ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ 'ਤੇ ਚਾਈਨਾ ਡੋਰ ਖਿਲਾਫ ਸਖ਼ਤ ਚੇਤਾਵਨੀ

ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ 'ਤੇ ਚਾਈਨਾ ਡੋਰ  ਖਿਲਾਫ ਸਖ਼ਤ ਚੇਤਾਵਨੀ

ਜਲੰਧਰ, 1 ਫਰਵਰੀ :

 

ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

 

ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਘਾਤਕ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਪੁਲਿਸ ਟੀਮਾਂ ਜ਼ਿਲ੍ਹੇ ਭਰ ਵਿੱਚ ਛਾਪੇਮਾਰੀ ਕਰਨਗੀਆਂ। ਉਨ੍ਹਾਂ ਕਿਹਾ ਕਿ ਪਾਬੰਦੀ ਲੱਗਣ ਦੇ ਬਾਵਜੂਦ, ਕੁਝ ਲੋਕ ਚੀਨੀ ਡੋਰ ਵੇਚਣਾ ਅਤੇ ਵਰਤੋਂ ਕਰਨਾ ਜਾਰੀ ਰੱਖਦੇ ਹਨ, ਜਿਸ ਨਾਲ ਮਾਸੂਮ ਜਾਨਾਂ ਨੂੰ ਜੋਖਮ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਕਤਲ ਦੀ ਕੋਸ਼ਿਸ਼ ਸਮੇਤ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਮੁੱਕਦਮਾ ਦਰਜ ਕੀਤਾ ਜਾਵੇਗਾ।

 

ਐਸਐਸਪੀ ਖੱਖ ਨੇ ਕਿਹਾ ਕਿ ਚੀਨੀ ਡੋਰ ਦੀ ਵਰਤੋਂ ਨਾਲ ਪਹਿਲਾਂ ਵੀ ਕਈ ਘਾਤਕ ਹਾਦਸੇ ਵਾਪਰ ਚੁੱਕੇ ਹਨ। ਇਹ ਸਿੰਥੈਟਿਕ ਡੋਰ ਇੱਕ ਹਥਿਆਰ ਵਾਂਗ ਹੀ ਖ਼ਤਰਨਾਕ ਹੈ। ਇਸ ਨੇ ਕਈ ਜਾਨਾਂ ਲਈਆਂ ਹਨ ਅਤੇ ਕਈਆ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵਲੋਂ ਤਿਓਹਾਰਾਂ ਦੇ ਜਸ਼ਨ ਮਨਾਉਣ ਲਈ ਅਜਿਹੇ ਖ਼ਤਰਿਆਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

 

ਉਨ੍ਹਾਂ ਦੱਸਿਆ ਕਿ ਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਜਲੰਧਰ ਦਿਹਾਤੀ ਦੇ ਸਾਰੇ ਸਬ ਡਿਵੀਜ਼ਨਾਂ ਵਿੱਚ ਬਾਜ਼ਾਰਾਂ ਅਤੇ ਪਤੰਗਬਾਜ਼ੀ ਵਾਲੇ ਖੇਤਰਾਂ ਵਿੱਚ ਗਸ਼ਤ ਕਰਨਗੀਆਂ।

 

ਉਨ੍ਹਾਂ ਦੱਸਿਆ ਕਿ ਪੁਲਿਸ ਥਾਣਿਆਂ ਨੂੰ ਆਪਣੇ ਖੇਤਰਾਂ ਵਿੱਚ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੀਨੀ ਡੋਰ ਵੇਚਦੇ ਪਾਏ ਜਾਣ ਵਾਲੇ ਦੁਕਾਨਦਾਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਟਾਕ ਨੂੰ ਜ਼ਬਤ ਕੀਤਾ ਜਾਵੇਗਾ।

 

ਐਸਐਸਪੀ ਖੱਖ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬੱਚੇ ਪਤੰਗ ਉਡਾਉਣ ਲਈ ਸਿਰਫ਼ ਰਵਾਇਤੀ ਸੂਤੀ ਡੋਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਰ ਕੋਈ ਬਸੰਤ ਪੰਚਮੀ ਦਾ ਆਨੰਦ ਮਾਣੇ, ਪਰ ਮਨੁੱਖੀ ਜਾਨਾਂ ਦੀ ਕੀਮਤ 'ਤੇ ਨਹੀਂ। ਜੋ ਲੋਕ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

 

ਐਸ.ਐਸ.ਪੀ. ਖੱਖ ਨੇ ਕਿਹਾ ਕਿ ਪੁਲਿਸ ਨੇ ਉਲੰਘਣਾਵਾਂ ਦੀ ਨਿਗਰਾਨੀ ਲਈ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਚੀਨੀ ਡੋਰ ਬਾਰੇ ਕਿਸੇ ਵੀ ਜਾਣਕਾਰੀ ਦੀ ਸੂਚਨਾ 24 ਘੰਟੇ ਲਈ ਸਥਾਪਿਤ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 112 ਜਾਂ ਨੇੜਲੇ ਪੁਲਿਸ ਸਟੇਸ਼ਨ ਰਾਹੀਂ ਦੇ ਸਕਦੇ ਹਨ।

Tags:

Advertisement

Latest News

 ਗਾਇਕ ਸ਼ੈਰੀ ਮਾਨ ਇੱਕ ਵਾਰ ਮੁੜ ਪੰਜਾਬੀ ਐਲਬਮ ਦੇ ਪਿੜ੍ਹ 'ਚ ਧਮਾਕੇਦਾਰ ਵਾਪਸੀ ਕਰਨ ਲਈ ਪੂਰੀ ਤਿਆਰ ਗਾਇਕ ਸ਼ੈਰੀ ਮਾਨ ਇੱਕ ਵਾਰ ਮੁੜ ਪੰਜਾਬੀ ਐਲਬਮ ਦੇ ਪਿੜ੍ਹ 'ਚ ਧਮਾਕੇਦਾਰ ਵਾਪਸੀ ਕਰਨ ਲਈ ਪੂਰੀ ਤਿਆਰ
Patiala,09 MARCH,2025,(Azad Soch News):-  ਗਾਇਕ ਸ਼ੈਰੀ ਮਾਨ (Singer Sharry Mann) ਇੱਕ ਵਾਰ ਮੁੜ ਪੰਜਾਬੀ ਐਲਬਮ (Punjabi Album) ਦੇ ਪਿੜ੍ਹ 'ਚ...
ਪੰਜਾਬ ਦੇ 36 ਪ੍ਰਿੰਸੀਪਲਾਂ ਦੇ ਇੱਕ ਜਥੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਯਾਨੀਕਿ 8 ਮਾਰਚ ਨੂੰ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ ਕੀਤਾ
ਅਰਜਨਟੀਨਾ ਵਿੱਚ ਮੋਹਲੇਧਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-03-2025 ਅੰਗ 666
ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁੰਨ ਨੂੰ ਕੀਤਾ ਗ੍ਰਿਫ਼ਤਾਰ
ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ
ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ; ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ ਸੱਤਵੇਂ ਬੈਚ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ, ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਵਿਖੇ 9 ਤੋਂ 15 ਮਾਰਚ ਤੱਕ ਲੈਣਗੇ ਸਿਖਲਾਈ