ਜਲੰਧਰ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ,ਪੰਜਾਬ ਭਰ ਤੋਂ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ

 ਜਲੰਧਰ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ,ਪੰਜਾਬ ਭਰ ਤੋਂ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ

Jalandhar,26,NOV,2024,(Azad Soch News):- ਜਲੰਧਰ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ ਸੀ,ਬੈਠਕ 'ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸਨ। ਇਹ ਮੀਟਿੰਗ ਜਲੰਧਰ ਸ਼ਾਹਪੁਰ ਸਥਿਤ ਸੀਟੀ ਇੰਸਟੀਚਿਊਟ (CT Institute) ਵਿਖੇ ਹੋਈ,ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ, ਮਨਪ੍ਰੀਤ ਬਾਦਲ, ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਅਮਿਤ ਭਾਟੀਆ, ਤਰੁਣ ਚੁੱਘ, ਵਿਜੇ ਸਾਂਪਲਾ, ਕੇਡੀ ਭੰਡਾਰੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Captain Amarinder Singh) ਦੀ ਪਤਨੀ ਪ੍ਰਨੀਤ ਕੌਰ, ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਕਈ ਵੱਡੇ ਆਗੂ ਮੌਜੂਦ ਸਨ,ਪਰ ਭਾਜਪਾ ਦੇ ਮੌਜੂਦਾ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਹੀਂ ਪਹੁੰਚੇ,ਪਿਛਲੇ ਕੁਝ ਦਿਨਾਂ ਤੋਂ ਪੰਜਾਬ ਪ੍ਰਧਾਨ ਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿਚਾਲੇ ਚੱਲ ਰਹੀ ਖਿੱਚੋਤਾਣ ਦਰਮਿਆਨ ਹੁਣ ਮੀਟਿੰਗ ਉਨ੍ਹਾਂ ਤੋਂ ਬਿਨਾਂ ਹੋ ਗਈ।

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ