ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ - ਡਿਪਟੀ ਕਮਿਸ਼ਨਰ

ਅੰਮਿ੍ਰਤਸਰ 9 ਅਗਸਤ 2024—

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬੀ.ਐਲ.ਓ. ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਹਲਕੇ ਵਿਖੇ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਘਰ-ਘਰ ਜਾ ਕੇ ਵੋਟਾਂ ਬਣਾਉਣ। ਉਨਾਂ ਕਿਹਾ ਕਿ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।

ਸ੍ਰੀ ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) (ਨਿਯਮ 3(1)) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸਮੂਹ ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੀ ਸਪੈਸ਼ਲ ਕੈਪੇਨ ਤਹਿਤ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣਗੇ।

ਬੂਥ ਲੈਵਲ ਅਫ਼ਸਰ ਦੁਆਰਾ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਦੁਆਰਾ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।

ਉਨਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ।

ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ ਦੁਆਰਾ ਇੰਨਾਂ ਫਾਰਮਾਂ ਦੀ ਬੋਰਡ ਚੋਣ ਹਲਕੇਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼