ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ- ਜਸਪ੍ਰੀਤ ਸਿੰਘ ਐਸ.ਡੀ.ਐਮ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ- ਜਸਪ੍ਰੀਤ ਸਿੰਘ ਐਸ.ਡੀ.ਐਮ

ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ  ()

ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ 26 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਅਤੇ ਆਈਟਮਾਂ ਦੀ ਚੋਣ 15 ਜਨਵਰੀ ਨੂੰ ਸਵੇਰੇ 11 ਵਜੇ ਚਰਨ ਗੰਗਾ ਸਟੇਡੀਅਮ ਵਿਖੇ ਹੋਵੇਗੀ ਅਤੇ  ਰਿਹਸਲ 22,23 ਜਨਵਰੀ ਨੂੰ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ।

     ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਇਹ ਸਮਾਰੋਹ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਭ ਤੋ ਪਹਿਲਾ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾਮਾਰਚ ਪਾਸਟਪੀ.ਟੀ.ਸ਼ੋਅਪਰੇਡ ਦਾ ਨਿਰੀਖਣ ਤੇ ਦੇਸ਼ ਭਗਤੀ/ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਸਮਾਰੋਹ ਵਾਲੇ ਸਥਾਨ ਤੇ ਹੋਵੇਗੀ। ਉਨ੍ਹਾ ਨੇ ਦੱਸਿਆ ਕਿ ਸਮਾਰੋਹ ਵਿਚ ਦੇਸ਼ ਲਈ ਜਾਨਾ ਵਾਰਨ ਵਾਲੇ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਪਰਿਵਾਰਾ ਨੂੰ ਵਿਸੇਸ਼ ਤੌਰ ਤੇ ਸੱਦਾ ਦਿੱਤਾ ਜਾ ਰਿਹਾ ਹੈਕਿਉਕਿ ਉਨ੍ਹਾਂ ਦੀ ਬਦੋਲਤ ਹੀ ਅਸੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਨੇ ਦੱਸਿਆ ਕਿ ਸਕੂਲਾਂ ਦੇ ਵਿਦਿਆਰਥੀਆਂ ਤੇ ਹੋਰ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਇੰਚਾਰਜ ਸਹਿਬਾਨ ਨੂੰ ਸਮਾਰੋਹ ਨੂੰ ਬੜੇ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵੱਖ ਵੱਖ ਵਿਭਾਗਾ ਦੀ ਪ੍ਰਗਤੀ ਨੂੰ ਦਰਸਾਉਦੀਆਂ ਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਵਾਲੀਆਂ ਝਾਕੀਆਂ ਸਮਾਰੋਹ ਦਾ ਮੁੱਖ ਆਕਰਸ਼ਨ ਹੋਣਗੀਆਂ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗਾਇਨ ਨਾਲ ਹੋਵੇਗੀ। ਇਸ ਸਮਾਰੋਹ ਵਿੱਚ ਸਾਮਿਲ ਹੋਣ ਲਈ ਅਧਿਕਾਰੀਆਂ/ਕਰਮਚਾਰੀਆਂਸਥਾਨਕ ਪਤਵੰਤਿਆਂ ਤੇ ਆਮ ਲੋਕਾਂ ਨੂੰ ਹਾਰਦਿੱਕਾ ਸੱਦਾ ਦਿੱਤਾ ਹੈ। 

   ਇਸ ਮੌਕੇ ਸੰਦੀਪ ਕੁਮਾਰ ਤਹਿਸੀਲਦਾਰ, ਰਿਤੂ ਕਪੂਰ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ, ਪ੍ਰਿੰ. ਸੁਖਪਾਲ ਕੌਰ ਵਾਲੀਆ, ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ, ਗੁਰਮਿੰਦਰ ਸਿੰਘ ਭੁੱਲਰ, ਗੁਰਵਿੰਦਰ ਸਿੰਘ ਐਸ.ਡੀ.ਈ, ਵਰਿੰਦਰ ਸਿੰਘ, ਸੀਮਾ ਜੱਸਲ, ਰਾਜ ਕੁਮਾਰ, ਦਲਜੀਤ ਸਿੰਘ, ਇਕਬਾਲ ਸਿੰਘ, ਸਤੀਸ਼ ਕੁਮਾਰ, ਸੰਜੀਵ ਕੁਮਾਰ, ਦਲਜੀਤ ਕੌਰ, ਰੁਪਿੰਦਰਜੀਤ ਕੌਰ, ਰਾਜਵਿੰਦਰ ਸਿੰਘ, ਬਲਜੀਤ ਕੌਰ, ਸੁਮਨਜੀਤ ਸਿੰਘ, ਬਰਜਿੰਦਰ ਸਿੰਘ, ਦੀਦਾਰ ਸਿੰਘ ਤੇ ਵੱਡੀ ਗਿਣਤੀ ਵਿਚ ਸਕੂਲਾਂ ਦੇ  ਅਧਿਆਪਕ ਹਾਜ਼ਰ ਸਨ।

 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-01-2025 ਅੰਗ 702
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ...
ਦਿੱਲੀ 'ਚ ਭਾਜਪਾ ਨੂੰ ਝਟਕਾ,ਮੰਦਰ ਸੈੱਲ ਦੇ ਕਈ ਸੰਤ 'ਆਪ' 'ਚ ਸ਼ਾਮਲ
ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਦੇ ਅਹੁਦੇ ਨੂੰ ਖ਼ਤਮ ਕਰ ਦਿੱਤਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਹਾਲ ਹੀ 'ਚ ਪਾਕਿਸਤਾਨ ਪਹੁੰਚੇ
ਚਿੱਟੇ ਕੁੜਤੇ-ਚਾਦਰੇ 'ਚ ਸ਼ਾਨਦਾਰ ਲੱਗ ਰਹੇ ਨੇ ਦੇਵ ਖਰੌੜ ਅਤੇ ਗੁੱਗੂ ਗਿੱਲ
ਗੁੜ ‘ਚ ਲੁਕਿਆ ਹੈ ਸਿਹਤ ਦਾ ਰਾਜ
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ