ਸੁਸ਼ਾਸ਼ਨ ਹਫ਼ਤੇ ਤਹਿਤ ਦੂਸਰੇ ਸ਼ਿਕਾਇਤ ਨਿਵਾਰਨ ਕੈਂਪ ਦਾ ਸਫਲ ਆਯੋਜਨ

ਸੁਸ਼ਾਸ਼ਨ ਹਫ਼ਤੇ ਤਹਿਤ ਦੂਸਰੇ ਸ਼ਿਕਾਇਤ ਨਿਵਾਰਨ ਕੈਂਪ ਦਾ ਸਫਲ ਆਯੋਜਨ

ਮੋਗਾ, 20 ਦਸੰਬਰ –
          ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤੇ ਤਹਿਤ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।
          ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਐੱਸ ਡੀ ਐੱਮ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਦੂਸਰਾ ਸ਼ਿਕਾਇਤ ਨਿਵਾਰਨ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਦੇ ਬੈਂਚ ਸਥਾਪਿਤ ਕਰਕੇ ਮੌਕੇ ਉਪਰ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਫੈਲਾਈ ਗਈ। ਉਹਨਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ "ਪ੍ਰਸ਼ਾਸ਼ਨ ਗਾਓਂ ਕੀ ਓਰ" ਮੁਹਿੰਮ ਤਹਿਤ ਆਮ ਲੋਕਾਂ ਨੂੰ ਜਿੱਥੇ ਪ੍ਰਸ਼ਾਸ਼ਨਿਕ ਸੁਧਾਰਾਂ ਬਾਰੇ ਜਾਗਰੂਕ ਜਾ ਰਿਹਾ ਹੈ ਉਥੇ ਹੀ ਉਹਨਾਂ ਦੀਆਂ ਸ਼ਿਕਾਇਤਾਂ ਦਾ ਵੀ ਪਹਿਲ ਦੇ ਆਧਾਰ ਉੱਤੇ ਨਿਵਾਰਣ ਕੀਤਾ ਜਾ ਰਿਹਾ ਹੈ।
          ਉਹਨਾਂ ਦੱਸਿਆ ਕਿ 23 ਅਤੇ 24 ਦਸੰਬਰ ਨੂੰ ਐੱਸ.ਡੀ.ਐੱਮ. ਦਫ਼ਤਰ ਮੋਗਾ ਵਿਖੇ ਵੀ ਇਹ ਕੈਂਪ ਲਗਾਏ ਜਾਣਗੇ। ਮਿਤੀ 21 ਅਤੇ 22 ਦਸੰਬਰ ਨੂੰ ਹਰੇਕ ਵਿਭਾਗ ਵੱਲੋਂ ਆਪਣੇ ਦਫ਼ਤਰ ਪੱਧਰ ਉੱਤੇ ਵਿਸ਼ੇਸ਼ ਮੁਹਿੰਮ ਚਲਾ ਕੇ ਬਕਾਇਆ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੋ ਵੀ ਵੱਖ-ਵੱਖ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਬਕਾਇਆ ਪਈਆਂ ਹਨ ਉਹਨਾਂ ਸੇਵਾਵਾਂ ਨੂੰ ਮੁਹਈਆ ਕਰਵਾਇਆ ਜਾਵੇਗਾ।
           ਮਿਤੀ 23 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਗੁੱਡ ਗਵਰਨੈਂਸ ਵਰਕਸ਼ਾਪ ਦਾ ਆਯੋਜਨ ਕੀਤਾ ਜਾਵੇਗਾ। ਇਸ ਵਰਕਸ਼ਾਪ ਵਿੱਚ ਭੂਮੀ ਸੰਭਾਲ ਵਿਭਾਗ, ਪਿਰਾਮਲ ਫਾਉਂਡੇਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕ੍ਰਮਵਾਰ ਹਾਈਡਰੋਹੋਪ ਪ੍ਰੋਜੈਕਟ, ਅਨੀਮੀਆ ਮੁਕਤ ਮੋਗਾ ਅਤੇ ਅਡਵਾਂਸਡ ਸੋਆਇਲ ਟੈਸਟਿੰਗ ਲੈਬੋਰਟਰੀ ਦੀ ਕਾਰਗੁਜ਼ਾਰੀ ਬਾਰੇ ਵਿਸ਼ੇਸ਼ ਤੌਰ ਉੱਤੇ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੇਵਾਵਾਂ ਮੁਹਈਆ ਕਰਵਾਉਣ ਦੇ ਖੇਤਰ ਵਧੀਆ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਸਮੂਹ ਵਿਭਾਗਾਂ ਵੱਲੋਂ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਲੈ ਕੇ 24 ਦਸੰਬਰ ਨੂੰ ਇਸ ਹਫ਼ਤੇ ਦੀ ਸਮਾਪਤੀ ਤੱਕ ਸਾਰੀਆਂ ਸ਼ਿਕਾਇਤਾਂ ਦਾ ਹੱਲ ਕਰਕੇ ਪਬਲਿਕ ਸੇਵਾਵਾਂ ਪ੍ਰਦਾਨ ਕਰਨ ਦਾ ਯਤਨ ਕੀਤਾ ਜਾਵੇਗਾ।

Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ