ਸਿੰਗਲ ਵਿੰਡੋ ਸਿਸਟਮ ’ਤੇ ਆਉਣ ਵਾਲੀਆਂ ਦਰਖ਼ਾਸਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਸਿੰਗਲ ਵਿੰਡੋ ਸਿਸਟਮ ’ਤੇ ਆਉਣ ਵਾਲੀਆਂ ਦਰਖ਼ਾਸਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਮਾਨਸਾ, 20 ਮਾਰਚ:
ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ’ਤੇ ਸਿੰਗਲ ਵਿੰਡੋ ਕਲੀਅਰੈਂਸ ਤਹਿਤ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਦਰਖ਼ਾਸਤਾਂ ਅਪਲੋਡ ਹੁੰਦੀਆਂ ਹਨ, ਜਿੰਨ੍ਹਾਂ ਦਾ ਸਬੰਧਤ ਵਿਭਾਗਾਂ ਵੱਲੋਂ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨਾ ਲਾਜ਼ਮੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਵੱਖ ਵੱਖ ਵਿਭਾਗੀ ਅਧਿਕਾਰੀਆਂ  ਨਾਲ ਸਿੰਗਲ ਵਿੰਡੋ ਸਿਸਟਮ ’ਤੇ ਆਉਣ ਵਾਲੀਆਂ ਦਰਖ਼ਾਸਤਾਂ ਦੀ ਸਮੀਖਿਆ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਤੋਂ ਪੈਂਡਿੰਗ ਦਰਖ਼ਾਸਤਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਕਿਸੇ ਕਾਰਨ ਕੋਈ ਦਰਖ਼ਾਸਤ ਪੋਰਟਲ ’ਤੇ ਲੋੜੀਂਦੀ ਪ੍ਰਕਿਰਿਆ ਕਰਨ ਤੋਂ ਬਾਅਦ ਵੀ ਪੈਂਡਿੰਗ ਦਿਖਾਈ ਦਿੰਦੀ ਹੈ ਤਾਂ ਇਸ ਸਬੰਧੀ ਤੁਰੰਤ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਸੂਚਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਸਤਾਵੇਜ਼ ਦੀ ਘਾਟ ਕਾਰਨ ਕੋਈ ਦਰਖ਼ਾਸਤ ਕਾਰਵਾਈ ਤੋਂ ਅਧੂਰੀ ਰਹਿ ਜਾਂਦੀ ਹੈ ਤਾਂ ਸਬੰਧਤ ਇਨਵੈਸਟਰ ਪਾਸੋਂ ਲੋੜੀਂਦੇ ਇਤਰਾਜ਼ ਦੂਰ ਕਰਵਾ ਕੇ ਅਗਲੇਰੀ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਜੋ ਕੋਂਈ ਵੀ ਦਰਖ਼ਾਸਤ ਨਿਰਧਾਰਤ ਸਮੇਂ ਤੋਂ ਬਾਅਦ ਪੈਡਿੰਗ ਨਾ ਰਹੇ।
ਇਸ ਮੌਕੇ ਜਨਰਲ ਮੈਨੇਜ਼ਰ, ਜ਼ਿਲ੍ਹਾ ਉਦਯੋਗ ਕੇਂਦਰ ਸੁਤੰਤਰਜੋਤ ਸਿੰਘ ਤੋਂ ਇਲਾਵਾ ਡਾਇਰੈਕਟਰ ਆਫ ਫੈਕਟਰੀਜ਼ ਤੋਂ ਡਿਪਟੀ ਡਾਇਰੈਕਟਰ ਵਿਸ਼ਾਲ ਸਿੰਗਲਾ, ਕਿਰਤ ਵਿਭਾਗ ਤੋਂ ਸ੍ਰੀਮਤੀ ਹਰਪ੍ਰੀਤ ਕੌਰ ਕਲਰਕ ਅਤੇ ਸਹਿਕਾਰੀ ਸਭਾਵਾਂ ਤੋਂ ਅਨਿਲ ਕੁਮਾਰ ਹਾਜ਼ਰ ਹੋਏ।

Tags:

Advertisement

Latest News

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...
ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਚੇਅਰਮੈਨ ਡਾਢੀ ਨੇ ਕੀਤੀ ਕੀਰਤਪੁਰ ਸਾਹਿਬ ਬਲਾਕ ਦੇ ਸਕੂਲਾਂ ਦੀ ਦਾਖਲਾ ਮੁਹਿੰਮ ਦੀ ਸੁਰੂਆਤ
20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ
ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ