ਪਿੰਡ ਧੂੜਕੋਟ ਵਿਖੇ 19 ਜੁਲਾਈ ਨੂੰ ਲੱਗੇਗਾ 8ਵਾਂ ਸੁਵਿਧਾ ਕੈਂਪ-ਡੀ.ਸੀ.ਵਿਨੀਤ ਕੁਮਾਰ

ਪਿੰਡ ਧੂੜਕੋਟ ਵਿਖੇ 19 ਜੁਲਾਈ ਨੂੰ ਲੱਗੇਗਾ 8ਵਾਂ ਸੁਵਿਧਾ ਕੈਂਪ-ਡੀ.ਸੀ.ਵਿਨੀਤ ਕੁਮਾਰ

ਫਰੀਦਕੋਟ 17 ਜੁਲਾਈ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ 19 ਜੁਲਾਈ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਬਾਬਾ ਕਾਸ਼ੀ ਰਾਮ ਪਿੰਡ ਧੂੜਕੋਟ ਵਿਖੇ ਅੱਠਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪਿੰਡ ਧੂੜਕੋਟ, ਕੋਟਸੁਖੀਆ, ਢੁੱਡੀ ਅਤੇ ਮੰਡਵਾਲਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ 'ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ