ਪ੍ਰਸ਼ਾਸਨ ਵੱਲੋਂ ਵਿੱਦਿਅਕ ਸੰਸਥਾਵਾਂ/ਮੁਹੱਲਿਆਂ 'ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਪ੍ਰਸ਼ਾਸਨ ਵੱਲੋਂ ਵਿੱਦਿਅਕ ਸੰਸਥਾਵਾਂ/ਮੁਹੱਲਿਆਂ 'ਚ ਵੋਟਰ ਜਾਗਰੂਕਤਾ ਮੁਹਿੰਮ ਜਾਰੀ

ਲੁਧਿਆਣਾ, 27 ਮਾਰਚ - ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਆਮ ਚੋਣਾਂ ਲਈ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ।

ਸਰਕਾਰੀ ਕਾਲਜ ਮਾਛੀਵਾੜਾ ਸਾਹਿਬ, ਸ੍ਰੀ ਅਰਬਿੰਦੋ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ, ਆਦਰਸ਼ ਸਕੂਲ ਨੂਰਵਾਲਾ ਰੋਡ, ਸ਼ਾਂਤੀ ਵਿਦਿਆ ਮੰਦਿਰ ਵਿਖੇ ਸੈਮੀਨਾਰ ਕਰਵਾਏ ਗਏ। ਇਸ ਤੋਂ ਇਲਾਵਾ ਹੋਰ ਟੀਮਾਂ ਨੇ ਲੁਧਿਆਣਾ ਦੱਖਣੀ ਹਲਕੇ ਵਿੱਚ ਘਰ-ਘਰ ਜਾ ਕੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਪ੍ਰਸ਼ਾਸਨ ਵੱਲੋਂ ਪਹਿਲੀ ਜ{ਨ ਨੂੰ ਵੋਟਿੰਗ ਵਾਲੇ ਦਿਨ, ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਅਤੇ ਆਪਣੀ ਵੋਟ ਦੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਫਲ ਲੋਕਤੰਤਰ ਲਈ ਇਹ ਲਾਜ਼ਮੀ ਹੈ ਕਿ ਸਾਰੇ ਭਾਈਵਾਲ, ਖਾਸ ਕਰਕੇ ਨੌਜਵਾਨ ਵੋਟਰ, ਪੂਰੇ ਉਤਸ਼ਾਹ ਨਾਲ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਲੋਕਾਂ/ਨੌਜਵਾਨਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕਾਂ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਇਹ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨੂੰ ਵੀ ਯਕੀਨੀ ਬਣਾਏਗਾ। ਉਨ੍ਹਾਂ ਇਹ ਵੀ ਉਮੀਦ ਪ੍ਰਗਟਾਈ ਕਿ ਇਸ ਵਾਰ ਵੋਟਿੰਗ 70 ਫੀਸਦ ਤੋਂ ਵੱਧ ਜਾਵੇਗੀ।

Tags:

Advertisement

Latest News

ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ ਤੀਰਅੰਦਾਜ਼ੀ World Cup 'ਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਸੋਨ ਤਮਗ਼ਾ ਜਿੱਤਿਆ
Shanghai,27 April,2024,(Azad Soch News):- ਭਾਰਤੀ ਪੁਰਸ਼ ਅਤੇ ਮਹਿਲਾ ਕੰਪਾਊਂਡ ਟੀਮਾਂ (Women's Compound Teams) ਨੇ ਤੀਰਅੰਦਾਜ਼ੀ ਵਿਸ਼ਵ ਕੱਪ (Archery World Cup)...
ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਵੱਡੀ ਰਾਹਤ ਦਿੱਤੀ
ਅਮਰੀਕਾ ਨੇ ਈਰਾਨੀ ਫੌਜ ਨਾਲ ਕਾਰੋਬਾਰ ਕਰਨ ਵਾਲੀਆਂ ਦਰਜਨ ਤੋਂ ਵੱਧ ਕੰਪਨੀਆਂ ‘ਤੇ ਪਾਬੰਦੀਆਂ ਲਗਾਈਆਂ
ਮਿਸ਼ਨ ਆਪ ’13-0′ ਲਈ ਸੀਐੱਮ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ
ਹਰਿਆਣਾ ‘ਚ ਅੱਜ ਤੋਂ ਸੱਤ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦੀ ਸੰਭਾਵਨਾ
'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਭਿਨੇਤਾ ਗੁਰਚਰਨ ਸਿੰਘ ਲਾਪਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-04-2024 ਅੰਗ 685