ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ
Amritsar Sahib,05 DEC,2024,(Azad Soch News):- ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ (Sri Darbar Sahib Ji, Amritsar) ਵਿਖੇ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਪੁਲਿਸ (Police) ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ,ਜਿੱਥੇ ਅਦਾਲਤ ਦੇ ਵੱਲੋਂ ਉਸ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ (Police Remand) ਤੇ ਭੇਜ ਦਿੱਤਾ ਹੈ ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਕੱਲ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਖਾਲਿਸਤਾਨੀ ਨਰਾਇਣ ਸਿੰਘ ਚੌੜਾ (Khalistani Narayan Singh Chauda) ਦੇ ਵੱਲੋਂ ਸੁਖਬੀਰ ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ ਸੁਖਬੀਰ ਨੂੰ ਤਾਂ ਨਹੀਂ ਵੱਜੀ, ਪਰ ਉੱਥੇ ਦਰਬਾਰ ਸਾਹਿਬ ਦੀ ਦੀਵਾਰ ਵਿੱਚ ਜਾ ਵੱਜੀ,ਵਕੀਲ ਕੰਵਰ ਮੁਬਾਰਕ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਵੱਲੋਂ ਅਦਾਲਤ ਕੋਲੋਂ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਦੇ ਵੱਲੋਂ ਤਿੰਨ ਦਿਨਾਂ ਦਾ ਹੀ ਪੁਲਿਸ ਰਿਮਾਂਡ (Police Remand) ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਜਿਸ ਵੇਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਸ ਵੇਲੇ ਇੱਕ ਔਰਤ ਦੇ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ ਤੇ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਨਾਰੇ ਲਾਏ ਗਏ।