ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਅੱ.ਤਵਾ.ਦੀ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ

ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਅੱ.ਤਵਾ.ਦੀ ਮੋਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ

Amritsar,18 July,2024,(Azad Soch News):- ਪੰਜਾਬ ਪੁਲਿਸ (Punjab Police) ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਅੱ.ਤਵਾ.ਦੀ ਮੋਡਿਊਲ (Module) ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ,ਖੁਫੀਆ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਅੱ.ਤਵਾ.ਦੀ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ,ਸੂਚਨਾ ਮੁਤਾਬਕ ਟਾਰਗੇਟ ਕਿਲਿੰਗ (Target Killing) ਦੀ ਯੋਜਨਾ ਬਣਾਈ ਜਾ ਰਹੀ ਸੀ,ਪਰ ਪੁਲਿਸ (Police) ਨੇ ਅਪਰਾਧ ਕਰਨ ਤੋਂ ਪਹਿਲਾਂ ਹੀ ਅੱ.ਤਵਾ.ਦੀ ਗਿਰੋਹ ਦੇ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ,ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ,ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਨੇ ਇਸ ਸਬੰਧੀ ਟਵੀਟ ਕਰਕੇ ਲਿਖਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ,ਕਿ ਇਸ ਅੱਤਵਾਦੀ ਦੇ ਹੈਂਡਲਰ ਅਮਰੀਕਾ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਅਤੇ ਇਟਲੀ ਸਥਿਤ ਅੱਤਵਾਦੀ ਰੇਸ਼ਮ ਸਿੰਘ ਹਨ,ਜਿਨ੍ਹਾਂ ਦੇ ਕਹਿਣ ‘ਤੇ ਉਹ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ,ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਪਿਸਤੌਲ, 2 ਮੈਗਜ਼ੀਨ, 9 ਜਿੰਦਾ ਗੋਲੀਆਂ ਅਤੇ 1 ਖਾਲੀ ਗੋਲੀ ਦਾ ਖੋਲ ਬਰਾਮਦ ਕੀਤਾ ਹੈ,ਫੜੇ ਗਏ ਅੱਤਵਾਦੀ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਲਖਬੀਰ ਸਿੰਘ ਵਾਸੀ ਬੰਗੜ, ਘਣੀ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ,ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਵਿੱਚ ਪਨਾਹ ਲੈ ਰਿਹਾ ਸੀ,ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮੈਡਿਉਲ (Module) ਦੀ ਯੋਜਨਾ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ