ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ-- ਆਈ.ਜੀ.

ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ-- ਆਈ.ਜੀ.

ਸ੍ਰੀ ਮੁਕਤਸਰ ਸਾਹਿਬ, 16 ਜੁਲਾਈ
                              ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਸ ਸਬੰਧ ਵਿੱਚ ਸ੍ਰੀ ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ. ਆਈ.ਜੀ. ਫਰੀਦਕੋਟ, ਰੇਂਜ਼ ਫਰੀਦਕੋਟ ਦੀ ਪ੍ਰਧਾਨਗੀ ਹੇਠ ਨਸਿ਼ਆਂ ਦੀ ਰੋਕਥਾਮ ਸਬੰਧੀ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ, ਇਸ ਮੀਟਿੰਗ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ,ਸ੍ਰੀ ਭਾਗੀਰਥ ਸਿੰਘ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਡਾ.ਅਜੀਤ ਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ, ਡਾ.ਨਵਜੋਤ ਕੌਰ ਸਿਵਿਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਆਹੁਦੇਦਾਰਾਂ ਨੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਸੰਧੂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਜ਼ਿਲ੍ਹੇ ਅੰਦਰ ਨਸ਼ੇ ਦੀ ਤਸਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।
ਉਹਨਾਂ ਮੀਟਿੰਗ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤ ਕੀਤੀ ਕਿ ਨਸ਼ੇ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਉਹਨਾਂ ਇਹ ਵੀ ਕਿਹਾ ਕਿ ਨਸ਼ੇ ਦੀ ਰੋਕਥਾਮ ਲਈ ਜਾਗਰੂਕ ਅਭਿਆਨ ਤੇਜੀ ਨਾਲ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਨਸ਼ੇ ਵਰਗੀ ਭਿਆਨਕ ਬਿਮਾਰੀ ਨੂੰ ਖਤਮ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕੈਮਿਸਟ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਵਿਅਕਤੀ ਬਿਨ੍ਹਾਂ ਲਾਇਸੰਸ ਦਵਾਈਆਂ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਪੁਲਿਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨ ਦੇ ਵੀ ਹਦਾਇਤ ਕੀਤੀ ।
ਉਹਨਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕੀਤੀ ਕਿ ਕੈਮਿਸਟ ਦੁਕਾਨਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਤੇ ਹਰ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ ਤੇ ਸੀ.ਸੀ.ਟੀ ਕੈਮਰੇ ਜਰੂਰ ਲੱਗੇ ਹੋਣੇ ਚਾਹੀਦੇ ਹਨ ਅਤੇ ਇਹਨਾਂ ਕੈਮਰਿਆਂ ਦੀ ਸਮੇਂ ਸਮੇਂ ਤੇ ਚੈਕਿੰਗ ਵੀ ਕੀਤੀ ਜਾਵੇ।
ਮੀਟਿੰਗ ਦੌਰਾਨ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਸਿ਼ਆਂ ਦੀ ਸਪਲਾਈ ਕਰਨ ਵਾਲੇ 10  ਨਸ਼ਾਂ ਤਸਕਰਾਂ ਦੀ ਤਕਰੀਬਨ 3 ਕਰੋੜ ਰੁਪਏ ਦੀ ਪ੍ਰਾਪਰਟੀ ਜਬਤ ਕੀਤੀ ਗਈ ਹੈ, ਜਦਕਿ ਕੁਝ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਪੁਲਿਸ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਲੈ ਕੇ ਜਾਗਰੂਕ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ