ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ
ਫਰੀਦਕੋਟ 3 ਜਨਵਰੀ ,
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਜਿੱਥੇ ਸੂਬੇ ਦੀਆਂ ਔਰਤਾਂ ਦੀ ਸਿਹਤ ਜਾਂਚ ਸਬੰਧੀ ਅਤੇ ਉਨ੍ਹਾਂ ਨੂੰ ਰੁਜਗਾਰ ਦੇਣ ਸਬੰਧੀ ਲਗਾਤਾਰ ਕੈਂਪ ਲਗਾ ਕੇ ਉਨ੍ਹਾਂ ਨੂੰ ਜਾਗਰੂਕ ਕਰ ਰਿਹਾ ਹੈ, ਉੱਥੇ ਹੀ ਇਨ੍ਹਾਂ ਦਾ ਲਾਭ ਹਰ ਔਰਤ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ,ਤਾਂ ਜੋ ਸੂਬੇ ਦੀ ਕੋਈ ਵੀ ਔਰਤ ਇਨ੍ਹਾਂ ਦਾ ਲਾਭ ਲੈਣ ਤੋਂ ਵਾਂਝੀ ਨਾ ਰਹਿ ਜਾਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਅੱਜ ਸਥਾਨਕ ਮਾਡਰਨ ਕੇਂਦਰੀ ਜੇਲ ਦੇ ਦੌਰੇ ਦੌਰਾਨ ਜੇਲ੍ਹ ਵਿੱਚ ਬੰਦ ਔਰਤਾਂ ਨੂੰ ਮਿਲਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਵਿਕਾਸ ਕਮਿਸ਼ਨਰ-ਕਮ- ਕਮਿਸ਼ਨਰ ਨਰੇਗਾ ਸ੍ਰੀਮਤੀ ਸ਼ੀਨਾ ਅਗਰਵਾਲ ਅਤੇ ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਲਗਾਤਾਰ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸੂਬੇ ਦੀ ਹਰੇਕ ਔਰਤ ਦੀ ਸਿਹਤ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਕਰਨ ਲਈ ਉਨ੍ਹਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ, ਜਿਸ ਲਈ ਪਿਛਲੇ ਦਿਨਾਂ ਤੋਂ ਸੂਬੇ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਕੈਂਪ ਲਗਾ ਕੇ ਹਰੇਕ ਜਿਲ੍ਹੇ ਦੀਆਂ ਔਰਤਾਂ, ਲੜਕੀਆਂ ਨੂੰ ਇਸ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਜਿਲ੍ਹਾ ਫਰੀਦਕੋਟ ਵਿੱਚ ਵੀ ਅਜਿਹੇ ਕੈਂਪ ਦਾ ਆਯੋਜਨ ਕਰਕੇ ਔਰਤਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਹੂਲਤਾਵਾਂ ਨੂੰ ਹਰੇਕ ਔਰਤ ਚਾਹੇ ਉਹ ਕਿਤੇ ਵੀ ਹੋਵੇ ਉਸ ਤੱਕ ਇਸ ਦਾ ਲਾਭ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਜੇਲ੍ਹ ਵਿੱਚ ਰਹਿ ਰਹੀਆਂ ਔਰਤਾਂ ਦੀ ਸਿਹਤ ਜਾਂਚ, ਉਨ੍ਹਾਂ ਦੀ ਸਰੀਰਕ ਸਥਿਤੀ, ਉਨ੍ਹਾਂ ਦੇ ਨਾਲ ਰਹਿ ਰਹੇ ਉਨ੍ਹਾਂ ਦੇ ਬੱਚਿਆ ਲਈ ਸਹੂਲਤਾਂ ਆਦਿ ਦੇਖਣ ਲਈ ਉਨ੍ਹਾਂ ਵੱਲੋਂ ਇਹ ਦੌਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਵੱਲ ਲਿਜਾਣ ਲਈ ਜੇਲ੍ਹ ਵਿੱਚ ਬੰਦ ਔਰਤਾਂ ਨੂੰ ਵੀ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਔਰਤਾਂ ਦੇ ਬੱਚਿਆ ਨੂੰ ਆਂਗਨਵਾੜੀ ਸੈਂਟਰਾਂ ਨਾਲ ਇਨਰੋਲ ਕੀਤਾ ਜਾਵੇਗਾ ਤਾਂਕਿ ਜੋ ਸਹੂਲਤਾਂ ਸੂਬੇ ਦੇ ਬਾਕੀ ਬੱਚਿਆ ਨੂੰ ਮਿਲ ਰਹੀਆਂ ਹਨ, ਉਹ ਸਹੂਲਤਾਂ ਇਨ੍ਹਾਂ ਬੱਚਿਆ ਨੂੰ ਵੀ ਦਿੱਤੀਆਂ ਜਾਣ । ਉਨ੍ਹਾਂ ਕਿਹਾ ਕਿ ਬੱਚਿਆਂ ਲਈ ਇਹ ਸਹੂਲਤਾਂ ਸਾਰੇ ਸੂਬੇ ਦੀਆਂ ਜੇਲ੍ਹਾਂ ਵਿੱਚ ਲਾਗੂ ਹੋਣਗੀਆਂ।
ਇਸ ਮੌਕੇ ਉਨ੍ਹਾਂ ਔਰਤਾਂ ਨੂੰ ਚੰਗੀ ਸਿੱਖਿਆ ਲੈ ਕੇ ਬਾਹਰ ਆ ਕੇ ਆਪਣੇ ਰੁਜਗਾਰ ਸ਼ੁਰੂ ਕਰਨ ਅਤੇ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਬੱਚਿਆ ਲਈ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ । ਇਸ ਮੌਕੇ ਔਰਤਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਔਰਤਾਂ ਅਤੇ ਬੱਚਿਆ ਨੂੰ ਲੋੜੀਂਦਾ ਸਮਾਨ ਦਿੱਤਾ ਅਤੇ ਜਿਲ੍ਹਾ ਜੇਲ੍ਹ ਵਿੱਚ ਬਣਾਏ ਔਰਤਾਂ ਲਈ ਸਿਲਾਈ ਸੈਂਟਰ ਦਾ ਵੀ ਉਦਘਾਟਨ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਕੌਰ, ਜਿਲਾ ਭਲਾਈ ਅਫਸਰ ਗੁਰਮੀਤ ਸਿੰਘ ਬਰਾੜ, ਜੇਲ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ, ਅਡੀਸ਼ਨਲ ਸੁਪਰਡੈਂਟ ਰਾਜਦੀਪ ਸਿੰਘ, ਐਸ.ਪੀ ਐਚ. ਬਲਜੀਤ ਸਿੰਘ ਭੁੱਲਰ ,ਡੀ.ਐਸ.ਪੀ.ਤਰਲੋਚਨ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ