ਬੱਚਿਆਂ ਦੀ ਕਰਵਾਈ ਸਪੋਰਟਸ ਮੀਟ

ਬੱਚਿਆਂ ਦੀ ਕਰਵਾਈ ਸਪੋਰਟਸ ਮੀਟ

ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੋਰ ਸਿੱਧੂ ਨੇ ਦੱਸਿਆ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਤਹਿਤ ਰਜਿਸਟਰਡ ਸਰਕਾਰੀ ਅਤੇ ਗੈਰ ਸਰਕਾਰੀ ਹੋਮਾ ’ਚ ਰਹਿ ਰਹੇ ਬੱਚਿਆਂ ਦੀ ਸਾਲ-2024 ਦੀ ਸਪੋਰਟਸ ਮੀਟ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਗਈ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸ ਸਪੋਰਟਸ ਮੀਟ ’ਚ ਵੱਖ-ਵੱਖ ਖੇਡਾਂ ਜਿਵੇਂ ਕਿ 100 ਮੀਟਰ ਦੌੜਲੋਂਗ ਜੰਪਹਾਈ ਜੰਪਰੱਸਾ-ਕਸੀ ਅਤੇ ਬੈਡਮੀਂਟਨ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਖੇਡਾਂ ਨੂੰ ਕਰਵਾਉਣ ਲਈ ਸਿੱਖਿਆ ਵਿਭਾਗ ਦੇ 11 ਡੀ.ਪੀ.ਈ ਅਧਿਆਪਕਾਂ ਦੀ ਡਿਊਟੀ ਲਗਾਈ ਗਈ। ਜਿਨ੍ਹਾਂ ਨੇ ਬੱਚਿਆਂ ਦੀ ਹੌਸਲਾ-ਅਫਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਖੇਡਣ ਦੇ ਨਿਯਮਾਂ ਤੇ ਜ਼ਰੂਰੀ ਨੁਕਤਿਆਂ ਬਾਰੇ ਵੀ ਜਾਣੂ ਕਰਵਾਇਆ। ਬੱਚਿਆਂ ਵੱਲੋਂ ਇਨ੍ਹਾਂ ਖੇਡਾਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ।

ਇਸ ਮੌਕੇ ਸ਼੍ਰੀ ਜਸਬੀਰ ਸਿੰਘ, ਸ਼੍ਰੀ ਚੇਤਨ ਸ਼ਰਮਾਸ਼੍ਰੀ ਸੁਖਵੀਰ ਸਿੰਘ ਤੋਂ ਇਲਾਵਾ ਚਿਲਡਰਨ ਹੋਮ ਅਤੇ ਸ਼੍ਰੀ ਅਨੰਤ ਅਨਾਥ ਆਸ਼ਰਮਨਥਾਣਾ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ