ਪਿੰਡ ਹੈਬਤਪੁਰ ਵਿਖੇ ਹੋਏ ਝਗੜੇ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਹੋਵੇਗੀ ਕਾਰਵਾਈ-ਇੰਸਪੈਕਟਰ ਪਵਨ ਕੁਮਾਰ

ਅਮਲੋਹ (ਫ਼ਤਹਿਗੜ੍ਹ ਸਾਹਿਬ), 06 ਮਾਰਚ:
ਪਿੰਡ ਹੈਬਤਪੁਰ ਦੇ ਕੁਲਵਿੰਦਰ ਸਿੰਘ ਨਾਲ ਹੋਇਆ ਝਗੜਾ ਆਪਸੀ ਰੰਜਿਸ਼ ਕਾਰਨ ਹੋਇਆ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਲੁੱਟ ਖਸੁੱਟ ਨਹੀਂ ਹੋਈ। ਇਹ ਜਾਣਕਾਰੀ ਥਾਣਾ ਅਮਲੋਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਪਵਨ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹੈਬਤਪੁਰਾ ਦੇ ਕੁਲਵਿੰਦਰ ਸਿੰਘ ਦਾ ਕੁਝ ਦਿਨ ਪਹਿਲਾਂ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਉਸੇ ਰੰਜਿਸ਼ ਕਾਰਨ ਦੁਬਾਰਾ ਝਗੜਾ ਹੋਇਆ ਹੈ।
ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ. ਅਮਲੋਹ ਸ਼੍ਰੀ ਗੁਰਦੀਪ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨ ਅਮਲੋਹ ਵਿੱਚੋਂ ਜ਼ੁਰਮ ਦਾ ਖਾਤਮਾ ਕਰਨ ਲਈ ਵੱਡੀ ਪੱਧਰ `ਤੇ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਨਜਿਠਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਹੈਬਤਪੁਰ ਦੇ ਕੁਲਵਿੰਦਰ ਸਿੰਘ ਨਾਲ ਹੋਏ ਝਗੜੇ ਵਿੱਚ ਪੁਲਿਸ ਨੇ ਦੋਵੇਂ ਪਾਰਟੀਆਂ ਨੂੰ ਬੁਲਾਇਆ ਹੈ ਅਤੇ ਬਿਆਨ ਵੀ ਦਰਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ `ਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੁਲਿਸ ਸਮਾਜ ਵਿੱਚੋਂ ਜ਼ੁਰਮ ਦਾ ਖਾਤਮਾ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
Related Posts
Latest News
