ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਇਆ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3)  ਤਹਿਤ ਬਲਾਕ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਇਆ ਸ਼ਾਨਦਾਰ ਆਗਾਜ਼

ਫਾਜਿਲਕਾ 7 ਸਤੰਬਰ

ਖੇਡਾਂ ਵਤਨ ਪੰਜਾਬ ਦੀਆਂ -2024 (ਸੀਜ਼ਨ-3) ਤਹਿਤ ਬਲਾਕ ਪੱਧਰੀ ਖੇਡਾਂ ਦੇ ਸਬੰਧ ਵਿੱਚ ਸ਼੍ਰੀ ਰੁਪਿੰਦਰ ਸਿੰਘ ਬਰਾੜ, ਜਿਲ੍ਹਾ ਖੇਡ ਅਫਸਰ, ਫਾਜਿਲਕਾ ਵੱਲੋਂ ਜਾਣਕਾਰੀ ਦਿਂਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਦੇ ਤਿੰਨ ਬਲਾਕ ਫਾਜਿਲਕਾ, ਜਲਾਲਾਬਾਦ, ਅਤੇ ਬਲਾਕ ਖੂਈਆਂ ਸਰਵਰ ਵਿੱਚ ਬਲਾਕ ਪੱਧਰ ਟੂਰਨਾਮੈਂਟ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ (ਨਸ), ਕਬੱਡੀ (ਸਸ), ਵਾਲੀਬਾਲ (ਸੂਟਿੰਗ) ਅਤੇ  ਵਾਲੀਬਾਲ (ਸਮੈਸ਼ਿੰਗ) ਗੇਮ ਦੇ ਉਮਰ ਵਰਗ ਅੰਡਰ- 14 ਅਤੇ ਅੰਡਰ-17 ਸਾਲ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ।

ਬਲਾਕ ਫਾਜਿਲਕਾ ਦੇ ਕਬੱਡੀ ਨੈਸ਼ਨਲ ਅੰ-14 ਲੜਕੀਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮੁਹਾਰ ਸੋਨਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ.ਸ ਸਕੂਲ ਲਾਧੂਕਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮੁਹਾਰ ਸੋਨਾ ਦੀ ਟੀਮ ਨੇ ਪਹਿਲਾ ਸਥਾਨ  ਅਤੇ ਸ.ਸ.ਸ.ਸਕੂਲ ਕਾਵਾਂ ਵਾਲੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਤੋਂ ਇਲਾਵਾ ਵਾਲੀਬਾਲ ਸਮੈਸ਼ਿੰਗ ਖੇਡ ਮੁਕਾਬਲੇ ਵਿੱਚ ਹੋਲੀ ਹਾਰਟ ਪਬਲਿਕ ਸਕੂਲ ਦੀ ਟੀਮ ਪਹਿਲੇ ਸਥਾਨ ਤੇ ਰਹੀ ਅਤੇ ਸਰਵਹਿੱਤ ਕਾਰੀ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਦੇ ਸਾੱਟ ਪੁੱਟ ਈਵੈਂਟ ਵਿੱਚ ਅੰਡਰ-14 ਉਮਰ ਵਰਗ ਵਿੱਚ ਮੰਨਤ (ਹੈਰੀਟੇਜ਼ ਸਕੂਲ) ਨੇ ਪਹਿਲਾ ਸਥਾਨ ਅਤੇ ਜੀਨਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਉਮਰ ਵਰਗ ਵਿੱਚ ਸੀਰਜ ਕੰਬੋਜ਼ ਨੇ ਪਹਿਲਾ ਸਥਾਨ ਅਤੇ ਅਮਾਨਤ ਕੰਬੋਜ਼ ਨੇ ਦੂਜਾ ਸਥਾਨ ਹਾਸਲ ਕੀਤਾ।

ਜਿਲ੍ਹਾ ਖੇਡ ਅਫਸਰ, ਫਾਜਿਲਕਾ, ਵਿਭਾਗ ਤੇ ਕੋਚਿਜ਼, ਅਤੇ ਸਿੱਖਿਆ ਵਿਭਾਗ ਦੇ ਪੀ.ਟੀ.ਆਈ/ਡੀ.ਪੀ.ਈ ਵੱਲੋਂ ਖਿਡਾਰੀਆਂ ਨੂੰ ਨਿਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਵੀ ਕੀਤਾ ਗਿਆ ।  

Tags:

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ