‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲੋਟ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਬਠਿੰਡਾ ਚੌਂਕ ਤੋਂ ਤਹਸੀਲ ਰੋਡ ਤੱਕ ਦੋਨੋਂ ਸਾਈਡਾਂ ‘ਤੇ ਸਫ਼ਾਈ ਦੀ ਸ਼ੁਰੂਆਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਕੀਤੀ ਗਈ।
ਇਸ ਮੌਕੇ ਐਸ.ਡੀ.ਐਮ. ਮਲੋਟ ਵੱਲੋਂ ਜਿਨ੍ਹਾਂ ਥਾਵਾਂ ‘ਤੇ ਇਹ ਸਫਾਈ ਅਭਿਆਨ ਚੱਲ ਰਿਹਾ ਸੀ, ਉਨ੍ਹਾਂ ਉੱਥੇ ਪਹੁੰਚ ਹਰੇਕ ਸੰਸਥਾ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੁਹਿੰਮ ਦੌਰਾਨ ਸਕੂਲ ਦੇ ਬੱਚਿਆਂ ਨੇ ਵੀ ਉਚੇਚੇ ਤੌਰ ‘ਤੇ ਭਾਗ ਲਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ-ਨਾਲ ਸਾਨੂੰ ਵੱਡਿਆਂ ਨੂੰ ਵੀ ਅੱਜ ਦੇ ਇਸ ਸਫਾਈ ਅਭਿਆਨ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲੈਣਾ ਚਾਹੀਦਾ ਹੈ ਅਤੇ ਸਾਫ-ਸਫਾਈ ਨਾਲ ਹੀ ਅਸੀਂ ਬਿਮਾਰੀਆਂ ਤੋਂ ਨਿਜ਼ਾਤ ਪਾ ਸਕਦੇ ਹਾਂ
ਇਸ ਮੌਕੇ ਉਨ੍ਹਾਂ ਸਾਰੀਆਂ ਵਪਾਰਕ ਸੰਸਥਾਵਾਂ ਨੂੰ ਅਪੀਲ ਕੀਤੀ ਤੋਂ ਉਨ੍ਹਾਂ ਦੇ ਸਹਿਯੋਗ ਨਾਲ ਹੀ ਜੀ.ਟੀ. ਰੋਡ ਦੇ ਦੋਵੇਂ ਸਾਈਡਾਂ ਨੂੰ ਇਕ ਵੱਖਰੀ ਦਿੱਖ ਮਿਲ ਸਕਦੀ ਹੈ ਅਤੇ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਸ਼ੋਸ਼ਲ ਵਰਕਰਜ ਐਸੋਸੀਏਸ਼ਨ, ਪੰਜਾਬ ਦੇ ਪ੍ਰਧਾਨ ਡਾ. ਸ੍ਰੀ ਗੁਰਸ਼ਮਿੰਦਰ ਸਿੰਘ ਜਾਣਕਾਰੀ ਦਿੰਦਿਆਂ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਵਿਸ਼ੇਸ਼ ਉੱਦਮ ਕਰਦੇ ਹੋਏ ਜੀ.ਟੀ. ਰੋਡ ਦੇ ਦੋਨੋਂ ਸਾਈਡਾਂ ‘ਤੇ ਬਨਾਏ ਗਏ 29 ਪੁਆਇੰਟਾਂ ਨੂੰ ਸਮਾਜਸੇਵੀ ਸੰਸਥਾਵਾਂ, ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਕਾਲਜਾਂ, ਵਪਾਰ ਮੰਡਲ, ਰੇਡੀਮੇਡ ਗਾਰਮੈਂਟਸ ਐਸੋਸ਼ੀਏਸ਼ਨ, ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਤੇ ਨਰੇਗਾ ਕਰਮਚਾਰੀਆਂ ਦੀ ਸਹਾਇਤਾ ਨਾਲ ਸਫ਼ਾਈ ਕੀਤੀ ਗਈ ਅਤੇ ਇਸ ਮੌਕੇ ਉਨ੍ਹਾਂ ਐਸ.ਡੀ.ਐਮ. ਮਲੋਟ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਹਰੇਕ ਸੰਸਥਾ ਨੂੰ ਅਲਾਟ ਕੀਤੀ ਗਈ ਜਗ੍ਹਾ ਨੂੰ ਸਾਰੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਤਾਰ ਦੇਖ ਰੇਖ ਵਿੱਚ ਰੱਖਿਆ ਜਾਵੇਗਾ ਅਤੇ ਸਾਫ-ਸਫਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਨਗਰ ਕੌਂਸਲ ਵੱਲੋਂ ਸਫ਼ਾਈ ਮੁਹਿੰਮ ਦੇ ਇੰਚਾਰਜ ਸੈਨੇਟਰੀ ਇੰਸਪੈਕਟਰ ਸ੍ਰੀ ਰਾਜ ਕੁਮਾਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਫ਼ਾਈ ਵਿੱਚ ਸਹਿਯੋਗ ਕਰ ਰਹੇ ਸਕੂਲਾਂ, ਕਾਲਜਾਂ ਦੇ ਬੱਚਿਆਂ ਤੇ ਸਾਰੇ ਕਰਮਚਾਰੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।
ਇਸ ਮੌਕੇ ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਸ਼ੁਭਦੀਪ ਬਿੱਟੂ, ਕਾਰਜ ਸਾਧਕ ਅਫ਼ਸਰ ਸ੍ਰੀ ਮੰਗਤ ਕੁਮਾਰ, ਸਮਾਜ ਸੇਵੀ ਸੰਸਥਾਵਾਂ ਦੇ ਕੋਆਰਡੀਨੇਟਰ ਮਨੋਜ ਅਸੀਜਾ, ਸ਼ੋਸ਼ਲ ਵਰਕਰਜ ਐਸੋਸੀਏਸ਼ਨ ਦੇ ਜਤਿੰਦਰ ਬੱਠਲਾ, ਦਵਿੰਦਰ ਗੋਰਾ, ਗੁਰਚਰਨ ਬੁੱਟਰ, ਧੀਰਜ, ਰਾਕੇਸ਼ ਜੁਨੇਜਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।