ਪੰਜਾਬੀ ਜਗਤ ਦੀ ਉੱਘੀ ਹਸਤੀ ਸੁਰਜੀਤ ਸਿੰਘ ਪਾਤਰ ਇਸ ਦੁਨੀਆ ਨੂੰ ਅਲਵਿਦਾ ਆਖ ਗਏ

Ludhiana, May 11, 2024,(Azad Soch News):- ਪੰਜਾਬੀ ਜਗਤ ਦੀ ਉੱਘੀ ਹਸਤੀ ਸੁਰਜੀਤ ਸਿੰਘ ਪਾਤਰ (Surjit Singh Patar) ਇਸ ਦੁਨੀਆ ਨੂੰ ਅਲਵਿਦਾ ਆਖ ਗਏ ਹਨ,ਉਹ 79 ਵਰ੍ਹਿਆਂ ਦੇ ਸਨ, ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਸਵੇਰੇ ਉਠੇ ਹੀ ਨਹੀਂ,ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਆਪਣੇ ਘਰ ਵਿਚ ਹੀ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ,ਸੁਰਜੀਤ ਸਿੰਘ ਪਾਤਰ ਦਾ ਜਨਮ ਸੰਨ 1945 ਨੂੰ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ ‘ਪੱਤੜ ਕਲਾਂ’ ਵਿਖੇ ਹੋਇਆ,ਉਨ੍ਹਾਂ ਦੇ ਮਾਤਾ ਦਾ ਨਾਮ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਮ ਹਰਭਜਨ ਸਿੰਘ ਹੈ,ਸੁਰਜੀਤ ਸਿੰਘ ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਅਤੇ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀ ਪਾਸ ਕੀਤੀ,ਰਣਧੀਰ ਗੌਰਮਿੰਟ ਕਾਲਜ ਕਪੂਰਥਲਾ ਤੋਂ ਬੀ,ਏ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਤੋਂ ਪੰਜਾਬੀ ਦੀ ਐਮ ਏ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ,ਅੰਮ੍ਰਿਤਸਰ (Guru Nanak Dev University,Amritsar) ਤੋਂ ਪੀ ਐਚ ਡੀ ਕੀਤੀ ਜਿਸਦਾ ਵਿਸ਼ਾ “Transformation of Folklore in Guru Nanak Vani ” ਸੀ।
Related Posts
Latest News
