ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,

ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ 50 ਤੋ ਵੱਧ ਪਰਿਵਾਰ ਹੋਏ ਆਪ ਵਿੱਚ ਸ਼ਾਮਿਲ ,

ਅੰਮ੍ਰਿਤਸਰ  10 ਅਪ੍ਰੈਲ 2025—

  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ।

        ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ  ਵਿਖੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਅਕਾਲੀ ਦਲ ਤੇ ਕਾਂਗਰਸ ਦੇ 50 ਤੋਂ ਵੱਧ ਪਰਿਵਾਰਾਂ ਨੂੰ ਸ਼ਾਮਿਲ ਕਰਦੇ ਸਮੇਂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋ ਖ਼ੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਮੱਖਣ ਵਿੰਡੀ ਵਿਖੇ ਸੈਕੜੇ ਅਕਾਲੀ ਦੇ ਵਰਕਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਉਨਾਂ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਦਾ ਪਾਰਟੀ ਵਿਚ ਪੂਰਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।

          ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਨਵੇਂ ਸਮਾਰਟ ਕਲਾਸ ਰੂਮਚਾਰ ਦੁਆਰੀਨਵੇਂ ਬਾਥਰੂਮ ਨਵੀਆਂ ਲੈਬਾਂ ਅਤੇ ਹੋਰ ਆਧੁਨਿਕ ਸਮਾਨ ਮੁਹਈਆ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਸਾਡੇ ਬੱਚੇ ਵੀ ਹੁਣ ਵਧੀਆ ਸਿੱਖਿਆ ਪ੍ਰਾਪਤ ਕਰ ਸਕਣਗੇ ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡਾ ਬਦਲਾਅ ਲੈ ਕੇ ਆਵੇਗੀ।

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ 'ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ।

          ਉਹਨਾਂ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਆਮ ਆਦਮੀ ਪਾਰਟੀਆਂ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਾਡੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਨੇ ਆਪਣੇ ਸ਼ਾਸਨ ਦੇ ਪਹਿਲੇ ਸਾਲ ਵਿਚ ਹੀ ਪੰਜਾਬ ਵਿਚ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦਿੱਤੀਆਂ ਹਨਜਿਵੇ ਕਿ 600 ਯੂਨਿਅ ਬਿਜਲੀ ਮੁਫਤਬੱਸਾਂ ਦੀ ਮੁਫਤ ਸਹੂਲਤ, 50 ਹਜ਼ਾਰ ਤੋਂ ਵੱਧ ਸਰਕਾਰੀ ਨੋਕਰੀਆਂ ,ਮੁਫਤ ਰਾਸ਼ਨ ਦੀ ਸੁਵਿਧਾ ਦਿੱਤੀ ਹੈ।

ਸ: ਈ.ਟੀ.ਓ ਨੇ ਕਿਹਾ ਕਿ ਮੈਂ ਜੰਡਿਆਲਾ ਗੁਰੂ ਦੇ ਲੋਕਾਂ ਦਾ ਰਿਣੀ ਹਾਂ ਜਿਨਾਂ ਨੇ ਮੈਨੂੰ ਇਨਾਂ ਮਾਨ ਸਤਿਕਾਰ ਦਿੱਤਾ ਹੈ। ਉਨਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਅੱਜ  ਪਿੰਡ ਮੱਖਣਵਿੰਡੀ ਤੋਂ ਸ਼ਮਸ਼ੇਰ ਸਿੰਘ ਸੁਖਵਿੰਦਰ ਸਿੰਘ ਜਸਵੰਤ ਸਿੰਘ ਬਲਵਿੰਦਰ ਸਿੰਘ ਕੁਲਦੀਪ ਸਿੰਘ ਕਸ਼ਮੀਰ ਸਿੰਘ ਅੰਮ੍ਰਿਤ ਸਿੰਘ ਦਿਲਬਾਗ ਸਿੰਘ ਹਰਜੀਤ ਸਿੰਘ ਮਨਪ੍ਰੀਤ ਸਿੰਘ ਇੰਦਰਜੀਤ ਸਿੰਘ ਗਗਨਦੀਪ ਸਿੰਘ ਸਵਰਨ ਸਿੰਘ ਗੁਰਮੀਤ ਸਿੰਘ ਜਗਪ੍ਰੀਤ ਸਿੰਘ ਗਗਨਦੀਪ ਸਿੰਘ ਰਾਜ ਕੌਰ ਜਸਵੰਤ ਸਿੰਘ ਗੁਰਜੀਤ ਸਿੰਘਸਮੇਤ ਅਨੇਕਾਂ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਛੱਡ ਕੇ ਆਮ ਆਦਮੀ ਪਾਰਟੀ ਵਿਚ  ਸ਼ਾਮਿਲ ਹੋਏ ਹਨ ਅਤੇ ਇਨ੍ਹਾਂ ਸਾਰਿਆਂ ਦਾ ਪਰਟੀ ਵਿੱਚ ਪੂਰਾ ਮਾਣ ਸਨਮਾਨ ਹੋਵੇਗਾ।ਉਣਾ ਕਿਹਾ ਕਿ ਇਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ।   

ਇਸ ਮੌਕੇ ਸਰਪੰਚ ਸੁੰਦਰ ਸਿੰਘਰਾਜਬੀਰ ਸਿੰਘਅਤੇ ਅਨੇਕਾਂ ਲੋਕ ਹਾਜ਼ਿਰ ਸਨ।

Tags:

Advertisement

Latest News

ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਚੀਨ 'ਤੇ 245% ਟੈਰਿਫ ਦਾ ਐਲਾਨ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਚੀਨ 'ਤੇ 245% ਟੈਰਿਫ ਦਾ ਐਲਾਨ
America, 17,APRIL,2025,(Azad Soch News):-  ਅਮਰੀਕਾ–ਚੀਨ ਵਪਾਰਕ ਤਣਾਅ ਵਿਚ ਹੋਰ ਤੇਜ਼ੀ ਆ ਗਈ ਹੈ,ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਚੀਨੀ ਆਯਾਤ 'ਤੇ 245%...
ਭਾਰਤ ਪ੍ਰਮਾਣੂ ਊਰਜਾ ਵਿੱਚ ਆਤਮਨਿਰਭਰ ਬਣਨ ਵੱਲ ਵਧ ਰਿਹਾ ਹੈ: ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਮਨੋਹਰ ਲਾਲ ਖੱਟਰ
ਸਾਬਕਾ ਭਾਰਤੀ ਕ੍ਰਿਕਟਰ ਜ਼ਹੀਰ ਖਾਨ ਦੀ ਪਤਨੀ ਸਾਗਰਿਕਾ ਘਾਟਗੇ ਨੇ ਪੁੱਤਰ ਨੂੰ ਜਨਮ ਦਿੱਤਾ
ਅਫਗਾਨਿਸਤਾਨ ਵਿੱਚ ਬੁੱਧਵਾਰ (16 ਅਪ੍ਰੈਲ) ਨੂੰ 5.6 ਤੀਬਰਤਾ ਦਾ ਭੂਚਾਲ ਆਇਆ
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤ, ਗ੍ਰਿਫ਼ਤਾਰੀ 'ਤੇ ਰੋਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ
ਹਰੀ ਮਿਰਚ ਦਾ ਸੇਵਨ