ਸਟਾਕ (ਝੋਨਾ) ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਹੋਵੇਗੀ ਉਪਲੱਬਧ - ਡੀ.ਐਫ.ਐਸ.ਸੀ.

ਸਟਾਕ (ਝੋਨਾ) ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਹੋਵੇਗੀ ਉਪਲੱਬਧ - ਡੀ.ਐਫ.ਐਸ.ਸੀ.

ਫਿਰੋਜ਼ਪੁਰ 19 ਸਤੰਬਰ 2024:

        ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਸਟਾਕ (ਝੋਨਾ) ਭੰਡਾਰ ਲਈ ਥਾਂ ਦੀ ਕਮੀ ਦੇ ਹੱਲ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਅਤੇ ਐਫ.ਸੀ.ਆਈ ਦੇ ਉੱਚ ਅਧਿਕਾਰੀਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

          ਉਨ੍ਹਾਂ ਦੱਸਿਆ ਕਿ ਗੋਦਾਮਾਂ ਵਿੱਚ ਥਾਂ ਬਣਾਉਣ ਲਈ ਕਣਕ ਅਤੇ ਚੌਲਾਂ ਦੀਆਂ ਸਪੈਸ਼ਲਾ ਰੇਗੁਲਰ ਲੱਗ ਰਹੀਆਂ ਹਨ ਅਤੇ ਚੌਲ ਭੰਡਾਰ ਕਰਵਾਉਣ ਲਈ ਯੋਗ ਗੋਦਾਮਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਗੋਦਾਮਾਂ ਦੀ ਉਸਾਰੀ ਲਈ ਟੈਂਡਰ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਮਾਮਲਾ-ਟੇਕਅਪ ਕੀਤਾ ਹੋਇਆ ਹੈ ਅਤੇ ਬਣਦੇ ਹੋਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਸ਼ਕਲ ਦਾ ਹੱਲ ਜਲਦ ਹੀ ਨਿਕਲਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਝੋਨਾ ਖ਼ਰੀਦ ਸੀਜ਼ਨ ਦੌਰਾਨ ਝੋਨਾ ਭੰਡਾਰ ਕਰਵਾਉਣ ਲਈ ਲੋੜੀਂਦੀ ਜਗ੍ਹਾ ਉਪਲੱਬਧ ਹੋਵੇਗੀ।  

Tags:

Advertisement

Latest News

ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
New Mumbai,19 Sep,2024,(Azad Soch News):-   ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ...
ਭਾਰਤੀ ਹਾਕੀ ਟੀਮ ਨੇ 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਤੈਅ
15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
ਕਿਸਾਨਾਂ ਨੂੰ ਖਾਦਾਂ ਨਾਲ ਹੋਰ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਲਈ ਚਾਰ ਟੀਮਾਂ ਗਠਿਤ: ਗੁਰਮੀਤ ਖੁੱਡੀਆਂ
ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਨਸ਼ਾ ਸਪਲਾਇਰਾਂ ਨਾਲ ਮਿਲੀਭੁਗਤ ਕਰਨ ਲਈ ਕੀਤਾ ਪਰਚਾ ਦਰਜ
ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ