ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ

ਬੀ ਆਈ ਐਸ ਨੇ ਤਰਨਤਾਰਨ ਵਿੱਚ ਗ੍ਰਾਮ ਪੰਚਾਇਤ ਨੁਮਾਇੰਦਿਆਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਕੀਤਾ ਆਯੋਜਨ

ਤਰਨ ਤਾਰਨ, 21 ਮਾਰਚ

 ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ)ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਤਰਨ ਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਬਲਾਕ ਦਫ਼ਤਰ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂਪੰਚਾਂ ਅਤੇ ਪੰਚਾਇਤ ਸਕੱਤਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਸਫਲਤਾ-ਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ ਸ੍ਰੀ ਹਰਜਿੰਦਰ ਸਿੰਘ ਸੰਧੂਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਤਰਨ ਤਾਰਨ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਸੀ ਅਤੇ ਬੀ ਡੀ ਪੀ ਓ ਭਿੱਖੀਵਿੰਡਸ੍ਰੀ ਬਲਜਿੰਦਰ ਸਿੰਘ ਦੁਆਰਾ ਤਾਲਮੇਲ ਕੀਤਾ ਗਿਆ ਜੋ ਇਸ ਸਮਾਗਮ ਵਿੱਚ ਮੌਜੂਦ ਸਨ। ਅਤੇ ਇਸ ਪਹਿਲ-ਕਦਮੀ ਦੀ ਸ਼ਲਾਘਾ ਕੀਤੀ। ਬੀ ਆਈ ਐਸ ਮਾਨਕੀ ਕਰਨ ਅਤੇ ਸ਼ਾਸਨ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਇਸ ਦੀ ਭੂਮਿਕਾ ਬਾਰੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲਲਗਭਗ 60 ਪੰਚਾਇਤ ਪ੍ਰਤੀਨਿਧੀਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ।

 ਹਾਜ਼ਰੀਨ ਨੇ ਪੇਂਡੂ ਸ਼ਾਸਨ ਵਿੱਚ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ। ਸ਼੍ਰੀ ਕਮਲਜੀਤ ਘਈਰਿਸੋਰਸ ਪਰਸਨ ਨੇ ਪੰਚਾਇਤਾਂ ਦੀ ਕੁਸ਼ਲਤਾ ਅਤੇ ਪ੍ਰਭਾਵ-ਸ਼ੀਲਤਾ ਨੂੰ ਬਿਹਤਰ ਬਣਾਉਣ ਲਈ ਮਾਨਕੀ-ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਵੇਂ ਬੀ.ਆਈ.ਐਸ.  ਮਿਆਰਾਂ ਨੂੰ ਅਪਣਾਉਣ ਨਾਲ ਪੇਂਡੂ ਬੁਨਿਆਦੀ ਢਾਂਚੇ ਵਿੱਚ ਵਾਧਾ ਹੋ ਸਕਦਾ ਹੈ, ਤੇ ਖਪਤਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕਦੀ ਹੈ। ਅਤੇ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਪ੍ਰੋਗਰਾਮ ਦਾ ਸੰਯੋਜਨ ਸ਼੍ਰੀ ਆਸ਼ੀਸ਼ ਕੁਮਾਰ ਦਿਵੇਦੀਸਟੈਂਡਰਡਜ਼ ਪ੍ਰਮੋਸ਼ਨ ਅਫਸਰਬੀ ਆਈ ਐਸ-ਜੇ ਕੇ ਬੀ ਓ ਦੁਆਰਾ ਕੀਤਾ ਗਿਆ ਸੀਜਿਨ੍ਹਾਂ ਨੇ ਭਾਗੀਦਾਰਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਿਆਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਆਈ.ਐੱਸ.ਆਈ.  ਮਾਰਕ ਅਤੇ ਹਾਲ-ਮਾਰਕਡ ਗਹਿਣਿਆਂ ਦੀ ਪ੍ਰਮਾਣਿਕਤਾ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਬੀ.ਆਈ.ਐਸ ਕੇਅਰ ਐਪ ਨਾਲ ਜਾਣੂ ਕਰਵਾਇਆਜੋ ਉਪਭੋਗਤਾਵਾਂ ਨੂੰ ਬੀ.ਆਈ.ਐਸ -ਪ੍ਰਮਾਣਿਤ ਉਤਪਾਦਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਅਤੇ ਘਟੀਆ ਵਸਤੂਆਂ ਦੀ ਰਿਪੋਰਟ ਕਰਨ ਦੇ ਯੋਗ ਬਣਾਉਂਦਾ ਹੈ ਜਿਸ ਨਾਲ ਖਪਤਕਾਰਾਂ ਦੇ ਅਧਿਕਾਰਾਂ ਨੂੰ ਮਜ਼ਬੂਤੀ ਮਿਲਦੀ ਹੈ ਅਤੇ ਗੁਣਵੱਤਾ ਭਰੋਸਾ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

ਇਸ ਪਹਿਲ-ਕਦਮੀ ਨੂੰ ਭਾਗੀਦਾਰਾਂ ਵੱਲੋਂ ਭਰਪੂਰ ਪ੍ਰਸ਼ੰਸਾ ਮਿਲੀਜਿਨ੍ਹਾਂ ਨੇ ਸਥਾਨਕ ਸ਼ਾਸਨ ਵਿੱਚ ਗੁਣਵੱਤਾ ਦੇ ਮਿਆਰਾਂ ਨੂੰ ਏਕੀਕ੍ਰਿਤ ਕਰਨ ਦੀ ਮਹੱਤਤਾ ਨੂੰ ਸਵੀਕਾਰ ਕੀਤਾ। ਇਹ ਪ੍ਰੋਗਰਾਮ ਪੇਂਡੂ ਪ੍ਰਤੀਨਿਧੀਆਂ ਨੂੰ ਟਿਕਾਊ ਵਿਕਾਸ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਦੇ ਭਾਈਚਾਰਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਗਿਆਨ ਨਾਲ ਸਸ਼ਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

Tags:

Advertisement

Latest News

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ
ਅੰਮ੍ਰਿਤਸਰ, 22 ਮਾਰਚ: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ...
ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ
ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ 'ਤੇ ਲਗਾਈ ਪਾਬੰਦੀ
ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਦਿੱਤੀ ਸਿਖਲਾਈ
ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ
ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ