ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਫ਼ਾਜ਼ਿਲਕਾ  , 26 ਅਪ੍ਰੈਲ :( )

ਟੀਕਾਕਰਨ ਦੀ 50ਵੇਂ ਵਰ੍ਹੇ ਗੰਢ ਦੇ ਸਬੰਧ ਵਿੱਚ ਡਾ ਚੰਦਰ ਸ਼ੇਖਰ ਕਕੜ ਸਿਵਲ ਸਰਜਨ ਫ਼ਾਜ਼ਿਲਕਾ ਜੀ ਦੀ ਦੇਖ ਰੇਖ ਵਿੱਚ ਜਿਲ੍ਹਾ ਫ਼ਾਜ਼ਿਲਕਾ ਵਿੱਚ ਵਿਸ਼ਵ ਟੀਕਾਕਰਣ ਹਫ਼ਤਾ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸ ਵਿਚ ਬੱਚਿਆਂ  ਲਈ ਟੀਕਾਕਰਨ ਦੇ  ਕੈਂਪ ਲਗਾਏ ਜਾ ਰਹੇ ਹੈ।

ਇਸ ਸਬੰਧੀ  ਜਿਲਾ ਪਰਿਵਾਰ ਭਲਾਈ ਅਫ਼ਸਰ ਡਾ.ਕਵਿਤਾ ਸਿੰਘ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਤੋਂ ਇਲਾਵਾ ਸਾਰੇ 5 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅਰਬਨ, ਸਲੱਮ, ਮਾਈਗਰੇਟਰੀ ਆਬਾਦੀ, ਝੁੱਗੀ ਝੋਪੜੀਆਂ, ਭੱਠੇ ਅਤੇ ਸੈਲਰਾਂ ਆਦਿ ਵਿੱਚ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਲਈ ਚਲਾਈ ਗਈ ਹੈ।
ਜਿਲਾ ਟੀਕਾਕਰਨ ਅਫ਼ਸਰ
ਡਾ  ਐਡੀਸਨ ਐਰਿਕ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਟੀਕਾਕਰਨ ਹਫ਼ਤੇ ਦੌਰਾਨ ਜ਼ਿਲ੍ਹੇ ਵਿੱਚ ਸਪੈਸ਼ਲ ਕੈਂਪ ਲਗਾ ਕੇ ਟੀਕਾਕਰਨ ਤੋਂ ਵਾਂਝੇ ਰਹਿੰਦੇ ਬੱਚਿਆਂ ਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਮਾਈਕਰੋਪਲਾਨ ਅਨੁਸਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਟੀਕਾਕਰਨ ਪ੍ਰੋਗਰਾਮ ਦੇ 50 ਸਾਲ ਪੂਰੇ ਹੋ ਗਏ ਹਨ। ਇਹ ਸਾਲ ਟੀਕਾਕਰਨ ਪ੍ਰੋਗਰਾਮ ਦੀ ਗੋਲਡਨ ਜੁਬਲੀ ਮਨਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇਂ ਕਿ ਪਹਿਲਾਂ ਵੱਡੀ ਮਾਤਾ ਅਤੇ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਇਸੇ ਤਰ੍ਹਾਂ ਸੰਪੂਰਨ ਟੀਕਾਕਰਨ ਰਾਹੀਂ ਘਾਤਕ ਬਿਮਾਰੀਆਂ ਤੋਂ ਮੁਕਤੀ ਪਾਉਣ ਦਾ ਇਕ ਵਿਸ਼ੇਸ਼ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ।
  ਉਹਨਾਂ ਕਿਹਾ ਕਿ  ਟੀਕਾਕਰਨ ਦੀ ਸਫਲਤਾ ਲਈ ਮਾਈਕਰੋਪਲਾਨ ਤਿਆਰ ਕਰਕੇ ਵਿਸ਼ੇਸ਼ ਸੈਸ਼ਨ ਲਗਾਏ ਜਾ ਰਹੇ ਹਨ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ਅਤੇ ਬੀਈਈ ਦਿਵੇਸ ਕੁਮਾਰ ਅਤੇ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ ਹਫ਼ਤੇ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਮੌਕੇ  ਏ.ਐਨ.ਐਮ., ਆਸ਼ਾ ਵਰਕਰ, ਮਰੀਜ਼ ਅਤੇ ਬੱਚੇ ਹਾਜ਼ਰ ਸਨ
Tags:

Advertisement

Latest News