ਸੇਵਾ ਅਤੇ ਨਿਮਰਤਾ ਦੇ ਪੁੰਜ ਅੱਜ ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ

ਸੇਵਾ ਅਤੇ ਨਿਮਰਤਾ ਦੇ ਪੁੰਜ ਅੱਜ ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ

Patiala,22 May,2024,(Azad Soch News):- ਅੱਜ ਪੂਰੇ ਸਿੱਖ ਜਗਤ ਵਿੱਚ ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ,ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਜਨਮ ਮਈ, 1479 ਈ: ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬਾਸਰਕੇ ਵਿਚ ਭੱਲਾ ਖੱਤਰੀ ਕੁੱਲ ਵਿਚ ਹੋਇਆ,ਆਪ ਜੀ ਦੇ ਦਾਦਾ ਜੀ ਦਾ ਨਾਮ ਹਰਿ ਜੀ ਅਤੇ ਪਿਤਾ ਜੀ ਦਾ ਨਾਂ ਤੇਜਭਾਨ ਸੀ,ਵਪਾਰ ਅਤੇ ਖੇਤੀ ਕਰਨਾ ਆਪ ਦੇ ਪਿਤਰੀ ਕਿੱਤੇ ਸਨ,ਆਪ ਨੂੰ ਭਗਤੀ ਭਾਵਨਾ ਅਤੇ ਕਰਮ ਨਿਸ਼ਠਾ ਵਿਰਾਸਤ ਵਿਚ ਮਿਲੀਆਂ ਸਨ,ਆਪ ਜੀ ਦਾ ਵਿਆਹ 23 ਵਰ੍ਹਿਆਂ ਦੀ ਉਮਰ ਵਿਚ ਸੰਨ 1502 ਈ: ਨੂੰ ਹੋਇਆ,ਆਪ ਜੀ ਦੇ ਘਰ ਦੋ ਪੁੱਤਰ ਮੋਹਨ ਅਤੇ ਮੋਹਰੀ ਅਤੇ ਦੋ ਪੁੱਤਰੀਆਂ ਦਾਨੀ ਅਤੇ ਭਾਨੀ ਪੈਦਾ ਹੋਈਆਂ।

ਬੀਬੀ ਭਾਨੀ ਦਾ ਵਿਆਹ ਭਾਈ ਜੇਠਾ ਜੀ ਨਾਲ ਕੀਤਾ ਗਿਆ,ਜੋ ਬਾਅਦ ਵਿਚ ਚੌਥੇ ਗੁਰੂ ਰਾਮਦਾਸ ਪਾਤਿਸ਼ਾਹ ਜੀ ਦੇ ਰੂਪ ਵਿਚ ਪ੍ਰਗਟ ਹੋਏ,ਗੁਰੂ ਸਾਹਿਬ ਦਾ ਜੀਵਨ ਇਕ ਅਧਿਆਤਮਕ ਜਗਿਆਸੂ ਵਾਲਾ ਸੀ,ਆਪਣੇ ਕੰਮਕਾਰ ਵਿਚੋਂ ਪਰਮਾਤਮਾ ਭਗਤੀ ਲਈ ਵੀ ਜ਼ਰੂਰ ਸਮਾਂ ਕੱਢ ਲੈਂਦੇ ਸਨ,ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਪਾਤਿਸ਼ਾਹ ਜੀ ਬਿਰਧ ਅਵਸਥਾ ਵਿਚ ਗੁਰੂ ਅੰਗਦ ਸਾਹਿਬ ਜੀ ਦੀ ਸ਼ਰਨ ਵਿਚ ਆਏ ਸਨ,ਸਾਹਿਬ ਸ੍ਰੀ ਗੁਰੂ ਅੰਗਦ ਸਾਹਿਬ ਜੀ (Sahib Shri Guru Angad Sahib Ji) ਵੱਲੋਂ ਪ੍ਰਾਪਤ ਕੀਤਾ ਗਿਆਨ ਅਤੇ ਆਪਣੇ ਆਪ ਨੂੰ ਸਮਰਪਿਤ ਦੀ ਭਾਵਨਾ ਕਰਕੇ ਸੇਵਾ ਅਤੇ ਸਿਮਰਨ ਦੇ ਸਦਕਾ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ (Sahib Shri Guru Nanak Sahib Ji) ਦੀ ਗੁਰਤਾ ਗੱਦੀ ਦੇ ਮਾਲਿਕ ਬਣੇ।

ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਬਿਰਧ ਅਵਸਥਾ ਵਿਚ ਬਾਣੀ ਰਚ ਕੇ ਉਸ ਵਿਚ ਜੀਵਨ ਅਨੁਭਵ ਦਾ ਨਿਚੋੜ ਭਰ ਦਿੱਤਾ,ਜੋ ਜਗਿਆਸੂਆਂ ਲਈ ਸਹੀ ਪੱਥ-ਪ੍ਰਦਰਸ਼ਕ ਅਤੇ ਅਤਿਅੰਤ ਪ੍ਰੇਰਣਾਦਾਇਕ ਹੈ,ਗੁਰਗੱਦੀ 'ਤੇ ਬੈਠਣ ਉਪਰੰਤ ਆਪਣੇ ਰਹੱਸਵਾਦੀ ਅਨੁਭਵ ਨੂੰ ਬਾਣੀ ਰਾਹੀਂ ਅਭਿਵਿਅਕਤ ਕਰਨਾ ਸ਼ੁਰੂ ਕੀਤਾ,ਆਪ ਜੀ ਨੇ 18 ਰਾਗਾਂ ਵਿਚ ਬਾਣੀ ਰਚੀ ਜੋ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Sahib Shri Guru Granth Sahib Ji) ਵਿਚ ਦਰਜ ਹੈ,ਜਿਥੇ ਗੁਰੂ ਅਮਰਦਾਸ ਪਾਤਿਸ਼ਾਹ ਜੀ ਨੇ 18 ਰਾਗਾਂ ਦੇ ਵਿਚ ਗੁਰਬਾਣੀ ਉਚਾਰਨ ਕੀਤੀ, ਉੱਥੇ ਹੀ ਸਮੁੱਚੇ ਸਮਾਜ ਦੇ ਲਈ ਮਨੁੱਖ ਨੂੰ ਕਲਿਆਣਕਾਰੀ ਬਣਾਉਣ ਦੇ ਲਈ ਅਨੇਕਾਂ ਹੀ ਪੁਰਉਪਕਾਰੀ ਕਾਰਜ ਕੀਤੇ।

ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰੂ ਕੇ ਲੰਗਰ ਦੀ ਪ੍ਰਥਾ ਨੂੰ ਹੋਰ ਮਜ਼ਬੂਤ ਕੀਤਾ,ਉਨ੍ਹਾਂ ਨੇ "ਪਹਿਲੇ ਪੰਗਤ ਪਾਛੇ ਸੰਗਤ" ਦੀ ਮਰਿਆਦਾ ਸਥਾਪਿਤ ਕੀਤੀ,ਗੁਰੂ ਜੀ ਦੇ ਦਰਸ਼ਨਾਂ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਪਹਿਲਾਂ ਪੰਗਤ ਵਿਚ ਬੈਠ ਕੇ ਲੰਗਰ ਛੱਕਣਾ ਪੈਂਦਾ ਸੀ,ਗੁਰੂ ਜੀ ਦਾ ਆਸ਼ਾ ਸਭ ਨੂੰ ਇਕ ਪੰਗਤ ਵਿਚ ਲੰਗਰ ਛਕਾ ਕੇ ਜਾਤ-ਪਾਤ ਅਤੇ ਛੂਤ-ਛਾਤ ਦੀ ਭਾਵਨਾ ਸੰਗਤ ਵਿਚੋਂ ਖਤਮ ਕਰਨਾ ਸੀ,ਗੁਰੂ ਜੀ ਨੇ ਗੋਇੰਦਵਾਲ ਵਿਖੇ ਬਾਉਲੀ ਤਿਆਰ ਕਰਵਾਈ,ਇਸ ਵਿੱਚ ਇਸ਼ਨਾਨ ਕਰਨ ਦੀ ਸਭ ਨੂੰ ਖੁੱਲ ਸੀ,ਇਸ ਤਰ੍ਹਾਂ ਗੁਰੂ ਜੀ ਨੇ ਮਨੁੱਖੀ ਏਕਤਾ ਤੇ ਭਾਈਚਾਰੇ ਦੇ ਸਿਧਾਂਤ ਨੂੰ ਅਮਲੀ ਰੂਪ ਦਿੱਤਾ,ਇਸ ਦੇ ਨਾਲ ਹੀ ਗੁਰੂ ਸਾਹਿਬ ਨੇ ਸਤੀ ਪ੍ਰਥਾ ਦਾ ਵੀ ਅੰਤ ਕੀਤਾ ਸੀ।

 

Advertisement

Latest News

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ