ਬਾਲ ਵਿਆਹ ਰੋਕਣ ਅਤੇ ਬਾਲ ਅਧਿਕਾਰਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰੇ ਟਾਸਕ ਫੋਰਸ ਟੀਮ-ਡਿਪਟੀ ਕਮਿਸ਼ਨਰ

ਬਾਲ ਵਿਆਹ ਰੋਕਣ ਅਤੇ ਬਾਲ ਅਧਿਕਾਰਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰੇ ਟਾਸਕ ਫੋਰਸ ਟੀਮ-ਡਿਪਟੀ ਕਮਿਸ਼ਨਰ

ਮਾਨਸਾ, 03 ਅਪ੍ਰੈਲ:
ਬਾਲ ਵਿਆਹ ਕਾਨੂੰਨੀ ਜ਼ੁਰਮ ਹੈ। ਵਿਆਹ ਦੀ ਉਮਰ ਲੜਕੀ ਲਈ ਘੱਟੋ ਘੱਟ 18 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਬਾਲ ਵਿਆਹ ਦੀ ਪ੍ਰਥਾ ਨੂੰ ਰੋਕਿਆ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਮਾਨਸਾ ਦੀ ਟਾਸਕ ਫੋਰਸ ਟੀਮ ਨਾਲ ਮੀਟਿੰਗ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਵਿਆਹ ਨਾਲ ਜਿੱਥੇ ਸਿਹਤ ਪੱਖੋਂ ਬੱਚਾ ਪ੍ਰਭਾਵਿਤ ਹੁੰਦਾ ਹੈ ਉੱਥੇ ਸਮਾਜਿਕ ਤੋਰ 'ਤੇ ਵੀ ਬਾਲ ਵਿਆਹ ਬੱਚਿਆਂ ਦੀ ਤਰੱਕੀ ਅਤੇ ਮਾਨਸਿਕ ਵਿਕਾਸ ਵਿਚ ਰੁਕਾਵਟ ਪੈਦਾ ਕਰਦਾ ਹੈ। ਇਸ ਦੇ ਨਾਲ ਦੋ ਪਰਿਵਾਰਾਂ ਵਿਚ ਵੀ ਦਰਾਰ ਵਧਦੀ ਹੈ। ਵਿਆਹ ਦੇ ਲਈ ਬੱਚੇ ਦਾ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਲਾਜ਼ਮੀ ਹੈ ਜੋ ਕਿ ਇਕ ਖਾਸ ਉਮਰ ਵਿਚ ਹੀ ਹੋਇਆ ਜਾ ਸਕਦਾ ਹੈ। ਉਨ੍ਹਾਂ ਟਾਸਕ ਫੋਰਸ ਦੇ ਮੈਂਬਰਾਂ ਨੂੰ ਬਾਲ ਵਿਆਹ ਰੋਕਣ ਅਤੇ ਬਾਲ ਅਧਿਕਾਰਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।
ਇਸ ਮੌਕੇ ਬੋਲਦਿਆਂ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਨੇ ਮਾਨਸਾ ਜ਼ਿਲ੍ਹੇ ਵਿਚ ਜੋ ਬਾਲ ਵਿਆਹ ਰੋਕੇ ਗਏ ਹਨ ਉਨ੍ਹਾਂ ਦੀ ਰਿਪੋਰਟ ਸਾਂਝੀ ਕੀਤੀ ਅਤੇ ਟਾਸਕ ਫੋਰਸ ਦੇ ਕੰਮ ਦੱਸੇ। ਬਲਾਕ ਪੱਧਰ 'ਤੇ ਐਸ.ਡੀ.ਐਮ. ਸਾਹਿਬਾਨ ਟਾਸਕ ਫੋਰਸ ਦੇ ਚੇਅਰਮੈਨ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਕੱਤਰ ਹੋਣਗੇ ਅਤੇ ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਇਸ ਦੇ ਮੈਂਬਰ ਹੋਣਗੇ। ਇਹ ਟਾਸਕ ਫੋਰਸ ਜ਼ਿਲ੍ਹੇ ਅੰਦਰ ਬਾਲ ਵਿਆਹ ਨੂੰ ਰੋਕਣ ਲਈ ਕਾਰਜਸ਼ੀਲ ਰਹੇਗੀ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਾਊਂਸਲਰ ਰਾਜਿੰਦਰ ਵਰਮਾ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਫੋਸਟਰ ਕੇਅਰ ਤੇ ਸਪੌਂਸਰਸ਼ਿਪ ਸਕੀਮ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਬਾਲ ਸੋਸ਼ਣ ਐਕਟ-2012 ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਡਾ. ਪਰਮਜੀਤ ਸਿੰਘ ਭੋਗਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਮਦਨ ਲਾਲ ਕਟਾਰੀਆ, ਸੀ.ਡੀ.ਪੀ.ਓ. ਬੁਢਲਾਡਾ ਨਿਰਮਲਾ ਕੌਰ, ਸੀ.ਡੀ.ਪੀ.ਓ. ਮਾਨਸਾ ਹਰਜਿੰਦਰ ਕੌਰ ਅਤੇ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਬੀਰਦਵਿੰਦਰ ਕੌਰ ਅਤੇ ਮੈਂਬਰ ਹਾਜ਼ਰ ਸਨ।

Tags:

Advertisement

Latest News

ਵਕਫ਼ ਸੋਧ ਐਕਟ, 2025 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਮਿਲ ਗਈ ਵਕਫ਼ ਸੋਧ ਐਕਟ, 2025 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਮਿਲ ਗਈ
New Delhi,06,APRIL,2025,(Azad Soch News):- ਵਕਫ਼ ਸੋਧ ਐਕਟ, 2025 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਦੀ ਮਨਜ਼ੂਰੀ ਮਿਲ ਗਈ ਹੈ।...
ਸਿੱਖ ਯੋਧੇ ਹਰੀ ਸਿੰਘ ਨਲੂਆ ਉਤੇ ਬਣੇਗੀ ਬਾਲੀਵੁੱਡ ਫਿਲਮ
IPL 2025 ਦੇ 18ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ ਉਸਦੇ ਘਰ ਵਿੱਚ 50 ਦੌੜਾਂ ਨਾਲ ਹਰਾ ਦਿੱਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-04-2025 ਅੰਗ 615
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾ ਵੱਲ ਵੱਧ ਰਹੀ ਹੈ-ਅਮਨ ਅਰੋੜਾ
ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਰੰਧਾਵਾ
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਫ਼ਸਲੀ ਵਿਭਿੰਨਤਾ 'ਤੇ ਦਿੱਤਾ ਜ਼ੋਰ