲ ਡਾ. ਸੰਗੀਤਾ ਰਗੂਲਾ ਜੀ ਅਤੇ ਹੋਰ ਅਧਿਆਪਕ ਸਾਹਿਬਾਨ ਵੀ ਸ਼ਾਮਲ ਸਨ। ਇਸ ਮੁਹਿੰਮ ਦੇ ਤਹਿਤ ਸਕੂਲ ਦੇ ਬੱਚਿਆਂ ਦੇ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ ਅਤੇ ਕਵਿਤਾਵਾਂ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲਾ, ਦੂਜਾ, ਤੀਜਾ ਦਰਜਾ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ ਅਤੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰਸ਼ੰਸਾ ਪੱਤਰ ਵੰਡੇ ਗਏ। ਸਾਰੇ ਰਿਸੋਰਸ ਪਰਸਨ ਵੱਲੋਂ ਵਾਰੀ—ਵਾਰੀ ਹਾਜ਼ਰ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਤੀ ਜਾਗਰੂਕਤ ਕੀਤਾ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਵੀ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਜੀਵਨ ਨੂੰ ਚੰਗੀ ਸੇਧ ਵੱਲ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਉਹਨਾਂ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ ਲੈਣ ਸਬੰਧੀ ਜਾਰੀ ਟੋਲ ਫ੍ਰੀ ਨੰਬਰ 15100 ਦੇ ਵੀ ਸਟਿੱਕਰ ਜਾਰੀ ਕੀਤੇ ਅਤੇ ਸਾਰੇ ਹਾਜ਼ਰ ਵਿਦਿਆਰਥੀਆਂ ਨੂੰ ਇਹਨਾਂ ਸਟਿੱਕਰਾਂ ਨੂੰ ਆਪਣੇ ਘਰ—ਮੁਹੱਲੇ ਤੇ ਚਿਪਕਾਉਣ ਲਈ ਕਿਹਾ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਵੱਲੋਂ ਜੱਜ ਸਾਹਿਬ ਦਾ ਅਤੇ ਇਸ ਦਫ਼ਤਰ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Tags:

Advertisement

Latest News

ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
New Mumbai,19 Sep,2024,(Azad Soch News):-   ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ...
ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਤੈਅ
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ