ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਵੱਲੋਂ ਬੀ.ਜੇ.ਪੀ. ਦਫ਼ਤਰ ਦਾ ਘਿਰਾਓ

ਝੋਨੇ ਦੀ ਲਿਫਟਿੰਗ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਵੱਲੋਂ ਬੀ.ਜੇ.ਪੀ. ਦਫ਼ਤਰ ਦਾ ਘਿਰਾਓ

ਫ਼ਿਰੋਜ਼ਪੁਰ, 30 ਅਕਤੂਬਰ

ਰਾਜ ਵਿੱਚ ਝੋਨੇ ਦੀ ਲਿਫਟਿੰਗ ਚ ਅੜਿੱਕੇ ਦੂਰ ਕਰਵਾਉਣ ਅਤੇ ਪੰਜਾਬ ਦੇ ਕਿਸਾਨਾਂਆੜਤੀਆਂ ਅਤੇ ਰਾਇਸ ਮਿੱਲਰਾਂ ਦੀ ਕੀਤੀ ਜਾ ਰਹੀ ਬੇਕਦਰੀ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਬੱਤਰਾ ਥਿਏਟਰਸੈਕਟਰ 37, ਚੰਡੀਗੜ੍ਹ ਵਿਖੇ ਬੀਜੇਪੀ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਸਮੇਤ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰਜ਼ /ਵਰਕਰ ਹਾਜ਼ਰ ਸਨ।

ਇਸ ਦੌਰਾਨ ਸੰਬੋਧਨ ਕਰਦਿਆਂ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਕਿਸਾਨ ਤੇ ਪੰਜਾਬ ਵਿਰੋਧੀ ਰਣਨੀਤੀਆਂ ਤਹਿਤ ਰਾਜ ਵਿਚੋਂ ਝੋਨੇ ਦੀ ਲਿਫਟਿੰਗ ਵਿਚ ਅੜਿੱਕਾ ਡਾਹ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ। ਉਨ੍ਹਾਂ ਕਿਹਾ ਇਹ ਸਾਰਾ ਕੁਝ ਨਵੀਆਂ ਆਰਥਿਕ ਨੀਤੀਆਂ ਤਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਫਸਲਾਂ ਦੀ ਖਰੀਦ ਬੰਦ ਕੀਤੀ ਜਾ ਸਕੇ ਅਤੇ ਕਿਸਾਨ ਆਪਣੀ ਫਸਲ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਲਈ ਮਜ਼ਬੂਰ ਹੋ ਜਾਣ। ਉਨ੍ਹਾਂ ਕਿਹਾ ਮੰਡੀਆਂ ਵਿੱਚ ਬਹੁਤ ਸਾਰੀ ਝੋਨੇ ਦੀ ਫ਼ਸਲ ਦੀ ਖਰੀਦ ਹੋ ਚੁੱਕੀ ਹੈ ਪ੍ਰੰਤੂ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲਿਫਟਿੰਗ ਨਹੀਂ ਹੋ ਰਹੀ।

ਸ. ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪੰਜਾਬ ਦੇ ਕਿਸਾਨਾਂਆੜਤੀਆਂ ਅਤੇ ਰਾਇਸ ਮਿੱਲਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਇਨ੍ਹਾਂ ਮਾਰੂ ਨੀਤੀਆਂ ਖਿਲਾਫ਼ ਇਹ ਧਰਨਾ ਦਿੱਤਾ ਗਿਆ ਹੈ ਤਾਂ ਜੋ ਕੇਂਦਰ ਸਰਕਾਰ ਵੱਲੋਂ ਜਲਦ ਤੋਂ ਜਲਦ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿਚੋਂ ਝੋਨਾ ਚੁੱਕਾਇਆ ਜਾਵੇ ਅਤੇ ਸਾਡੇ ਕਿਸਾਨਾਂਆੜਤੀਆਂ ਅਤੇ ਰਾਇਸ ਮਿੱਲਰਾਂ ਦੀ ਖੱਜਲ ਖੁਆਰੀ ਖ਼ਤਮ ਹੋਵੇ।

Tags:

Advertisement

Latest News

Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ
New Delhi,14,NOV,2024,(Azad Soch News):- Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ ਕਰ ਦਿੱਤਾ ਹੈ,Vivo ਮੋਬਾਈਲ ਫੋਨ ਦੀ ਭਾਰਤੀ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-11-2024 ਅੰਗ 650
ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਦੇ ਰਾਖਵੇਂ ਵਿੱਚ ਵਰਗੀਕਰਣ ਦਾ ਫ਼ੈਸਲਾ ਅੱਜ ਤੋਂ ਪੂਰੇ ਸੂਬੇ ਵਿੱਚ ਲਾਗੂ -ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ
ਭਾਰਤੀ ਕ੍ਰਿਕਟ ਟੀਮ ਨੇ ਪਾਕਿਸਤਾਨ ਜਾਣ ਤੋਂ ਕੀਤਾ ਇਨਕਾਰ
ਹਰਿਆਣਾ ਸਰਕਾਰ ਗਰੁੱਪ 'ਸੀ' ਅਤੇ 'ਡੀ' ਮਹਿਲਾ ਕਰਮਚਾਰੀਆਂ ਨੂੰ ਆਪਣੀ ਪਸੰਦ ਦੇ ਜ਼ਿਲ੍ਹੇ ਵਿੱਚ ਪੋਸਟਿੰਗ ਦੇਵੇਗੀ
ਸਰਦੀਆਂ ‘ਚ ਅਜਵਾਇਨ ਦਾ ਜ਼ਰੂਰ ਕਰੋ ਸੇਵਨ
ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ