ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ - ਈਟੀਓ

ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ  - ਈਟੀਓ

ਅੰਮ੍ਰਿਤਸਰ 23 ਨਵੰਬਰ 2024—

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈਆਂ ਜਿਮਨੀਆਂ ਚੋਣਾਂ ਵਿੱਚ ਸੂਬਾ ਵਾਸੀਆਂ ਨੇ ਇੱਕ ਵਾਰ ਫੇਰ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ ਜਿਸ ਸਦਕਾ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ  ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ ਉਹਨਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਲਈ 4 ਕਰੋੜ 26 ਲੱਖ ਰੁਪਏ ਦੇ ਟੈਂਡਰ ਪਾਸ ਹੋ ਚੁੱਕੇ ਹਨ, ਜਿਸ ਅਧੀਨ ਕਰੀਬ 25 ਗਲੀਆਂ ਦਾ ਕੰਮ ਕੀਤਾ ਜਾਣਾ ਹੈ ਉਹਨਾਂ ਦੱਸਿਆ ਕਿ ਅੱਜ ਅੱਠ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣੇ ਹਨ ਜਿਸ ਤੇ 2.33 ਕਰੋੜ ਰੁਪਏ ਖਰਚ ਆਉਣਗੇ ਉਹਨਾਂ ਦੱਸਿਆ ਕਿ ਇਨਾਂ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 6, 8, 14, ਗਲੀ ਨੰਬਰ 4, ਸ੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾਮੇਨ ਬਾਜਾਰ ਵਾਲਮੀਕਿ ਚੌਂਕ ਅਤੇ ਨਵੀਂ ਗਊਸ਼ਾਲਾ ਦਾ ਉਦਘਾਟਨ ਕੀਤਾ ਜਾਣਾ ਹੈ ਉਨਾਂ ਦੱਸਿਆ ਕਿ ਇਹ ਸਾਰੇ ਵਿਕਾਸ ਕਾਰਜ ਤਿੰਨ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕੀਤੇ ਜਾਣਗੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮਿੱਠ ਬਰਦਾਸ਼ ਨਹੀਂ ਕੀਤੀ ਜਾਵੇਗੀ ਉਨਾਂ ਕਿਹਾ ਕਿ ਜੰਡਿਆਲਾ ਹਲਕੇ ਨੂੰ ਨਮੂਨੇ ਦਾ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ

ਈਟੀਓ ਨੇ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਨਗਰ ਕੌਂਸਲ ਵੱਲੋਂ ਦੋ ਏਕੜ ਜਮੀਨ ਦੀ ਖਰੀਦ ਕੀਤੀ ਗਈ ਹੈ ਜਿਸ ਤੇ 25 ਕਰੋੜ ਰੁਪਏ ਲਾਗਤ ਨਾਲ ਅਗਲੇ ਹਫ਼ਤੇ ਨਵਾਂ ਐਸ.ਟੀ.ਪੀ ਪਲਾਂਟ ਲਗਾਇਆ ਜਾਵੇਗਾ ਉਨਾਂ ਦੱਸਿਆ ਕਿ ਇਸ ਕੰਮ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ 18 ਮਹੀਨਿਆਂ ਦੇ ਅੰਦਰ ਅੰਦਰ ਇਸ ਪਲਾਂਟ ਨੂੰ ਚਾਲੂ ਕਰ ਦਿੱਤਾ ਜਾਵੇਗਾ  ਜਿਸ ਨਾਲ ਜੰਡਿਆਲਾ ਗੁਰੂ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ: ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ ਅਤੀ ਅਤੇ ਅਸੀਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 50 ਹਜਾਰ ਦੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ ਉਹਨਾਂ ਕਿਹਾ ਕਿ ਸੋਮਵਾਰ ਨੂੰ ਪੀ ਐਸ ਪੀ ਸੀ ਐਲ ਵਿਚ 1300 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਦਿੱਤੇ ਜਾ ਰਹੇ ਹਨ ਉਹਨਾਂ ਵਿਰੋਧੀਆਂ ਤੇ ਤੰਜ ਕਸਦਿਆਂ ਕਿਹਾ ਕਿ ਅਸੀਂ ਵਿਕਾਸ ਦੀ ਰਾਜਨੀਤੀ ਵਾਸਤੇ ਆਏ ਹਾਂ ਅਤੇ ਵਿਕਾਸ ਹੀ ਕਰਾਂਗੇ

ਇਸ ਮੌਕੇ ਸ੍ਰੀ ਨਰੇਸ਼ ਪਾਠਕ ਵਲੋਂ ਜਿੰਮਨੀ ਚੋਣਾਂ ਵਿੱਚ ਹੋਈ ਜਿੱਤ ਦੀ ਖੁਸ਼ੀ ਵਿੱਚ ਕੈਬਨਿਟ ਮੰਤਰੀ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ ਅਤੇ ਵਧਾਈ ਦਿੱਤਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੀ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ

ਇਸ ਮੌਕੇ ਸੂਬੇਦਾਰ ਦਾ ਸ਼ਨਾਖ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ,  ਸਰਪੰਚ ਪਰਮਜੀਤ ਸਿੰਘ ਨਿਸ਼ਾਨ, ਐਸਐਸ ਬੋਰਡ ਦੇ ਮੈਂਬਰ ਸ਼੍ਰੀ ਨਰੇਸ਼ ਪਾਠਕ, : ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਸ੍ਰੀ ਵਿਜੈ ਮੱਟੀ, ਗਗਨਦੀਪ ਸਿੰਘ, ਸ੍ਰੀ ਸਤਿੰਦਰ ਸਿੰਘ, ਗੁਰਵੇਲ ਸਿੰਘ, ਸ: ਸੁਖਵਿੰਦਰ ਸ਼ਾਹ, ਈ  ਓ ਜਗਤਾਰ ਸਿੰਘ ਬਜਰੰਗਜੀਤ ਸਿੰਘ, ਅਵਤਾਰ ਸਿੰਘ ਕਾਲਾ, ਮੈਡਮ ਸਣੈਨਾ ਰੰਧਾਵਾ, ਕੰਵਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।\

Tags:

Advertisement

Latest News

ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
ਭਾਰਤ ਬਨਾਮ ਆਸਟ੍ਰੇਲੀਆ ਚੌਥੇ ਟੈਸਟ ਲਈ ਬਦਲਿਆ ਸਮਾਂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-12-2024 ਅੰਗ 613
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024