ਅਗਨੀਵੀਰ ਭਰਤੀ ਸੰਬੰਧੀ ਏ.ਡੀ.ਸੀ. (ਵਿ) ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮੀਟਿੰਗ

ਅਗਨੀਵੀਰ ਭਰਤੀ ਸੰਬੰਧੀ ਏ.ਡੀ.ਸੀ. (ਵਿ) ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮੀਟਿੰਗ

 

ਫ਼ਿਰੋਜ਼ਪੁਰ, 24 ਸਤੰਬਰ 2024:

          ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅਗਨੀਵੀਰ ਸਕੀਮ ਅਧੀਨ ਫੌਜ ਦੀ ਭਰਤੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ 01 ਅਕਤੂਬਰ ਤੋਂ 08 ਅਕਤੂਬਰ ਤੱਕ ਕੀਤੀ ਜਾਣੀ ਹੈ। ਇਸ ਭਰਤੀ ਨੂੰ ਨੇਪਰੇ ਚਾੜ੍ਹਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਬੰਧਤ ਵਿਭਾਗਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।

            ਮੀਟਿੰਗ ਦੌਰਾਨ ਸ੍ਰੀ ਲਖਵਿੰਦਰ ਸਿੰਘ ਰੰਧਾਵਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਭਰਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੀ ਪਾਈਟ, ਭਾਰਤੀ ਫੌਜ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਭਰਤੀ ਸੰਬੰਧੀ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ।

 

            ਇਸ ਮੀਟਿੰਗ ਵਿੱਚ ਕਰਨਲ ਸੰਦੀਪ ਕੁਮਾਰ ਆਰਮੀ ਰਿਕਊਟਮੈਂਟ ਬੋਰਡ ਫਿਰੋਜ਼ਪੁਰਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਰੋਜ਼ਗਾਰ ਵਿਭਾਗਸ੍ਰੀ ਰਾਜਬੀਰ ਸਿੰਘ ਡੀ.ਐਸ.ਪੀ./ਸੀ.ਏ. ਡਬਲਯੂ., ਡਾ: ਸੁਸ਼ਮਾ ਠੱਕਰ, ਵਧੀਕ ਸਿਵਲ ਸਰਜਨਕੈਪਟਨ ਗੁਰਦਰਸ਼ਨ ਸਿੰਘ ਸੀ ਪਾਇਟ ਹਕੂਮਤ ਸਿੰਘ ਵਾਲਾ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜਰ ਸਨ।

Tags:

Advertisement

Latest News

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਕਤੂਬਰ:  ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ...
ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" ਲਾਂਚ
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ