ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ

ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ

ਹੁਸ਼ਿਆਰਪੁਰ, 22 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਕੂਲਾਂ ਵਿੱਚ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਇੱਕ ਨਵਾਂ ਮਾਹੌਲ ਸਿਰਜਿਆ ਹੈ।
ਵਿਧਾਇਕ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਧੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਵਿੱਚ ਚਾਰਦੀਵਾਰੀ ਦੇ ਕੰਮ, ਨਵੇਂ ਬਣੇ ਕਲਾਸਰੂਮਾ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਪੂਰੀ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਦੂਜੇ ਰਾਜਾਂ ਲਈ ਵੀ ਇੱਕ ਮਿਸਾਲ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਬਜਟ ਵਿੱਚ 12 ਫੀਸਦੀ ਵਾਧਾ ਕੀਤਾ ਹੈ, ਜਿਸ ਨਾਲ ਸਕੂਲਾਂ ਦੇ ਸਰਵਪੱਖੀ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ।
  ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਲਿਆ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਹਰ ਆਧੁਨਿਕ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਬਿਹਤਰ ਬੁਨਿਆਦੀ ਢਾਂਚੇ ਦੀ ਸਥਾਪਨਾ ਕਾਰਨ ਸਰਕਾਰੀ ਸਕੂਲਾਂ ਦੇ ਪੱਧਰ ਵਿੱਚ ਰਿਕਾਰਡ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਖੇਤਰ ਵੱਲ ਦਿੱਤੇ ਗਏ ਵਿਸ਼ੇਸ਼ ਧਿਆਨ ਕਾਰਨ ਬਜਟ ਵਿੱਚ ਕਰੀਬ 18,000 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਬਲਵਿੰਦਰ ਬਿੰਦੀ, ਕੌਂਸਲਰ ਜਤਿੰਦਰ ਕੌਰ ਪਿੰਕੀ, ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ , ਰਾਕੇਸ਼ ਕੁਮਾਰ, ਪ੍ਰਿੰਸੀਪਲ ਤ੍ਰਿਲੋਚਨ ਸਿੰਘ, ਅਮਰਜੀਤ ਸਿੰਘ , ਚੰਦਰ ਪ੍ਰਕਾਸ਼ ਸੈਣੀ, ਬੀ.ਐਨ.ਓ ਜਗਤਾਰ ਸਿੰਘ, ਸੰਤੋਸ਼ ਸੈਣੀ, ਕੰਚਨ ਦਿਓਲ, ਚੰਦਨ ਲੱਕੀ, ਗੁਰਮੇਲ ਸਿੰਘ, ਪ੍ਰਿਤਪਾਲ, ਅਮਰਜੋਤ ਤੋਂ ਇਲਾਵਾ ਪਿੰਡ ਦੀਆਂ ਪੰਚਾਇਤਾਂ ਵੀ ਮੌਜੂਦ ਸਨ।

Tags:

Advertisement

Latest News

ਗੁਲਾਬੀ ਕਿਊਨ ਯਾਨੀ ਕਿ ਜੈਸਮੀਨ ਸੈਂਡਲਸ ਦੇ ਨਵੇਂ ਗੀਤ ਨੇ ਮਚਾਈ ਧਮਾਲ ਗੁਲਾਬੀ ਕਿਊਨ ਯਾਨੀ ਕਿ ਜੈਸਮੀਨ ਸੈਂਡਲਸ ਦੇ ਨਵੇਂ ਗੀਤ ਨੇ ਮਚਾਈ ਧਮਾਲ
Patiala,03,May,2025,(Azad Soch News):- ਅਜੈ ਦੇਵਗਨ ਅਤੇ ਰਿਤੇਸ਼ ਦੇਸ਼ਮੁਖ ਦੀ ਫਿਲਮ 'ਰੇਡ 2' 'ਚ ਜੈਸਮੀਨ ਸੈਂਡਲਸ (Jasmine Sandals) ਵੱਲੋਂ ਗਾਏ ਗੀਤ...
ਗੁਜਰਾਤ ਟਾਈਟਨਜ਼ ਨੇ ਆਈਪੀਐਲ 2025 ਦੇ 51ਵੇਂ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ ਨੂੰ 38 ਦੌੜਾਂ ਨਾਲ ਹਰਾਇਆ
ਸ਼ੁੱਕਰਵਾਰ ਨੂੰ ਮੁਜ਼ੱਫਰਨਗਰ ਵਿੱਚ ਜਨਤਕ ਰੋਸ ਰੈਲੀ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹਮਲਾ
ਲਸਣ ਦਾ ਸੇਵਨ Blood Pressure ਨੂੰ ਕੰਟਰੋਲ ਕਰਦਾ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-05-2025 ਅੰਗ 628
ਪਿੰਡਾ ਦਾ ਪਹਿਰੇਦਾਰ ਸਮਾਗਮ ਦੌਰਾਨ ਸਿਹਤ ਵਿਭਾਗ ਵਲੋਂ ਲਗਾਈ ਗਈ ਜਾਗਰੂਕਤਾ ਸਟਾਲ
ਪੰਜਾਬ ਸਰਕਾਰ ਰਾਜ ਦੇ ਪਾਣੀਆਂ ਤੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਸੰਧਵਾਂ