ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ 

ਗਰਗ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ

ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ 

Chandigarh, 15,MARCH, 2025,(Azad Soch News):-  ਮੋਗਾ 'ਚ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਨੂੰ ਸੁਲਝਾਉਣ ਅਤੇ ਅਗ਼ਵਾ ਹੋਏ ਬੱਚੇ ਨੂੰ ਬਰਾਮਦ ਕਰਨ ਦੇ ਮਾਮਲੇ 'ਚ 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ (Neil Garg) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ,ਨੀਲ ਗਰਗ ਨੇ ਕਿਹਾ ਕਿ ਮੋਗਾ 'ਚ ਸ਼ਿਵਸੈਨਾ ਆਗੂ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ (Punjab Police) ਨੇ 24 ਘੰਟਿਆਂ ਅੰਦਰ ਬਦਮਾਸ਼ਾਂ ਨੂੰ ਫੜ੍ਹਿਆ ਹੈ,ਇਸ ਦੇ ਨਾਲ ਹੀ ਅਗ਼ਵਾ ਹੋਏ ਬੱਚੇ ਨੂੰ ਸਹੀ-ਸਲਾਮਤ ਬਦਮਾਸ਼ਾਂ ਤੋਂ ਕਾਬੂ ਕਰ ਕੇ ਉਸ ਦੇ ਪਰਵਾਰ ਤਕ ਪਹੁੰਚਾਇਆ ਹੈ,ਇਸ ਲਈ ਉਨ੍ਹਾਂ ਪੰਜਾਬ ਪੁਲਿਸ (Punjab Police) ਦੀ ਸ਼ਲਾਘਾ ਕੀਤੀ ਹੈ, 'ਆਪ' ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ (Neil Garg)  ਕਿਹਾ ਕਿ ਮਾਨ ਸਰਕਾਰ ਵਲੋਂ ਖੁੱਲ੍ਹੀ ਛੋਟ ਦਿਤੀ ਗਈ ਹੈ ਕਿ ਸੂਬੇ 'ਚ ਲਾਅ ਐਂਡ ਆਰਡਰ (Law and Order) ਖ਼ਰਾਬ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ,ਬਦਮਾਸ਼ਾਂ ਅਤੇ ਨਸ਼ਾ ਤਸਕਰਾਂ ਨੂੰ ਵੀ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ,ਨੀਲ ਗਰਗ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਖਿਆ ਕਰਨਾ ਆਮ ਆਦਮੀ ਪਾਰਟੀ (Aam Aadmi Party) ਦੀ ਸੱਭ ਤੋਂ ਪਹਿਲੀ ਤਰਜ਼ੀਹ ਹੈ, ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਬਦਮਾਸ਼ਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਪੰਜਾਬ ਛੱਡ ਦੇਣ ਨਹੀਂ ਤਾਂ ਫਿਰ ਉਹ ਇਹ ਕੰਮ ਛੱਡ ਦੇਣ।

Advertisement

Latest News

  'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ 'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਬਲੋਚ ਵਿਦਰੋਹੀਆਂ ਨੇ ਐਤਵਾਰ ਨੂੰ ਪਾਕਿਸਤਾਨੀ ਫੌਜ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ
ਬਜਟ 'ਚ ਸੀਐਮ ਨਾਇਬ ਸਿੰਘ ਸੈਣੀ ਕਰ ਸਕਦੇ ਹਨ ਵੱਡਾ ਐਲਾਨ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ