ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ, 28 ਜੁਲਾਈ:

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ, ਨੇ ਸੂਬੇ ਦੇ ਲੋਕਾਂ ਨੂੰ ਐਂਬੂਲੈਂਸਾਂ ਸਮਰਪਿਤ ਕਰਦਿਆਂ ਕਿਹਾ ਕਿ ਇਹ ਐਂਬੂਲੈਂਸਾਂ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ‘ਚ ਹਮੇਸ਼ਾ ਮੌਜੂਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਨੂੰ ਸ਼ਾਮਲ ਕਰਨ ਨਾਲ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਉਪਲੱਬਧ ਰਹਿਣਗੀਆਂ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਅਤਿ-ਆਧੁਨਿਕ ਐਂਬੂਲੈਂਸਾਂ ਲਈ ਲੋੜਵੰਦ ਮਰੀਜ਼ਾਂ ਤੱਕ ਪਹੁੰਚਣ ਵਾਸਤੇ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।

ਇਹ ਐਂਬੂਲੈਂਸਾਂ ਸੜਕ ਸੁਰੱਖਿਆ ਫੋਰਸ ਨਾਲ ਤਾਲਮੇਲ ਜ਼ਰੀਏ ਕੰਮ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਕੀਮਤੀ ਜਾਨਾਂ ਬਚਾਈਆਂ ਜਾਣ। ਜ਼ਿਕਰਯੋਗ ਹੈ ਕਿ 14 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਨ੍ਹਾਂ 58 ਹਾਈਟੈੱਕ ਐਂਬੂਲੈਂਸਾਂ ਵਿੱਚ ਸਿਹਤ ਸੰਭਾਲ ਲਈ ਜ਼ਰੂਰੀ ਦਵਾਈਆਂ ਅਤੇ ਅਤਿ ਆਧੁਨਿਕ ਉਪਕਰਨਾਂ ਦੀ ਸਹੂਲਤ ਉਪਲੱਬਧ ਹੋਵੇਗੀ। ਇਹ ਐਂਬੂਲੈਂਸਾਂ ਮਰੀਜ਼ਾਂ ਨੂੰ ਮੁੱਢਲੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣਗੀਆਂ ਤਾਂ ਜੋ ਸਮੇਂ ਸਿਰ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
 
ਦੱਸਣਯੋਗ ਹੈ ਕਿ ਇਹ ਐਂਬੂਲੈਂਸਾਂ ਸੂਬੇ ਵਿੱਚ ਮਾਨਵਤਾ ਦੀ ਸੇਵਾ ਲਈ ਵੱਡੀ ਭੂਮਿਕਾ ਨਿਭਾ ਰਹੀਆਂ ਹਨ ਅਤੇ ਮੌਜੂਦਾ ਵਰ੍ਹੇ ਵਿੱਚ ਇਨ੍ਹਾਂ ਐਂਬੂਲੈਂਸਾਂ ਰਾਹੀਂ ਇੱਕ ਲੱਖ ਤੋਂ ਵੱਧ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ, ਜਿਨ੍ਹਾਂ ਵਿੱਚ 10,737 ਦਿਲ ਦੇ ਮਰੀਜ਼, 28,540 ਗਰਭਵਤੀ ਔਰਤਾਂ ਅਤੇ ਹੋਰ ਮਰੀਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਐਂਬੂਲੈਸਾਂ ਵਿੱਚ 80 ਬੱਚਿਆਂ ਦੇ ਸੁਰੱਖਿਅਤ ਜਣੇਪੇ ਵੀ ਹੋਏ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਪੀੜਤਾਂ ਵਾਸਤੇ ਐਂਬੂਲੈਂਸ ਸੇਵਾਵਾਂ ਯਕੀਨੀ ਬਣਾਉਣ ਲਈ 108 ਹੈਲਪਲਾਈਨ ਨਾਲ ਲਗਾਤਾਰ ਤਾਲਮੇਲ ਨਾਲ ਕੰਮ ਕਰ ਰਹੀ ਹੈ।

Tags:

Advertisement

Latest News

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ 12 ਤੋਂ ਵੱਧ ਮਾਮਲਿਆਂ ’ਚ ਅੰਤਰਿਮ ਜ਼ਮਾਨਤ ਦੇ ਦਿਤੀ
Pakistan,15 JAN,2025,(Azad Soch News):-    ਜੇਲ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Former Prime Minister Imran Khan) ਦੀ ਪਤਨੀ ਬੁਸ਼ਰਾ...
ਪ੍ਰਯਾਗਰਾਜ ਮਹਾਕੁੰਭ 2025 ਵਿੱਚ ਮਕਰ ਸੰਕ੍ਰਾਂਤੀ ਦੇ ਸ਼ੁਭ ਮੌਕੇ 'ਤੇ ਅੰਮ੍ਰਿਤ ਇਸ਼ਨਾਨ ਲਈ 3.50 ਕਰੋੜ ਤੋਂ ਵੱਧ ਸ਼ਰਧਾਲੂਆਂ ਨੇ ਸੰਗਮ 'ਚ ਲਗਾਈ ਡੁਬਕੀ
ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰੇ ਜੈਤੂਨ ਦਾ ਤੇਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-01-2025 ਅੰਗ 636
ਪਾਕਿਸਤਾਨ ਨੇ ਚੈਂਪੀਅਨਜ਼ ਟਰਾਫੀ 2025 ਲਈ ਆਪਣੀ ਆਰਜ਼ੀ ਟੀਮ ਦਾ ਐਲਾਨ
ਪਤੰਗ ਚੜਾਉਣ ਲਈ ਚਾਇਨਾ ਡੋਰ ਸਮੇਤ ਕਈ ਚੀਜ਼ਾਂ ਤੇ Pollution Control Board ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਹਰਦੀਪ ਗਰੇਵਾਲ ਦੀ ਫਿਲਮ 'ਸਿਕਸ ਈਚ' ਦੀ ਪਹਿਲੀ ਝਲਕ ਰਿਲੀਜ਼