ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਜਲੰਧਰ, 25 ਅਪ੍ਰੈਲ :

  ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਅਧੀਨ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਫਿਲੌਰ ਦੇ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ), ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ), ਸਕੂਲ ਆਫ ਐਮੀਨੈਂਸ ਅਤੇ ਆਂਗਣਵਾੜੀ ਸੈਂਟਰ ਵਿੱਚ ਚੱਲ ਰਹੀ ਮਿਡ-ਡੇ-ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਮਿਡ ਡੇ ਮੀਲ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਵੀ ਕੀਤਾ ਗਿਆ।

    ਸਕੂਲਾਂ ਵਿਚ ਖਾਮੀਆਂ ਸਾਹਮਣੇ ਆਉਣ 'ਤੇ ਚੇਤਨ ਪ੍ਰਕਾਸ਼ ਧਾਲੀਵਾਲ ਨੇ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਐਕਟ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।

    ਉਪਰੰਤ ਉਨ੍ਹਾਂ ਵਲੋਂ ਆਂਗਣਵਾੜੀ ਸੈਟਰ ਕੋਡ ਨੰ 122 ਅਤੇ 125 ਫਿਲੌਰ ਦੀ ਚੈਕਿੰਗ ਕੀਤੀ ਗਈ। ਸੈਟਰਾਂ ਵਿਖੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲੇ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਚੈਕਿੰਗ ਦੌਰਾਨ ਆਂਗਣਵਾੜੀ ਸੈਟਰ ਵਿੱਚ ਲਾਭਪਾਤਰੀਆ ਨੂੰ ਦਿੱਤਾ ਜਾਣ ਵਾਲੇ ਸਮਾਨ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਸੀ। ਨਿਰੀਖਣ ਦੌਰਾਨ ਆਂਗਣਵਾੜੀ ਦਾ ਰਿਕਾਰਡ ਵੀ ਚੈਕ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਵੀ ਹਦਾਇਤ ਕੀਤੀ ਕਿ ਆਂਗਨਵਾੜੀ ਵਰਕਰਾਂ ਤੋਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

              ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ punjabfoodcommission@gmail.com ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕਿ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ।

Tags:

Advertisement

Latest News

 UT ਪ੍ਰਸ਼ਾਸਨ ਦੇ ਸਰਬਉੱਚ ਅਫ਼ਸਰ ਦੇ ਨਿਰਦੇਸ਼ਾਂ 'ਤੇ,ਚੰਡੀਗੜ੍ਹ ਸੈਕਟਰ-26 ਮੰਡੀ ਵਿੱਚ ਸਫ਼ਾਈ ਦਾ ਨਿਰੀਖਣ ਕਰਨ ਲਈ ਅਫ਼ਸਰ ਨਿਯੁਕਤ  UT ਪ੍ਰਸ਼ਾਸਨ ਦੇ ਸਰਬਉੱਚ ਅਫ਼ਸਰ ਦੇ ਨਿਰਦੇਸ਼ਾਂ 'ਤੇ,ਚੰਡੀਗੜ੍ਹ ਸੈਕਟਰ-26 ਮੰਡੀ ਵਿੱਚ ਸਫ਼ਾਈ ਦਾ ਨਿਰੀਖਣ ਕਰਨ ਲਈ ਅਫ਼ਸਰ ਨਿਯੁਕਤ
Chandigarh, 01,APRIL,2025,(Azad Soch News):- ਯੂਟੀ ਪ੍ਰਸ਼ਾਸਨ (UT Administration) ਦੇ ਸਰਬਉੱਚ ਅਫ਼ਸਰ ਦੇ ਨਿਰਦੇਸ਼ਾਂ 'ਤੇ, ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ-26 ਮੰਡੀ ਵਿੱਚ...
ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਵਿੱਚ 5 ਤੋਂ 10 ਪ੍ਰਤੀਸ਼ਤ ਤੱਕ ਵਧੀ ਹੋਈ ਫ਼ੀਸ ਦੇਣੀ ਪਵੇਗੀ
ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-05-2025 ਅੰਗ 692
ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ ਵੱਖ ਸਕੂਲਾਂ 'ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਸਿੱਖਿਆ ਕ੍ਰਾਂਤੀ: 6 ਫੁੱਟ ਡੂੰਘੇ ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਨੂੰ ਮਿਲੀ ਨਵੀਂ ਇਮਾਰਤ
ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਂਦੀ ਢਾਂਚੇ ਨੂੰ ਕਰ ਰਹੀ ਹੈ ਮਜ਼ਬੂਤ-ਵਿਧਾਇਕ ਮਾਲੇਰਕੋਟਲਾ