ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਨੇ ਦਿੱਤੀ Y+ ਸਕਿਓਰਿਟੀ

Jalandhar,02 April,2024,(Azad Soch News):- ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ (Central Govt) ਵੱਲੋਂ ਵੱਡਾ ਤੋਹਫਾ ਦਿੱਤਾ ਗਿਆ ਹੈ ਦੋਹਾਂ ਹੀ ਆਗੂਆਂ ਦੀ ਸਕਿਓਰਿਟੀ (Security) ਵਿਚ ਵਾਧਾ ਕਰਦੇ ਹੋਏ ਗ੍ਰਹਿ ਮੰਤਰਾਲੇ ਵੱਲੋ Y+ ਸਕਿਓਰਿਟੀ ਦਿੱਤੀ ਗਈ ਹੈ,ਹੁਣ ਸੁਸ਼ੀਲ ਰਿੰਕੂ ਦੀ ਸਕਿਓਰਿਟੀ ਵਿਚ 18 ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ 11 ਸੁਰੱਖਿਆ ਕਰਮਚਾਰੀ ਤਾਇਨਾਤ ਹੋਣਗੇ,ਜਲੰਧਰ ਤੋਂ ਆਪ ਦੇ ਸਾਂਸਦ ਸੁਸ਼ੀਲ ਰਿੰਕੂ ਤੇ MLA ਸ਼ੀਤਲ ਅੰਗੁਰਾਲ ਹਾਲ ਹੀ ਵਿਚ ਆਮ ਆਦਮੀ ਪਾਰਟੀ (Aam Aadmi Party) ਦਾ ਪੱਲਾ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਹਨ,ਇਸ ਮਗਰੋਂ ਪੰਜਾਬ ਸਰਕਾਰ (Punjab Govt) ਵੱਲੋਂ ਦੋਹਾਂ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਸਨ,ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ (Punjab Police) ਦੇ ਕਮਾਂਡੋ (Commando) ਵਾਪਸ ਬੁਲਾ ਲਏ ਗਏ, ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ,ਇਸ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਾਅਦ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ,ਮੀਟਿੰਗ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਸੀ,ਦੋਵੇਂ ਨੇਤਾਵਾਂ ਦਾ ਕਹਿਣਾ ਸੀ,ਕਿ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ,ਇਸ ਮਗਰੋਂ ਹੁਣ ਕੇਂਦਰ ਵੱਲੋਂ ਦੋਹਾਂ ਨੂੰ Y+ ਸਕਿਓਰਿਟੀ ਦਿੱਤੀ ਗਈ ਹੈ।
Related Posts
Latest News
