ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ

ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ

ਲੁਧਿਆਣਾ, 16 ਅਪ੍ਰੈਲ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਟਿੰਗ ਕਰਕੇ, ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਣਕ ਦੀ ਖਰੀਦ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦ ਅਤੇ ਲਿਫਟਿੰਗ ਨੂੰ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਨਾਜ ਦੀ ਤੁਰੰਤ ਖਰੀਦ ਅਤੇ ਅਨਾਜ ਦੀ ਸਮੇਂ ਸਿਰ ਲਿਫਟਿੰਗ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹੁਣ ਤੱਕ ਮੰਡੀਆਂ ਵਿੱਚ 1400.20 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਖਰੀਦ ਏਜੰਸੀਆਂ ਵੱਲੋਂ 1128.15 ਮੀਟਰਕ ਟਨ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਹਾੜੀ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚ ਕਰੀਬ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਖਰੀਦ ਲਈ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਮੌਜੂਦ ਹੈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਸੁੱਕੀ ਕਣਕ ਲੈ ਕੇ ਆਉਣ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Tags:

Advertisement

Latest News