ਸਿਹਤ ਵਿਭਾਗ ਵੱਲੋਂ 17 ਮਈ ਤੱਕ ਮਨਾਇਆ ਜਾ ਰਿਹੈ ਥੈਲੇਸੀਮੀਆ ਦਿਵਸ

ਸਿਹਤ ਵਿਭਾਗ ਵੱਲੋਂ 17 ਮਈ ਤੱਕ ਮਨਾਇਆ ਜਾ ਰਿਹੈ ਥੈਲੇਸੀਮੀਆ ਦਿਵਸ

ਮਾਨਸਾ 14 ਮਈ:
ਸਿਹਤ ਵਿਭਾਗ ਵੱਲੋਂ ਹਰ ਸਾਲ ਥੈਲੇਸੀਮੀਆ ਦਿਵਸ ਮਨਾਉਂਦਿਆਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ।  ਸਿਵਲ ਸਰਜਨ, ਡਾ.ਹਰਦੇਵ ਸਿੰਘ ਨੇ ਦੱਸਿਆ ਕਿ 17 ਮਈ ਤੱਕ ਥੈਲੀਸੀਮੀਆ ਦਿਵਸ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਅਤੇ ਹੀਮੋਫਿਲੀਆ ਇੱਕ ਜਿਨਸੀ ਰੋਗ ਹੈ,ਇਸ ਬਿਮਾਰੀ ਕਾਰਨ ਵਿਅਕਤੀ ਦੇ ਸਰੀਰ ਵਿੱਚ ਖ਼ੂਨ ਦੇ ਲਾਲ ਸੈੱਲ ਬਣਾਉਣ ਦੀ ਸ਼ਕਤੀ ਘੱਟ ਜਾਂ ਖ਼ਤਮ ਹੋ ਜਾਂਦੀ ਹੈ। ਇਸ ਦੇ ਪ੍ਰਮੁੱਖ ਲੱਛਣ ਸਰੀਰਿਕ ਵਾਧੇ ਤੇ ਵਿਕਾਸ ਵਿਚ ਦੇਰੀ, ਜ਼ਿਆਦਾ ਕਮਜ਼ੋਰੀ ਅਤੇ ਥਕਾਵਟ, ਚਿਹਰੇ ਦੀ ਬਨਾਵਟ ਵਿੱਚ ਬਦਲਾਅ, ਗਾੜ੍ਹਾ ਪਿਸ਼ਾਬ, ਚਮੜੀ ਦਾ ਪੀਲਾ ਪੈਣਾ, ਜਿਗਰ ਤੇ ਤਿੱਲੀ ਦਾ ਵਧਣਾ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਜਾਂ ਵਿਅਕਤੀ ਨੂੰ ਇਹ ਬਿਮਾਰੀ ਹੋ ਜਾਂਦੀ ਹੈ ਤਾਂ ਮਰੀਜ਼ ਨੂੰ ਹਰ 15 ਤੋਂ 20 ਦਿਨਾਂ ਬਾਅਦ ਸਾਰੀ ਉਮਰ ਖ਼ੂਨ ਚੜ੍ਹਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਦੀ ਜਾਂਚ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫ਼ਰੀਦਕੋਟ ਦੇ ਨਾਲ ਨਾਲ ਏਮਜ਼ ਬਠਿੰਡਾ, ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਕੀਤੀ ਜਾਂਦਾ ਹੈ। ਪੰਜਾਬ ਰਾਜ ਵਿੱਚ ਇਸ ਦੀ ਰੋਕਥਾਮ ਲਈ ਟੈਸਟਿੰਗ ਅਤੇ ਕੌਂਸਲਿੰਗ, ਬਲੱਡ ਕੁਲੈਕਸ਼ਨ ਅਤੇ ਟਰਾਂਸਪੋਟੇਸ਼ਨ ਦੇ ਨਾਲ ਨਾਲ ਥੈਲੇਸੀਮੀਆ ਮਰੀਜ਼ਾਂ ਨੂੰ ਮੁਫਤ ਖੂਨ ਚੜ੍ਹਾਉਣ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਥੈਲੇਸੀਮੀਆ ਦਾ ਮਰੀਜ਼ ਅਪੰਗਤਾ ਸਰਟੀਫਿਕੇਟ ਲਈ ਵੀ ਅਪਲਾਈ ਕਰ ਸਕਦਾ ਹੈ। ਇਸ ਦਿਵਸ ਮੌਕੇ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਥੈਲੇਸੀਮੀਆ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਖ ਵੱਖ ਮੌਕਿਆਂ ’ਤੇ ਖੂਨ ਦਾਨ ਕਰਕੇ ਥੈਲੇਸੀਮੀਆ ਮਰੀਜਾਂ ਲਈ ਮੱਦਦਗਾਰ ਸਾਬਿਤ ਹੋ ਸਕਦੇ ਹਾਂ।

Tags:

Advertisement

Latest News

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ
ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ...
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ
ਪੈਂਟਾਵੈਲੈਂਟ ਟੀਕਾਕਰਨ ਮੁਹਿੰਮ 31 ਦਸੰਬਰ ਤੱਕ : ਡਾ. ਰਾਜਵਿੰਦਰ ਕੌਰ
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ
ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ
ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ