ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

• ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਦਰਜ ਜਾਵੇਗਾ: ਪਸ਼ੂ ਪਾਲਣ ਮੰਤਰੀ
• 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਹਨਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਗਿਣਤੀ
• ਪਸ਼ੂਧਨ ਦੀਆਂ ਨਸਲਾਂ ਅਤੇ ਹੋਰਨਾਂ ਵਿਸ਼ੇਸ਼ਤਾਵਾਂ ਅਨੁਸਾਰ ਡਿਜ਼ੀਟਲ ਰੂਪ ਵਿੱਚ ਕੀਤੀ ਜਾਵੇਗੀ ਗਣਨਾ

Sri Muktsar Sahib, 23 November 2024,(Azad Soch News):- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Minister Gurmeet Singh Khudian) ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜੀ (Sri Muktsar Sahib Ji) ਜ਼ਿਲ੍ਹੇ ਤੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ ਕੀਤੀ ਗਈ,ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾਵੇਗੀ,ਪਹਿਲੀ ਵਾਰ ਗਣਨਾ ਵਿੱਚ ਪਸ਼ੂ ਪਾਲਣ ਕਿੱਤੇ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾਵੇਗਾ। 2019 ਤੋਂ ਬਾਅਦ ਦੂਜੀ ਵਾਰ ਇਹ ਗਣਨਾ ਡਿਜ਼ੀਟਲ ਰੂਪ ਵਿੱਚ ਕਰਵਾਈ ਜਾਵੇਗੀ, ਜਿਸ ਵਿੱਚ ਪਸ਼ੂਧਨ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਸਮੇਤ ਡਾਟਾ ਇਕੱਠਾ ਕਰਨ ਲਈ ਮੋਬਾਇਲ ਐਪ ਦੀ ਵਰਤੋਂ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਇਸ ਵਿਆਪਕ ਖੇਤਰੀ ਸਰਵੇਖਣ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਇੱਕ ਰਾਜ ਪੱਧਰੀ ਨੋਡਲ ਅਫ਼ਸਰ, 5 ਜ਼ੋਨਲ ਨੋਡਲ ਅਫ਼ਸਰ, 23 ਜ਼ਿਲ੍ਹਾ ਨੋਡਲ ਅਫ਼ਸਰ, 392 ਸੁਪਰਵਾਈਜ਼ਰ ਅਤੇ 1962 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ। ਇਹ ਗਿਣਤੀਕਾਰ ਲਗਭਗ 65 ਲੱਖ ਘਰਾਂ ਦਾ ਦੌਰਾ ਕਰਨਗੇ ਤਾਂ ਜੋ ਜਾਨਵਰਾਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਅਨੁਸਾਰ ਉਨ੍ਹਾਂ ਦੀ ਗਿਣਤੀ ਰਿਕਾਰਡ ਕੀਤੀ ਜਾ ਸਕੇ।

ਇਹ ਪਹਿਲੀ ਵਾਰ ਹੋਵੇਗਾ ਕਿ ਪਾਲਤੂ ਕੁੱਤਿਆਂ ਦੀ ਵੀ ਉਨ੍ਹਾਂ ਦੀ ਨਸਲ ਦੇ ਆਧਾਰ ‘ਤੇ ਗਿਣਤੀ ਕੀਤੀ ਜਾਵੇਗੀ,ਇਸ ਤੋਂ ਇਲਾਵਾ, ਪਹਿਲੀ ਵਾਰ ਗਊਸ਼ਾਲਾਵਾਂ ਵਿੱਚ ਪਸ਼ੂਆਂ ਅਤੇ ਖਾਨਾਬਦੋਸ਼ ਕਬੀਲਿਆਂ ਦੁਆਰਾ ਪਾਲੇ ਜਾ ਰਹੇ ਪਸ਼ੂਆਂ ਨੂੰ ਵੱਖਰੇ ਤੌਰ 'ਤੇ ਗਿਣਿਆ ਜਾਵੇਗਾ,ਇਸ ਗਣਨਾ ਦੌਰਾਨ ਪਸ਼ੂ ਪਾਲਣ ਖੇਤਰ 'ਤੇ ਕਿਸਾਨਾਂ ਦੀ ਨਿਰਭਰਤਾ ਦੇ ਨਾਲ-ਨਾਲ ਪੋਲਟਰੀ ਤੇ ਪਸ਼ੂ ਪਾਲਣ ਦੇ ਔਜ਼ਾਰਾਂ ਬਾਰੇ ਅੰਕੜੇ ਵੀ ਇਕੱਤਰ ਕੀਤੇ ਜਾਣਗੇ,ਇਹ ਗਣਨਾ ਫ਼ਰਵਰੀ 2025 ਤੱਕ ਪੂਰੀ ਹੋਣ ਦੀ ਉਮੀਦ ਹੈ।

ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ (Dr. Gursharanjit Singh Bedi) ਨੇ ਕੈਬਨਿਟ ਮੰਤਰੀ (Cabinet Minister) ਨੂੰ ਦੱਸਿਆ ਕਿ ਇਸ ਗਣਨਾ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਇਸ ਦੇ ਨਾਲ ਹੀ ਗਣਨਾ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹਨਾਂ ਅੱਗੇ ਦੱਸਿਆ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਵਿਸ਼ੇਸ਼ ਸਕੱਤਰ ਸ੍ਰੀ ਹਰਬੀਰ ਸਿੰਘ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ ਅਤੇ ਉਹਨਾਂ ਦੀ ਅਗਵਾਈ ਹੇਠ ਇਹ ਗਣਨਾ ਸੂਬੇ ਦੇ ਪਸ਼ੂ ਪਾਲਕਾਂ ਦੀ ਭਲਾਈ ਲਈ ਨਵੀਆਂ ਨੀਤੀਆਂ ਘੜਨ ਵਿੱਚ ਸਹਾਈ ਹੋਵੇਗੀ।

Advertisement

Latest News

ਬੰਬ ​​ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨ: ਮੁੱਖ ਮੰਤਰੀ ਬੰਬ ​​ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨ: ਮੁੱਖ ਮੰਤਰੀ
* ਬਾਜਵਾ ਆਪਣਾ ਦਾਅਵਾ ਸਾਬਤ ਕਰੇ ਜਾਂ ਕਾਰਵਾਈ ਲਈ ਤਿਆਰ ਰਹੇ  * ਕੀ ਬਾਜਵਾ ਦੇ ਸਰਹੱਦ ਪਾਰਲੇ ਦੋਸਤ ਨੇ ਉਨ੍ਹਾਂ...
ਭਲਕੇ 134 ਵੀਂ ਡਾ ਅੰਬੇਦਕਰ ਜਯੰਤੀ ਮੌਕੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਪੰਜਾਬ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ 2873 ਕਰੋੜ ਰੁਪਏ ਨਾਲ ਬਦੇਲਗੀ ਨੁਹਾਰ - ਰਾਏ
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਵਿਸਾਖੀ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੇ ਪੰਜਾਬੀਆਂ ਨੂੰ ਦਿੱਤੀਆਂ ਵਧਾਈਆਂ
ਪੰਜਾਬ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵੱਜੋਂ ਉੱਭਰੇਗਾ: ਡਾ. ਰਵਜੋਤ ਸਿੰਘ
ਰੋਪੜ ਦੇ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ: ਐਡਵੋਕੇਟ ਦਿਨੇਸ਼ ਚੱਢਾ
ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਸਕੂਲਾਂ ਵਿੱਚ ਨਸ਼ਿਆਂ ਨਾਲ ਨਜਿੱਠਣ ਲਈ ਮੁਹਿੰਮ ਸ਼ੁਰੂ