ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਬਾ ਅਜਿੱਤਾ ਰੰਧਾਵਾ ਪਾਰਕ ਡੇਰਾ ਬਾਬਾ ਨਾਨਕ ਦਾ ਜਾਇਜ਼ਾ ਲਿਆ
By Azad Soch
On

Dera Baba Nanak 29 July 2024,(Azad Soch News):- ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ (Dera Baba Nanak) ਵਿਖੇ ਬਾਬਾ ਅਜਿੱਤਾ ਰੰਧਾਵਾ ਦੇ ਪਾਰਕ ਦਾ ਜਾਇਜ਼ਾ ਲਿਆ,ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਯਕੀਨੀ ਬਣਾਇਆ ਕਿ ਪਾਰਕ ਦੀ ਦਿੱਖ ਅਤੇ ਅਤੇ ਸੁੰਦਰਤਾ ਨੂੰ ਹੋਰ ਵਧਾਇਆ ਜਾਵੇ,ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਉਹਨਾਂ ਦੇ ਹੋਣਹਾਰ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਸੀਨੀਅਰ ਕਾਂਗਰਸੀ ਆਗੂ, ਟਕਸਾਲੀ ਕਾਂਗਰਸੀ ਆਗੂ ਮਹਿੰਗਾ ਰਾਮ ਗਰੀਬ, ਬਲਾਕ ਕਾਂਗਰਸ ਕਮੇਟੀ ਡੇਰਾ ਬਾਬਾ ਨਾਨਕ ਦੇ ਸਾਬਕਾ ਪ੍ਰਧਾਨ ਜਨਕ ਰਾਜ ਮਹਾਜ਼ਨ, ਕੌਂਸਲਰ ਪਾਲੀ ਬੇਦੀ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ,ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।
Related Posts
Latest News

15 Mar 2025 07:26:49
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ
॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ...