ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸੱਕਾਂਵਾਲੀ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਕੈਂਪ ਦਾ ਕੀਤਾ ਗਿਆ ਆਯੋਜਨ
ਸ੍ਰੀ ਮੁਕਤਸਰ ਸਾਹਿਬ 1 ਸਤੰਬਰ
ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਬੀਤੇ ਦਿਨੀ ਜ਼ਿਲ੍ਹੇ ਦੇ ਪਿੰਡ ਸੱਕਾਂਵਾਲੀ ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਕੈਂਪ ਦਾ ਅਯੋਜਨ ਪਿੰਡ ਸੱਕਾਂਵਾਲੀ ਵਿਖੇ ਕੀਤਾ ਗਿਆ ।
ਇਸ ਟ੍ਰੇਨਿੰਗ ਕੈਂਪ ਦੌਰਾਨ ਸ਼੍ਰੀ ਜੋਬਨਦੀਪ ਸਿੰਘ , ਖੇਤੀਬਾੜੀ ਵਿਕਾਸ ਅਫਸਰ ਨੇ ਝੋਨਾ/ਬਾਸਮਤੀ ਦੀ ਸੁਚੱਜੀ ਕਾਸ਼ਤ ਸਬੰਧੀ ਨੁਕਤੇ ਦੱਸੇ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ’ਤੇ ਖਾਦਾ ਦੀ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ।
ਉਨ੍ਹਾਂ ਵੱਲੋਂ ਕੁਦਰਤੀ ਖੇਤੀ ਵੱਲਮੋੜਨ ਲਈ ਵੀ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਘਰੇਲੂ ਲੋੜ ਅਨੁਸਾਰ ਸਬਜੀਆਂ ਅਤੇ ਫਲਾਂ ਦੀ ਕਾਸ਼ਤ ਖੁਦ ਕਰਨ ਤਾਂ ਜੋ ਬਿਨ੍ਹਾਂ ਰੇਹ ਸਪਰੇਅ ਜ਼ਹਿਰ ਮੁਕਤ ਉਤਪਾਦ ਪੈਦਾ ਕੀਤੇ ਜਾ ਸਕੇ।
ਉਨ੍ਹਾਂ ਵੱਲੋਂ ਕਿਸਾਨਾਂ ਨੂੰ ਬਾਸਮਤੀ ’ਤੇ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੜ੍ਹੇ ਪਾਣੀ ਵਿੱਚ ਛਿੱਟਾ ਦੇ ਕੇ ਜ਼ਹਿਰ ਦੀ ਵਰਤੋਂ ਨਾ ਕਰਨ ਅਤੇ ਲੋੜ ਅਨੁਸਾਰ ਸਪਰੇਅ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਕਿਸਾਨ ਖੇਤੀ ਨਾਲ ਸਹਾਇਕ ਧੰਦੇ ਅਪਣਾਉਣ ਲਈ ਟ੍ਰੇਨਿੰਗ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਆਤਮਾ ਸਕੀਮ ਅਧੀਨ ਟ੍ਰੇਨਿੰਗ ਬਿਲਕੁਲ ਫਰੀ ਕਰਵਾਈ ਜਾਵੇਗੀ। ਇਸ ਉਪਰੰਤ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਲੈਂਡ ਸੀਡਿੰਗ ਕਰਵਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਕੈੰਪ ਵਿੱਚ ਸੰਯਮ ਧੂਰੀਆ , ਏ.ਐਸ.ਆਈ, ਜਗਦੀਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ ।