ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ

ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ

ਮਾਲੇਰਕੋਟਲਾ 30 ਜਨਵਰੀ :            

                                ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਵਿਸੇ਼ਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਆਯੋਜਨ ਕਰਨ ਦਾ ਮਨਰੋਥ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਅਵਗਤ ਕਰਵਾਉਣ ਦੇ ਨਾਲ ਨਾਲ ਔਰਤਾਂ ਨੂੰ ਨਿੱਜੀ ਸਾਫ ਸਫਾਈ ਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ ।

   ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਸਿਹਤ ਜਾਂਚ ਤੇ ਇਲਾਜ ਲਈ ਅਨੇਕਾਂ ਯੋਜਨਾਵਾਂ ਲਾਗੂ ਹਨ, ਜਿਨ੍ਹਾਂ ਦਾ ਲਾਭ ਲੈ ਕੇ ਮਹਿਲਾਵਾਂ ਨਿਰੋਗ ਸਮਾਜ ਦੀ ਸਿਰਜਣਾ ਵਿਚ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ।

       ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ ਔਰਤਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਿਵਲ ਹਸਪਤਾਲਾਂ ਅੰਦਰ ਕੈਂਪ ਲਗਾਕੇ ਮੁਫਤ ਸਿਹਤ ਜਾਂਚ ਤੇ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।ਇਸ ਕੈਂਪ ਦੌਰਾਨ 179 ਤੋਂ ਵੱਧ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ ਜਿਨ੍ਹਾਂ ਵਿੱਚੋ ਕਰੀਬ 36 ਔਰਤਾਂ ਨੂੰ ਐਡਵਾਂਸ ਚੈੱਕਅੱਪ ਕਰਵਾਉਣ ਲਈ ਰੇਫਰ ਕੀਤਾ ਗਿਆ । ਕਰੀਬ 48 ਔਰਤਾਂ ਦੀ ਅੱਖਾਂ ਦੀ ਜਾਂਚ ਅਤੇ 36 ਔਰਤਾਂ ਦੇ ਖੂਨ ਦੇ ਨਮੂਨੇ ਲਏ ਗਏ ।

                ਇਸ ਮੌਕੇ ਜਿਲ੍ਹਾ ਰੋਜ਼ਗਾਰ ਬਿਊਰੋ ਦੇ ਸਹਿਯੋਗ ਨਾਲ ਔਰਤਾਂ ਲੜਕੀਆਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ 08 ਕੰਪਨੀਆਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਮੌਕੇ ਤੇ ਕਰੀਬ 140 ਯੋਗ ਉਮੀਦਞਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ  ਇਸ ਮੌਕੇ ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਲੜਕੀਆਂ ਨੂੰ ਹੁਨਰ ਵਿਕਾਸ ਤੇ ਰੋਜ਼ਗਾਰ ਪ੍ਰਾਪਤੀ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਸੀ.ਡੀ.ਪੀ.ਓ. ਦਫਤਰ ਵਲੋਂ ਲਗਾਏ ਗਏ ਕੈਂਪ ਦੌਰਾਨ ਗਰਭਵਤੀ ਔਰਤਾਂ ਨੂੰ ਪ੍ਰਧਾਨ ਮੰਤਰੀ ਵਾਤਰੂ ਵੰਦਨਾ ਯੋਜਨਾ ਸਕੀਮ ਅਧੀਨ ਰਜਿਸਟਰਡ ਵੀ ਕੀਤਾ ਗਿਆ।  ਇਸ ਮੌਕੇ ਸੀ.ਡੀ.ਪੀ.ਓ ਪਵਨ ਕੁਮਾਰ, ਬਾਲ ਵਿਕਾਸ ਪ੍ਰੋਜੈਕਟ ਅਫਸਰਸੁਨਾਮ-1ਰੇਖਾ ਰਾਣੀ, ਬਾਲ ਵਿਕਾਸ ਪ੍ਰੋਜੈਕਟ ਅਫਸਰਭਵਾਨੀਗੜ੍ਹ ਨੇਹਾ ਸਿੰਘ, ਡੀ.ਐਚ. ਡਾਪੁਨੀਤ ਸਿੱਧੂ., ਮੈਡੀਕਲ ਅਫਸਰ ਡਾਸ਼ਬੀਨਾ ਬੇਗਮ, ਔਰਤ ਦੇ ਮਾਹਿਰ ਡਾਖੁਸ਼ਪ੍ਰੀਤ ਕੌਰ, ਅਪਥਾਲਮਿਕ ਅਫਸਰ ਡਾਹਰਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਇਸ ਮੌਕੇ ਮਹਿਲਾਵਾਂ ਨੂੰ ਸੈਨੇਟਰੀ ਪੈਡ ਦੀ ਵੰਡੇ ਗਏ । 

Tags:

Advertisement

Latest News

ਰੇਖਾ ਗੁਪਤਾ ਨੇ ਵੀਰਵਾਰ ਨੂੰ (ਅੱਜ) ਦੁਪਹਿਰ ਰਾਮਲੀਲਾ ਮੈਦਾਨ 'ਚ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਰੇਖਾ ਗੁਪਤਾ ਨੇ ਵੀਰਵਾਰ ਨੂੰ (ਅੱਜ) ਦੁਪਹਿਰ ਰਾਮਲੀਲਾ ਮੈਦਾਨ 'ਚ ਦਿੱਲੀ ਦੀ 7ਵੀਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
New Delhi,20, FEB,2025,(Azad Soch News):-  ਰੇਖਾ ਗੁਪਤਾ ਨੇ ਵੀਰਵਾਰ ਨੂੰ (ਅੱਜ) ਦੁਪਹਿਰ ਰਾਮਲੀਲਾ ਮੈਦਾਨ (Ramlila Maidan) 'ਚ ਦਿੱਲੀ ਦੀ ਨਵੀਂ...
ਪੰਜਾਬ ਵਿੱਚ ਅੱਜ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ
ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਰਸਤੋਗੀ ਹੋਣਗੇ ਹਰਿਆਣਾ ਦੇ ਨਵੇਂ ਮੁੱਖ ਸਕੱਤਰ
ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਹੋਵੇਗੀ
ਯੂਥ ਸਪੇਸ ਸਮਿਟ 2025,19 ਫਰਵਰੀ ਨੂੰ ਆਈਐਸਟੀਸੀ ਆਡੀਟੋਰੀਅਮ, ਸੀਐਸਆਈਆਰ-ਸੀਐਸਆਈਓ, ਚੰਡੀਗੜ੍ਹ ਵਿਖੇ ਸਫਲਤਾਪੂਰਵਕ ਸਮਾਪਤ ਹੋਇਆ
ਮਨਮੋਹਨ ਵਾਰਿਸ ਨੇ ਕੀਤਾ ਨਵੇਂ ਗਾਣੇ ਦਾ ਐਲਾਨ
ਲੋਕਾਟ ਖਾਣ ਨਾਲ ਹੋਣਗੇ ਬਹੁਤ ਫ਼ਾਇਦੇ