ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ

ਤਰਨ ਤਾਰਨ 25 ਅਪ੍ਰੈਲ

 ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਸ੍ਰ ਹਰਜੀਤ ਸਿੰਘ ਸੰਧੂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਭਰੋਵਾਲਸਰਕਾਰੀ ਮਿਡਲ ਸਕੂਲ ਭਰੋਵਾਲਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਲੜਕੇ ਸਰਕਾਰੀ ਪ੍ਰਾਇਮਰੀ ਸਕੂਲ ਖ਼ਾਨ ਛਾਪੜੀ ਅਤੇ ਸਰਕਾਰੀ ਹਾਈ ਸਕੂਲ ਖ਼ਾਨ ਛਾਪੜੀ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਖਡੂਰ ਸਾਹਿਬ ਸ੍ਰ ਦਿਲਬਾਗ ਸਿੰਘਸਮਾਰਟ ਸਕੂਲ ਕੋਆਰਡੀਨੇਟਰ ਸ੍ਰ ਗੁਰਮੀਤ ਸਿੰਘ ਖਾਲਸਾ ਦੇ ਸਹਿਯੋਗ ਸਦਕਾ ਆਪਣੇ ਕਰ ਕਮਲਾਂ ਨਾਲ ਕੀਤਾ ।

 ਇਸ ਮੌਕੇ ਇਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂਕਮਰਿਆਂ ਅਤੇ ਚਾਰਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ ।  ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਜ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ ।

 ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ  ਨਾਲ  ਪੂਰੇ  ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਲੜਕੇ ਨੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਸਕੂਲ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਅਹਿਮ ਫੈਸਲਾ ਲਿਆ। ਸਕੂਲ ਮੁਖੀ ਭਰੋਵਾਲ ਮੈਡਮ ਸੁਖਵਿੰਦਰ ਕੌਰ ਅਤੇ  ਭਰੋਵਾਲ ਮੈਡਮ ਪੂਜਾ ਮਲਹੋਤਰਾ ਨੇ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਲਾਘਾ ਕਰਦਿਆਂ ਸਕੂਲ ਨੂੰ ਹੋਰ ਬਿਹਤਰੀਨ ਬਣਾਉਣ ਲਈ ਪ੍ਰਣ ਕੀਤਾ ।

 ਸਕੂਲ ਮੁਖੀ ਖ਼ਾਨ ਛਾਪੜੀ ਸ੍ਰ ਦਲਜੀਤ ਸਿੰਘ ਅਤੇ ਸਕੂਲ ਇੰਚਾਰਜ ਸਰਕਾਰੀ ਮਿਡਲ ਸਕੂਲ ਮੈਡਮ ਬਲਜਿੰਦਰ ਕੌਰ ਨੇ ਸਿੱਖਿਆ ਦੇ ਖੇਤਰ ਵਿੱਚ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਮਿਸਾਲ ਤਰੱਕੀ ਤੇ ਖੁਸ਼ੀ ਜਾਹਰ ਕੀਤੀ। ਇਸ ਮੌਕੇ ਸਰਪੰਚ ਸ੍ਰ ਜਗਵਿੰਦਰ ਸਿੰਘ ਮਣਕੂਫਤਿਆਬਾਦਸਰਪੰਚ ਬਲਦੇਵ ਸਿੰਘ ਖ਼ਾਨ ਛਾਪੜੀ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਅਧਿਕਾਰੀਆਂ ਦਾ ਧੰਨਵਾਦ ਕੀਤਾ । 

ਇਸ ਮੌਕੇ ਅਧਿਆਪਕ ਮੈਡਮ ਪ੍ਰਵੀਨ ਹਾਂਡਾਮੈਡਮ ਬਲਵਿੰਦਰ ਕੌਰ ਮੈਡਮ ਸਨੇਹਮੈਡਮ ਰਮਨਦੀਪ ਕੌਰ ,ਮੈਡਮ ਸੰਦੀਪ ਕੌਰ ਸ੍ਰ ਮਲਕੀਤ ਸਿੰਘਸ੍ਰ ਕੁਲਦੀਪ ਸਿੰਘ ,, ਸ੍ਰ ਰਣਜੋਧ ਸਿੰਘਸ੍ਰ ਅਮਨਦੀਪ ਸਿੰਘ ਸਰਾਰੀਮੈਡਮ ਅੰਮ੍ਰਿਤ ਕੌਰ ਮੈਡਮ ਲਕਸ਼ਮੀ ਬਾਈਮੈਡਮ ਅਮਨਦੀਪ ਕੌਰਮੈਡਮ ਹਰਜਿੰਦਰ ਕੌਰਸ੍ਰ ਵਰਿੰਦਰ ਸਿੰਘਸ੍ਰ ਕੁਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣਐਸ ਐਮ ਸੀ ਕਮੇਟੀ ਚੇਅਰਮੈਂਨਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਹਾਜਰ ਸਨ ।

Tags:

Advertisement

Latest News

50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ 50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ
ਚੰਡੀਗੜ੍ਹ, 5 ਮਈ :ਬੀ.ਬੀ.ਐਮ.ਬੀ ਵੱਲੋਂ ਵਾਧੂ ਪਾਣੀ ਛੱਡਣ ਦੇ ਮੁੱਦੇ 'ਤੇ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਦੀ...
ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ
’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਏਗੀ ਨਸ਼ਾ ਮੁਕਤੀ ਯਾਤਰਾ : ਆਸ਼ਿਕਾ ਜੈਨ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, ਅਪਰਾਧ ’ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ
ਪੰਜਾਬ ਸਿੱਖਿਆ ਕ੍ਰਾਂਤੀ : 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਮੁਕੰਮਲ
ਪੰਜਾਬ ਉਰਦੂ ਅਕਾਦਮੀ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ " ਨਸ਼ੇ ਦੀ ਲੱਤ,ਮਾਰ ਦੇਵੇ ਮਤ"