ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ - ਡਿਪਟੀ ਕਮਿਸ਼ਨਰ

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ - ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ

ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ  ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ  ਹੋਈਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ)ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ  ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡਬੀ.ਐਂਡ ਆਰ.(ਸੜਕਾਂ) ਅਤੇ ਨੈਸ਼ਨਲ ਹਾਈਵੇਜ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਨਹਿਰਾਂਰਜਬਾਹਿਆਂ, ਡਰੇਨਾਂ ਅਤੇ ਕੱਸੀਆਂ ’ਤੇ ਬਣੀਆਂ ਰੇਲਿੰਗ ਨੂੰ ਚੈਕ ਕੀਤਾ ਜਾਵੇ ਅਤੇ ਟੁੱਟ ਚੁੱਕੀਆਂ ਰੇਲਿੰਗ ਨੂੰ ਠੀਕ ਕਰਵਾਇਆ ਜਾਵੇ ਅਤੇ ਨਾਜ਼ੁਕ ਥਾਵਾਂ ’ਤੇ ਆਰਜੀ ਪ੍ਰਬੰਧ ਕੀਤੇ ਜਾਣ ਅਤੇ ਪੁਲਾਂ ਦੀਆਂ ਰੈਲਿੰਗ ’ਤੇ ਰਿਫੈਲਕਟਰਰੰਗ ਰੋਗਣ ਕੀਤਾ ਜਾਵੇ ਅਤੇ ਪੁਲਾਂ ਦੇ ਨਜ਼ਦੀਕ ਆਵਾਜਾਈ ਦੀ ਸਪੀਡ ਨੂੰ ਕੰਟਰੋਲ ਕਰਨ ਲਈ ਸਪੀਡ ਰੋਕੂ ਬਰੈਕਰਾਂ ਦਾ ਪ੍ਰਬੰਧ ਕੀਤਾ ਜਾਵੇ ।

ਉਹਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਯਾਤਰੀਆਂ ਦੀ ਸਹੂਲਤ ਲਈ ਪੁਲਾਂ ਦੇ ਨਜਦੀਕ ਸੂਚਨਾਂ ਬੋਰਡ ਵੀ ਲਗਾਏ ਜਾਣ ਤਾਂ ਜੋ ਯਾਤਰੀਆਂ ਨੂੰ ਪਤਾ ਚੱਲ ਸਕੇ ਕਿ ਅੱਗੇ ਕੋਈ ਨਹਿਰ, ਰਜਬਾਹਾ ਜਾਂ ਡਰੇਨ ਲੰਘ ਰਹੀ ਹੈ।

ਉਹਨਾਂ ਸਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਦੇ ਏਰੀਏ ਵਿੱਚ ਪੁਲਾਂ ’ਤੇ ਕੋਈ ਸੜਕ ਦੁਰਘਟਨਾ ਵਾਪਰਦੀ ਹੈ ਤਾਂ ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਗਰ ਕੌਸਲਾਂ ਅਤੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਅਵਾਰਾਂ ਪਸ਼ੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਸੜਕਾਂ ’ਤੇ ਨਜਾਇਜ ਕਬਜੇ ਹਟਵਾਏ ਜਾਣ ਤਾਂ ਜੋ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਮੁੱਖ ਸੜਕਾਂ ਦੇ ਨਜ਼ਦੀਕ ਹਨਉਥੇ ਸਾਈਨ ਬੋਰਡ ਅਤੇ ਸਪੀਡ ਬਰੈਕਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਪਹੁੰਚੇ। 

ਉਹਨਾਂ ਜੰਗਲਾਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਕਿਨਾਰੇ ਉੱਗੀਆਂ ਝਾੜੀਆਂ ਅਤੇ ਵਧੀਆਂ ਦਰਖਤਾਂ ਦੇ ਟਾਹਣੀਆਂ ਦੀ ਕਟਾਈ ਕਰਵਾਈ ਜਾਵੇ ਤਾਂ ਜੋ ਸਰਦੀ ਦੀਆਂ ਧੁੰਦਾਂ ਦੌਰਾਨ ਵਾਪਰਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਹਮੇਸਾ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਆਵਾਜਾਈ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ।

Tags:

Advertisement

Latest News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ
ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ...
ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਦੋਰਾਂਗਲਾ ਰੋਡ ਵਿਖੇ ਈ-ਰਿਕਸ਼ਾ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਐਡਵੋਕੇਟ ਹਰਪਾਲ ਸਿੰਘ ਚੀਮਾ
ਸਪੀਕਰ ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਵੱਧ ਰਹੀ ਟੈ੍ਫਿਕ ਸਮੱਸਿਆ ਦਾ ਜਲਦ ਹੱਲ ਕਰਨ ਦੀ ਹਦਾਇਤ
ਸ਼ੁੱਕਰਵਾਰ ਸ਼ਾਮ 4 ਵਜੇ ਦਿੱਲੀ ਵਿੱਚ AQI 371 ਰਿਕਾਰਡ ਕੀਤਾ ਗਿਆ
ਪਲਾਸਟਿਕ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ
ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ