ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

ਫਾਜ਼ਿਲਕਾ, 30 ਸਤੰਬਰ

ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਇਜਲਾਸ ਵਿੱਚ ਮਿੱਲ ਦੇ ਹਿੱਸੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ । ਮਿੱਲ ਦੇ ਚੇਅਰਮੈਨ ਵੱਲੋਂ ਸਮੂਹ ਹਾਜ਼ਰ ਮੈਂਬਰਾਂ ਨੂੰ "ਜੀ ਆਇਆਂ ਨੂੰ" ਆਖਦਿਆਂ ਆਮ ਇਜਲਾਸ ਦੀ ਸੁਰੂਆਤ ਕੀਤੀ ਗਈ ।

ਆਮ ਇਜਲਾਸ ਦੇ ਸੁਰੂਆਤ ਵਿੱਚਮਿੱਲ ਦੇ ਜਨਰਲ ਮੈਨੇਜਰ ਸ੍ਰੀ ਸੁਖਦੀਪ ਸਿੰਘ ਕੈਰੋਂ ਵੱਲੋਂ ਮਿੱਲ ਦੀ ਸਾਲ 2023-24 ਦੀ ਕਾਰਗੁਜ਼ਾਰੀਬੈਲੰਸ ਸ਼ੀਟਲੇਖਾ ਲਾਭ ਹਾਨੀ ਅਤੇ ਉਤਪਾਦਕ ਅਤੇ ਵਪਾਰਕ ਲੇਖਾ ਸਾਲ 2023-24 ਬਾਰੇ ਏਜੰਡੇ ਰੱਖੇ ਗਏਜਿਨ੍ਹਾਂ ਦੀ ਪ੍ਰਵਾਨਗੀ ਮਿੱਲ ਦੇ ਹਿੱਸੇਦਾਰਾਂ ਵੱਲੋਂ ਸਰਬਸੰਮਤੀ ਨਾਲ ਦਿੱਤੀ ਗਈ ।

ਡਾ. ਜਗਦੀਸ਼ ਅਰੋੜਾਡੀ.ਈ.ਐਸ. (ਪਲਾਂਟ ਪੈਥੋਲੋਜੀ)ਪੀ.ਏ.ਯੂ. ਫਾਰਮ ਐਡਵਾਈਜਰੀ ਸਰਵਿਸ ਸੈਂਟਰਅਬੋਹਰਵੱਲੋਂ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀਆਂ ਕਿਸਮਾਂਗੰਨੇ ਦੀ ਬਿਜਾਈਗੰਨੇ ਦੀ ਫਸਲ ਦੀ ਸਾਂਭ-ਸੰਭਾਲਗੰਨੇ ਦੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮਗੰਨੇ ਦੇ ਝਾੜ ਅਤੇ ਕਟਾਈ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਵੱਖ-ਵੱਖ ਅਦਾਰਿਆਂ ਵੱਲੋਂ ਆਪਣੇ-ਆਪਣੇ ਉਤਪਾਦਾਂ ਨਾਲ ਸਬੰਧਤ ਪ੍ਰਦਰਸ਼ਨੀਆਂ ਲਾਈਆਂ ਗਈਆਂ । 

ਇਸ ਮੌਕੇ ਤੇ ਮਿੱਲ ਦੇ ਜਨਰਲ ਮੈਨੇਜਰ ਸ੍ਰੀ ਸੁਖਦੀਪ ਸਿੰਘ ਕੈਰੋਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਗਈ ਕਿ ਕਿਉਂ ਜ਼ੋ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਬਕਾਇਆ ਰਹਿੰਦੀ ਪੂਰੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਗੰਨੇ ਦਾ ਭਾਅ ਵੀ 391 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈਜ਼ੋ ਕਿ ਭਾਰਤ ਵਿੱਚ ਸਭ ਤੋਂ ਵੱਧ ਹੈ ਇਸ ਲਈ ਵੱਧ ਤੋਂ ਵੱਧ ਗੰਨੇ ਦੀ ਬਿਜਾਈ ਕੀਤੀ ਜਾਵੇ ਤਾਂ ਜ਼ੋ ਮਿੱਲ ਗੰਨੇ ਪੱਖੋਂ ਆਪਣੇ ਪੈਰਾਂ ਤੇ ਖੜੀ ਹੋ ਸਕੇ । ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਉਹ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਮੁਤਾਬਕ ਆਪਣਾ ਗੰਨਾ ਸਾਫ ਸੁਥਰਾ ਲੈ ਕੇ ਆਉਂਣਜ਼ੋ ਕਿ ਬਾਈਡਿੰਗ ਮੈਟੀਰੀਅਲ ਸਬੰਧੀ ਨਿਰਧਾਰਤ ਮਾਪਦੰਡਾਂ ਤੋਂ ਵੱਧ ਨਾ ਹੋਵੇਤਾਂ ਜ਼ੋ ਮਿੱਲ ਨੂੰ ਅਣਚਾਹੇ ਨੁਕਸਾਨ ਤੋਂ ਬਚਾਇਆ ਜਾ ਸਕੇ ਅਤੇ ਮਿੱਲ ਮਿੱਥੇ ਗਏ ਟੀਚੇ ਪ੍ਰਾਪਤ ਕਰ ਸਕੇ ।

ਇਸ ਸਮਾਰੋਹ ਵਿੱਚ ਸ੍ਰੀ ਸਰਵਰਜੀਤ ਸਿੰਘਸਹਾਇਕ ਰਜਿਸਟਰਾਰਸਹਿਕਾਰੀ ਸਭਾਵਾਂਫਾਜ਼ਿਲਕਾਬਤੌਰ ਨੁੰਮਾਇਦਾ ਉਪ ਰਜਿਸਟਰਾਰਸਹਿਕਾਰੀ ਸਭਾਵਾਂਫਾਜ਼ਿਲਕਾਪ੍ਰਬੰਧ ਨਿਰਦੇਸ਼ਕਸੂਗਰਫੈੱਡ ਪੰਜਾਬ ਦੇ ਨੁੰਮਾਇੰਦੇ ਵਜੋਂ ਸ੍ਰੀ ਆਰ.ਪੀ.ਸਿੰਘਜਨਰਲ ਮੈਨੇਜਰਸਹਿਕਾਰੀ ਖੰਡ ਮਿੱਲ ਨਕੋਦਰ ਵੱਲੋਂ ਸਿਰਕਤ ਕੀਤੀ ਗਈ । ਮਿੱਲ ਦੇ ਲਗਭਗ 650 ਹਿੱਸੇਦਾਰਾਂ ਤੋਂ ਇਲਾਵਾ ਇਸ ਮੌਕੇ ਤੇ ਮਿੱਲ ਦੇ ਅਧਿਕਾਰੀ ਸ੍ਰੀ ਰਾਜਿੰਦਰ ਕੁਮਾਰ ਸਹਾਰਨਸੀ.ਸੀ.ਡੀ.ਓ.ਸ੍ਰੀ ਅਸ਼ੋਕ ਕੁਮਾਰਮੁੱਖ ਲੇਖਾ ਅਫਸਰ,ਸ੍ਰੀ ਜਿਲੇਦਾਰਮੁੱਖ ਰਸਾਇਣਕਾਰਸ੍ਰੀ ਹਰਦੇਵ ਸਿੰਘਚੀਫ ਇੰਜ਼ੀਨੀਅਰਸ੍ਰੀ ਸਤੀਸ਼ ਕੁਮਾਰਦਫਤਰ ਨਿਗਰਾਨਸ੍ਰੀ ਕਾਲੂ ਰਾਮਪੀ.ਏ. ਟੂ ਜੀ.ਐਮ. ਤੋਂ ਇਲਾਵਾ ਮਿੱਲ ਦੇ ਕਰਮਚਾਰੀ ਅਤੇ ਵਰਕਰ ਵੀ ਹਾਜ਼ਰ ਸਨ । 

Tags:

Advertisement

Latest News

ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਸ਼੍ਰੋਮਣੀ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ
Amritsar Sahib,22 DEC,2024,(Azad Soch News):-  ਸ਼੍ਰੋਮਣੀ ਕਮੇਟੀ (Shiromani Committee) ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ...
ਚੰਡੀਗੜ੍ਹ ਚ ਵਧੀ ਠੰਡ,ਯੈਲੋ ਧੁੰਦ ਦਾ ਅਲਰਟ
ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-12-2024 ਅੰਗ 703
ਓਡੀਸ਼ਾ ਦੇ 30 ਵਿੱਚੋਂ 26 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਭਾਰਤ ਦੇ ਸਾਬਕਾ ਕ੍ਰਿਕਟਰ ਬੱਲੇਬਾਜ਼ ਉਥੱਪਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ