ਪਟਿਆਲਾ ਦੀ ਜੰਮਪਲ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ

ਪਟਿਆਲਾ ਦੀ ਜੰਮਪਲ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ

Patiala,21 June,2024,(Azad Soch News):- ਪਟਿਆਲਾ ਦੀ ਜੰਮਪਲ ਤਾਨੀਆ ਸੋਢੀ ਨੂੰ ਕੈਨੇਡਾ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਮਿਲੀ ਹੈ,ਤਾਨੀਆ ਸੋਢੀ ਨੂੰ ਕੈਨੇਡਾ ਵਿਖੇ ਹੋਣ ਵਾਲੀਆਂ ਚੋਣਾਂ ਵਿਚ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ  ਉਮੀਦਵਾਰ ਬਣਾਇਆ ਗਿਆ ਹੈ,ਵੱਡੀ ਗੱਲ ਇਹ ਹੈ ਕਿ ਤਾਨੀਆ ਸੋਢੀ ਚਾਰ ਸਾਲ ਪਹਿਲਾਂ ਹੀ ਕੈਨੇਡਾ ਦੀ ਧਰਤੀ ’ਤੇ ਗਈ ਸੀ ਤੇ ਅੱਜ ਉਸ ਨੂੰ ਇਹ ਪ੍ਰਾਪਤੀ ਮਿਲੀ ਹੈ,ਇੱਧਰ ਤਾਨੀਆ ਸੋਢੀ ਨੂੰ ਟਿਕਟ ਮਿਲਣ ’ਤੇ ਪਟਿਆਲਾ ਵਿਖੇ ਉਨ੍ਹਾਂ ਦੇ ਪਿਤਾ ਨੂੰ ਵੱਖ-ਵੱਖ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ,ਜਾਣਕਾਰੀ ਅਨੁਸਾਰ ਤਾਨੀਆ ਸੋਢੀ ਨੂੰ ਕੈਨੇਡਾ ਦੇ ਮੋਨਕਟਾਨ ਉੱਤਰ ਪੱਛਮੀ ਵਿਧਾਨ ਸਭਾ ਸੀਟ (Assembly Seat) ਤੋਂ ਜਸਟਿਨ ਟਰੂਡੋ ਦੀ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ।

ਤਾਨੀਆ ਸੋਢੀ ਦੇ ਪਿਤਾ ਜਗਦੀਪ ਸਿੰਘ ਸੋਢੀ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ,ਜਗਦੀਪ ਸੋਢੀ ਨੇ ਦੱਸਿਆ ਕਿ ਉਨ੍ਹਾ ਦੀ ਬੇਟੀ ਨੂੰ ਕੈਨੇਡਾ ਗਈ ਨੂੰ ਹਾਲੇ ਸਿਰਫ 4 ਸਾਲ ਹੀ ਹੋਏ ਹਨ,ਉਨ੍ਹਾਂ ਕਿਹਾ ਕਿ ਕੈਨੇਡਾ ਦੀ ਰਾਜਨੀਤੀ ਵਿਚ ਇਹ ਵਿਵਸਥਾ ਹੈ ਕਿ ਪਾਰਟੀ ਉਮੀਦਵਾਰ ਬਣਨ ਲਈ ਪਹਿਲਾਂ ਪਾਰਟੀ ਵਿਚ ਹੀ ਚੋਣ ਲੜਨੀ ਪੈਂਦੀ ਹੈ,ਉਨ੍ਹਾਂ ਦੱਸਿਆ ਕਿ ਪਾਰਟੀ ਦੀ ਇਸ ਅੰਦਰੂਨੀ ਚੋਣ ਵਿਚ ਤਾਨੀਆ ਸੋਢੀ ਨੂੰ 157 ਵੋਟਾਂ ਮਿਲੀਆਂ ਜਦੋਂ ਕਿ ਉਸਦੀ ਵਿਰੋਧੀ ਉਮੀਦਵਾਰ ਨੂੰ ਸਿਰਫ 6 ਵੋਟਾਂ ਹੀ ਮਿਲੀਆਂ ਹਨ,ਉਹਨਾਂ ਦੱਸਿਆ ਕਿ ਇਸ ਵਿਧਾਨ ਸਭਾ ਹਲਕੇ ਵਿਚ ਤਕਰੀਬਨ 11 ਹਜ਼ਾਰ ਘਰ ਹਨ ਤੇ ਤਕਰੀਬਨ 25 ਹਜ਼ਾਰ ਦੀ ਆਬਾਦੀ ਹੈ ਜਿਸ ਵਿਚੋਂ 3 ਤੋਂ 4 ਹਜ਼ਾਰ ਲੋਕ ਪੰਜਾਬੀ ਹਨ।

ਸੰਤਾਂ ਮਹਾਂਪੁਰਖਾਂ ਨੇ ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਪੰਜਾਬੀਆਂ ਨੇ ਵਿਦੇਸ਼ ਦੀ ਧਰਤੀ ’ਤੇ ਵੀ ਝੰਡੇ ਗੱਡ ਰੱਖੇ ਹਨ,ਉਹਨਾਂ ਕਿਹਾ ਕਿ ਅਕਾਲ ਪੁਰਖ (Akal Purukh) ਦੀ ਬਖਸ਼ਿਸ਼ ਨਾਲ ਤਾਨੀਆ ਸੋਢੀ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗੀ ਅਤੇ ਆਪਣੇ ਦੇਸ਼ ਦੇ ਨਾਲ-ਨਾਲ ਪੰਜਾਬੀਆਂ ਦੀ ਸੇਵਾ ਕਰੇਗੀ,ਇਸ ਸਨਮਾਨ ਲਈ ਸਮੁੱਚੇ ਸੰਤ ਸਮਾਜ ਦਾ ਧੰਨਵਾਦ ਕਰਦਿਆਂ ਜਗਦੀਪ ਸਿੰਘ ਸੋਢੀ (Jagdeep Singh Sodhi) ਨੇ ਕਿਹਾ ਕਿ ਉਹ ਸਮੁੱਚੇ ਸੰਤਾਂ ਮਹਾਂਪੁਰਖਾਂ ਦੇ ਰਿਣੀ ਹਨ ਜਿਹਨਾਂ ਨੇ ਉਹਨਾਂ ਦੀ ਧੀ ਦੀ ਪ੍ਰਾਪਤੀ ਲਈ ਉਹਨਾਂ ਦਾ ਸਨਮਾਨ ਕੀਤਾ ਹੈ,ਉਹਨਾਂ ਕਿਹਾ ਕਿ ਉਹਨਾਂ ਨੂੰ ਅੱਜ ਇਸ ਗੱਲ ਦੀ ਖੁਸ਼ੀ ਹੈ ਕਿ ਉਹਨਾਂ ਦੀ ਧੀ ਤਾਨੀਆ ਸੋਢੀ ਦੀ ਪ੍ਰਾਪਤੀ ’ਤੇ ਅੱਜ ਸਮੁੱਚਾ ਪੰਜਾਬੀ ਸਮਾਜ ਮਾਣ ਮਹਿਸੂਸ ਕਰ ਰਿਹਾ ਹੈ।

 

Advertisement

Latest News

ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
Uttarakhand, 08 July,2024,(Azad Soch News):- ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇਸ਼ ਦੇ ਕਈ ਇਲਾਕਿਆਂ 'ਚ ਸਥਿਤੀ ਖਰਾਬ ਹੋ ਗਈ ਹੈ,ਉੱਤਰਾਖੰਡ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ