ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਚੋਣ ਸਵੀਪ ਟੀਮਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 8 ਜੁਲਾਈ (000) - ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਵੀਪ ਟੀਮਾਂ ਦੇ ਮੈਂਬਰਾਂ ਨੂੰ ਲੋਕ ਸਭਾ ਚੋਣਾਂ 2024 ਦੌਰਾਨ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਲਈ ਸਨਮਾਨਿਤ ਕੀਤਾ। ਜ਼ਿਲ੍ਹੇ ਵਿੱਚ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਦੇ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡਮੁੱਲਾ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਚੌਕ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ।

ਵਧੀਕ ਡਿਪਟੀ ਕਮਿਸ਼ਨਰ ਜੋਕਿ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਵੀ ਹਨ, ਨੇ ਦੱਸਿਆ ਕਿ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਦੀ ਜ਼ਿੰਮੇਵਾਰੀ, ਤਨਦੇਹੀ ਅਤੇ ਲਗਨ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਲੋਕ ਸਭਾ ਚੋਣਾਂ ਕਰਵਾਉਣਾ ਆਪਣੇ ਆਪ ਵਿੱਚ ਇੱਕ ਚੁਣੌਤੀ ਹੈ ਅਤੇ ਇਹ ਸਟਾਫ਼ ਦੀ ਲਗਨ ਅਤੇ ਮਿਹਨਤ ਤੋਂ ਬਿਨਾਂ ਸੰਭਵ ਨਹੀਂ ਹੈ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਆਪਣੀ ਪੂਰੀ ਡਿਊਟੀ ਬਿਨ੍ਹਾਂ ਅੱਕੇ-ਥੱਕੇ ਤਨਦੇਹੀ ਨਾਲ ਨਿਭਾਉਣ ਲਈ ਵਧਾਈ ਦਿੱਤੀ।

Tags:

Advertisement

Latest News

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਕਤੂਬਰ:  ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ...
ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ