ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ

ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ

ਸ੍ਰੀ ਮੁਕਤਸਰ ਸਾਹਿਬ09 ਸਤੰਬਰ:

ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂਗ੍ਰੇਜ਼ੂਏਟਪੋਸਟ ਗ੍ਰੇਜ਼ੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ ਅਤੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ-ਰੋਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਚਾਹਵਾਨ ਪ੍ਰਾਰਥਣਾਂ ਨੂੰ ਲੋਨ ਮੁਹੱਈਆਂ ਕਰਵਾਏ ਜਾਣਗੇ ਅਤੇ ਇਸ ਮੈਗਾ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਆਉਣ ਸਮੇਂ ਸਮੂਹ ਪ੍ਰਾਰਥਣਾਂ ਕੋਲ ਆਪਣਾ ਬਾਇਓ ਡਾਟਾਵਿਦਿਅਕ ਯੋਗਤਾ ਦੇ ਸਰਟੀਫ਼ਿਕੇਟ ਅਤੇ ਆਧਾਰ ਕਾਰਡ ਹੋਣਾ ਲਾਜ਼ਮੀ ਹੈ।

ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥਣਾਂ ਇਸ ਕੈਂਪ ਵਿੱਚ ਪਹੁੰਚ ਕੇ ਲਾਭ ਪ੍ਰਾਪਤ ਕਰਨ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਦੇ ਹੈਲਪ ਲਾਈਨ ਨੰ: 98885-62317 ਅਤੇ 97292-10975 ’ਤੇ ਸੰਪਰਕ ਕਰ ਸਕਦੇ ਹਨ।

Tags:

Advertisement

Latest News

ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਕੇਸ ਦੀ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 23 ਸਤੰਬਰ :    ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ...
ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਿਧਾਇਕ ਰਣਬੀਰ ਭੁੱਲਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ
ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ
ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ
ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ