ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ,  13 ਦਸੰਬਰ

ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜਰੂਰੀ ਹੈ, ਇਸ ਲਈ ਸਾਰਿਆਂ ਦਾ ਅਹਿਮ ਫਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।

ਉਹਨਾਂ ਪਿੰਡਾਂ ਦੇ ਮੋਹਤਵਰਾਂ  ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ  ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ  ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ।

ਉਹਨਾਂ ਕਿਹਾ ਕਿ ਸਰਕਾਰ  ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਇਹਨਾਂ ਦਾ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਤੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਏ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ।

ਡਾ. ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚ ਸਕੇ।

ਇਸ ਮੌਕੇ ਸ.ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ, ਸ.ਜਸਨ ਬਰਾੜ ਚੇਅਰਮੈਨ, ਸ.ਮਨਜਿੰਦਰ ਸਿੰਘ ਉੜਾਂਗ,ਡਾ. ਵਿਕਾਸ ਬਾਂਸਲ, ਇਕਬਾਲ ਸਿੰਘ ਡੀ.ਐਸ.ਪੀ, ਜਸਵੰਤ ਸਿੰਘ ਰਾਮ ਨਗਰ ਸਾਓਕੇ, ਗੁਰਪੀਰ ਸਿੰਘ ਸਰਾਂ ਬਲਾਕ ਪ੍ਰਧਾਨ,ਗੁਰਭਗਤ ਸਿੰਘ, ਅਮਰਿੰਦਰ ਸਿੰਘ, ਕੁਲਵਿੰਦਰ ਸਿੰਘ ਬਰਾੜ, ਜਸਮੇਲ ਸਿੰਘ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ,ਪੰਚ ਅਤੇ ਮੋਹਤਵਰ ਮੌਜੂਦ ਸਨ। 
Tags:

Advertisement

Latest News

ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ
Dhaka,27,DEC,2024,(Azad Soch News):- ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ...
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ